Ang 668
1 ਧਨਾਸਰੀ ਮਹਲਾ ੪ ॥
2 ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥
3 ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥
4 ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥
5 ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥
6 ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥
7 ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥
8 ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥
9 ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥
10 ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥
11 ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥
12 ਧਨਾਸਰੀ ਮਹਲਾ ੪ ॥
13 ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥
14 ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥
15 ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥
16 ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥
17 ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥
18 ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥
19 ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥
20 ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥
21 ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥
22 ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
23 ਧਨਾਸਰੀ ਮਹਲਾ ੪ ਘਰੁ ੫ ਦੁਪਦੇ ॥
24 ੴ ਸਤਿਗੁਰ ਪ੍ਰਸਾਦਿ ॥
25 ਉਰ ਧਾਰਿ ਬੀਚਾਰਿ ਮੁਰਾਰਿ ਰਮੋ ਰਮੁ ਮਨਮੋਹਨ ਨਾਮੁ ਜਪੀਨੇ ॥
26 ਅਦ੍ਰਿਸਟੁ ਅਗੋਚਰੁ ਅਪਰੰਪਰ ਸੁਆਮੀ ਗੁਰਿ ਪੂਰੈ ਪ੍ਰਗਟ ਕਰਿ ਦੀਨੇ ॥੧॥
27 ਰਾਮ ਪਾਰਸ ਚੰਦਨ ਹਮ ਕਾਸਟ ਲੋਸਟ ॥
28 ਹਰਿ ਸੰਗਿ ਹਰੀ ਸਤਸੰਗੁ ਭਏ ਹਰਿ ਕੰਚਨੁ ਚੰਦਨੁ ਕੀਨੇ ॥੧॥ ਰਹਾਉ ॥
29 ਨਵ ਛਿਅ ਖਟੁ ਬੋਲਹਿ ਮੁਖ ਆਗਰ ਮੇਰਾ ਹਰਿ ਪ੍ਰਭੁ ਇਵ ਨ ਪਤੀਨੇ ॥
30 ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਇਉ ਹਰਿ ਪ੍ਰਭੁ ਮੇਰਾ ਭੀਨੇ ॥੨॥੧॥੭॥
31 ਧਨਾਸਰੀ ਮਹਲਾ ੪ ॥