Ang 706
1 ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥
2 ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥
3 ਪਉੜੀ ॥
4 ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥
5 ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥
6 ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥
7 ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥
8 ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥
9 ਸਲੋਕ ॥
10 ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥
11 ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥
12 ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥
13 ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥
14 ਪਉੜੀ ॥
15 ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥
16 ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥
17 ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥
18 ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥
19 ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥
20 ਸਲੋਕ ॥
21 ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥
22 ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥
23 ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥
24 ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥
25 ਪਉੜੀ ॥
26 ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥
27 ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥
28 ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥
29 ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥
30 ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
31 ਸਲੋਕ ॥
32 ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥
33 ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥
34 ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ ॥
35 ਨਾਨਕ ਸਚੀ ਰੀਤਿ ਸਾਂਈ ਸੇਤੀ ਰਤਿਆ ॥੨॥
36 ਪਉੜੀ ॥
37 ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥
38 ਖਿਨੁ ਗ੍ਰਿਹ ਮਹਿ ਬਸਨ ਨ ਦੇਵਹੀ ਜਿਨ ਸਿਉ ਸੋਈ ਹੇਤੁ ॥
39 ਕਰਿ ਅਨਰਥ ਦਰਬੁ ਸੰਚਿਆ ਸੋ ਕਾਰਜਿ ਕੇਤੁ ॥
40 ਜੈਸਾ ਬੀਜੈ ਸੋ ਲੁਣੈ ਕਰਮ ਇਹੁ ਖੇਤੁ ॥
41 ਅਕਿਰਤਘਣਾ ਹਰਿ ਵਿਸਰਿਆ ਜੋਨੀ ਭਰਮੇਤੁ ॥੪॥
42 ਸਲੋਕ ॥
43 ਕੋਟਿ ਦਾਨ ਇਸਨਾਨੰ ਅਨਿਕ ਸੋਧਨ ਪਵਿਤ੍ਰਤਹ ॥
44 ਉਚਰੰਤਿ ਨਾਨਕ ਹਰਿ ਹਰਿ ਰਸਨਾ ਸਰਬ ਪਾਪ ਬਿਮੁਚਤੇ ॥੧॥
45 ਈਧਣੁ ਕੀਤੋਮੂ ਘਣਾ ਭੋਰੀ ਦਿਤੀਮੁ ਭਾਹਿ ॥