Ang 686
1 ਜਨਮੁ ਪਦਾਰਥੁ ਦੁਬਿਧਾ ਖੋਵੈ ॥
2 ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥
3 ਕਹਤਉ ਪੜਤਉ ਸੁਣਤਉ ਏਕ ॥
4 ਧੀਰਜ ਧਰਮੁ ਧਰਣੀਧਰ ਟੇਕ ॥
5 ਜਤੁ ਸਤੁ ਸੰਜਮੁ ਰਿਦੈ ਸਮਾਏ ॥
6 ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥
7 ਸਾਚੇ ਨਿਰਮਲ ਮੈਲੁ ਨ ਲਾਗੈ ॥
8 ਗੁਰ ਕੈ ਸਬਦਿ ਭਰਮ ਭਉ ਭਾਗੈ ॥
9 ਸੂਰਤਿ ਮੂਰਤਿ ਆਦਿ ਅਨੂਪੁ ॥
10 ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
11 ਧਨਾਸਰੀ ਮਹਲਾ ੧ ॥
12 ਸਹਜਿ ਮਿਲੈ ਮਿਲਿਆ ਪਰਵਾਣੁ ॥
13 ਨਾ ਤਿਸੁ ਮਰਣੁ ਨ ਆਵਣੁ ਜਾਣੁ ॥
14 ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥
15 ਜਹ ਦੇਖਾ ਤਹ ਅਵਰੁ ਨ ਕੋਇ ॥੧॥
16 ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥
17 ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥
18 ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥
19 ਅਕਥੁ ਕਥਾਵੈ ਸਬਦਿ ਮਿਲਾਵੈ ॥
20 ਹਰਿ ਕੇ ਲੋਗ ਅਵਰ ਨਹੀ ਕਾਰਾ ॥
21 ਸਾਚਉ ਠਾਕੁਰੁ ਸਾਚੁ ਪਿਆਰਾ ॥੨॥
22 ਤਨ ਮਹਿ ਮਨੂਆ ਮਨ ਮਹਿ ਸਾਚਾ ॥
23 ਸੋ ਸਾਚਾ ਮਿਲਿ ਸਾਚੇ ਰਾਚਾ ॥
24 ਸੇਵਕੁ ਪ੍ਰਭ ਕੈ ਲਾਗੈ ਪਾਇ ॥
25 ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥
26 ਆਪਿ ਦਿਖਾਵੈ ਆਪੇ ਦੇਖੈ ॥
27 ਹਠਿ ਨ ਪਤੀਜੈ ਨਾ ਬਹੁ ਭੇਖੈ ॥
28 ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥
29 ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥
30 ਪੜਿ ਪੜਿ ਭੂਲਹਿ ਚੋਟਾ ਖਾਹਿ ॥
31 ਬਹੁਤੁ ਸਿਆਣਪ ਆਵਹਿ ਜਾਹਿ ॥
32 ਨਾਮੁ ਜਪੈ ਭਉ ਭੋਜਨੁ ਖਾਇ ॥
33 ਗੁਰਮੁਖਿ ਸੇਵਕ ਰਹੇ ਸਮਾਇ ॥੫॥
34 ਪੂਜਿ ਸਿਲਾ ਤੀਰਥ ਬਨ ਵਾਸਾ ॥
35 ਭਰਮਤ ਡੋਲਤ ਭਏ ਉਦਾਸਾ ॥
36 ਮਨਿ ਮੈਲੈ ਸੂਚਾ ਕਿਉ ਹੋਇ ॥
37 ਸਾਚਿ ਮਿਲੈ ਪਾਵੈ ਪਤਿ ਸੋਇ ॥੬॥
38 ਆਚਾਰਾ ਵੀਚਾਰੁ ਸਰੀਰਿ ॥
39 ਆਦਿ ਜੁਗਾਦਿ ਸਹਜਿ ਮਨੁ ਧੀਰਿ ॥
40 ਪਲ ਪੰਕਜ ਮਹਿ ਕੋਟਿ ਉਧਾਰੇ ॥
41 ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥
42 ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥
43 ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥
44 ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥
45 ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥
46 ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ॥
47 ੴ ਸਤਿਗੁਰ ਪ੍ਰਸਾਦਿ ॥
48 ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥
49 ਤਾ ਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥
50 ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥
51 ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥
52 ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥