Ang 677
1 ਧਨਾਸਰੀ ਮਃ ੫ ॥
2 ਸੋ ਕਤ ਡਰੈ ਜਿ ਖਸਮੁ ਸਮੑਾਰੈ ॥
3 ਡਰਿ ਡਰਿ ਪਚੇ ਮਨਮੁਖ ਵੇਚਾਰੇ ॥੧॥ ਰਹਾਉ ॥
4 ਸਿਰ ਊਪਰਿ ਮਾਤ ਪਿਤਾ ਗੁਰਦੇਵ ॥
5 ਸਫਲ ਮੂਰਤਿ ਜਾ ਕੀ ਨਿਰਮਲ ਸੇਵ ॥
6 ਏਕੁ ਨਿਰੰਜਨੁ ਜਾ ਕੀ ਰਾਸਿ ॥
7 ਮਿਲਿ ਸਾਧਸੰਗਤਿ ਹੋਵਤ ਪਰਗਾਸ ॥੧॥
8 ਜੀਅਨ ਕਾ ਦਾਤਾ ਪੂਰਨ ਸਭ ਠਾਇ ॥
9 ਕੋਟਿ ਕਲੇਸ ਮਿਟਹਿ ਹਰਿ ਨਾਇ ॥
10 ਜਨਮ ਮਰਨ ਸਗਲਾ ਦੁਖੁ ਨਾਸੈ ॥
11 ਗੁਰਮੁਖਿ ਜਾ ਕੈ ਮਨਿ ਤਨਿ ਬਾਸੈ ॥੨॥
12 ਜਿਸ ਨੋ ਆਪਿ ਲਏ ਲੜਿ ਲਾਇ ॥
13 ਦਰਗਹ ਮਿਲੈ ਤਿਸੈ ਹੀ ਜਾਇ ॥
14 ਸੇਈ ਭਗਤ ਜਿ ਸਾਚੇ ਭਾਣੇ ॥
15 ਜਮਕਾਲ ਤੇ ਭਏ ਨਿਕਾਣੇ ॥੩॥
16 ਸਾਚਾ ਸਾਹਿਬੁ ਸਚੁ ਦਰਬਾਰੁ ॥
17 ਕੀਮਤਿ ਕਉਣੁ ਕਹੈ ਬੀਚਾਰੁ ॥
18 ਘਟਿ ਘਟਿ ਅੰਤਰਿ ਸਗਲ ਅਧਾਰੁ ॥
19 ਨਾਨਕੁ ਜਾਚੈ ਸੰਤ ਰੇਣਾਰੁ ॥੪॥੩॥੨੪॥
20 ਧਨਾਸਰੀ ਮਹਲਾ ੫ ॥
21 ੴ ਸਤਿਗੁਰ ਪ੍ਰਸਾਦਿ ॥
22 ਘਰਿ ਬਾਹਰਿ ਤੇਰਾ ਭਰਵਾਸਾ ਤੂ ਜਨ ਕੈ ਹੈ ਸੰਗਿ ॥
23 ਕਰਿ ਕਿਰਪਾ ਪ੍ਰੀਤਮ ਪ੍ਰਭ ਅਪੁਨੇ ਨਾਮੁ ਜਪਉ ਹਰਿ ਰੰਗਿ ॥੧॥
24 ਜਨ ਕਉ ਪ੍ਰਭ ਅਪਨੇ ਕਾ ਤਾਣੁ ॥
25 ਜੋ ਤੂ ਕਰਹਿ ਕਰਾਵਹਿ ਸੁਆਮੀ ਸਾ ਮਸਲਤਿ ਪਰਵਾਣੁ ॥ ਰਹਾਉ ॥
26 ਪਤਿ ਪਰਮੇਸਰੁ ਗਤਿ ਨਾਰਾਇਣੁ ਧਨੁ ਗੁਪਾਲ ਗੁਣ ਸਾਖੀ ॥
27 ਚਰਨ ਸਰਨ ਨਾਨਕ ਦਾਸ ਹਰਿ ਹਰਿ ਸੰਤੀ ਇਹ ਬਿਧਿ ਜਾਤੀ ॥੨॥੧॥੨੫॥
28 ਧਨਾਸਰੀ ਮਹਲਾ ੫ ॥
29 ਸਗਲ ਮਨੋਰਥ ਪ੍ਰਭ ਤੇ ਪਾਏ ਕੰਠਿ ਲਾਇ ਗੁਰਿ ਰਾਖੇ ॥
30 ਸੰਸਾਰ ਸਾਗਰ ਮਹਿ ਜਲਨਿ ਨ ਦੀਨੇ ਕਿਨੈ ਨ ਦੁਤਰੁ ਭਾਖੇ ॥੧॥
31 ਜਿਨ ਕੈ ਮਨਿ ਸਾਚਾ ਬਿਸ੍ਵਾਸੁ ॥
32 ਪੇਖਿ ਪੇਖਿ ਸੁਆਮੀ ਕੀ ਸੋਭਾ ਆਨਦੁ ਸਦਾ ਉਲਾਸੁ ॥ ਰਹਾਉ ॥
33 ਚਰਨ ਸਰਨਿ ਪੂਰਨ ਪਰਮੇਸੁਰ ਅੰਤਰਜਾਮੀ ਸਾਖਿਓ ॥
34 ਜਾਨਿ ਬੂਝਿ ਅਪਨਾ ਕੀਓ ਨਾਨਕ ਭਗਤਨ ਕਾ ਅੰਕੁਰੁ ਰਾਖਿਓ ॥੨॥੨॥੨੬॥
35 ਧਨਾਸਰੀ ਮਹਲਾ ੫ ॥
36 ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥
37 ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥
38 ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥
39 ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥
40 ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥
41 ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥
42 ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥
43 ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥
44 ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥