Ang 708
1 ਕਾਮ ਕ੍ਰੋਧਿ ਅਹੰਕਾਰਿ ਫਿਰਹਿ ਦੇਵਾਨਿਆ ॥
2 ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥
3 ਬਿਨੁ ਪੂਰੇ ਗੁਰਦੇਵ ਫਿਰੈ ਸੈਤਾਨਿਆ ॥੯॥
4 ਸਲੋਕ ॥
5 ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥
6 ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥
7 ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥
8 ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥
9 ਪਉੜੀ ॥
10 ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥
11 ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥
12 ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥
13 ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥
14 ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥
15 ਸਲੋਕ ॥
16 ਨਚ ਰਾਜ ਸੁਖ ਮਿਸਟੰ ਨਚ ਭੋਗ ਰਸ ਮਿਸਟੰ ਨਚ ਮਿਸਟੰ ਸੁਖ ਮਾਇਆ ॥
17 ਮਿਸਟੰ ਸਾਧਸੰਗਿ ਹਰਿ ਨਾਨਕ ਦਾਸ ਮਿਸਟੰ ਪ੍ਰਭ ਦਰਸਨੰ ॥੧॥
18 ਲਗੜਾ ਸੋ ਨੇਹੁ ਮੰਨ ਮਝਾਹੂ ਰਤਿਆ ॥
19 ਵਿਧੜੋ ਸਚ ਥੋਕਿ ਨਾਨਕ ਮਿਠੜਾ ਸੋ ਧਣੀ ॥੨॥
20 ਪਉੜੀ ॥
21 ਹਰਿ ਬਿਨੁ ਕਛੂ ਨ ਲਾਗਈ ਭਗਤਨ ਕਉ ਮੀਠਾ ॥
22 ਆਨ ਸੁਆਦ ਸਭਿ ਫੀਕਿਆ ਕਰਿ ਨਿਰਨਉ ਡੀਠਾ ॥
23 ਅਗਿਆਨੁ ਭਰਮੁ ਦੁਖੁ ਕਟਿਆ ਗੁਰ ਭਏ ਬਸੀਠਾ ॥
24 ਚਰਨ ਕਮਲ ਮਨੁ ਬੇਧਿਆ ਜਿਉ ਰੰਗੁ ਮਜੀਠਾ ॥
25 ਜੀਉ ਪ੍ਰਾਣ ਤਨੁ ਮਨੁ ਪ੍ਰਭੂ ਬਿਨਸੇ ਸਭਿ ਝੂਠਾ ॥੧੧॥
26 ਸਲੋਕ ॥
27 ਤਿਅਕਤ ਜਲੰ ਨਹ ਜੀਵ ਮੀਨੰ ਨਹ ਤਿਆਗਿ ਚਾਤ੍ਰਿਕ ਮੇਘ ਮੰਡਲਹ ॥
28 ਬਾਣ ਬੇਧੰਚ ਕੁਰੰਕ ਨਾਦੰ ਅਲਿ ਬੰਧਨ ਕੁਸਮ ਬਾਸਨਹ ॥
29 ਚਰਨ ਕਮਲ ਰਚੰਤਿ ਸੰਤਹ ਨਾਨਕ ਆਨ ਨ ਰੁਚਤੇ ॥੧॥
30 ਮੁਖੁ ਡੇਖਾਊ ਪਲਕ ਛਡਿ ਆਨ ਨ ਡੇਊ ਚਿਤੁ ॥
31 ਜੀਵਣ ਸੰਗਮੁ ਤਿਸੁ ਧਣੀ ਹਰਿ ਨਾਨਕ ਸੰਤਾਂ ਮਿਤੁ ॥੨॥
32 ਪਉੜੀ ॥
33 ਜਿਉ ਮਛੁਲੀ ਬਿਨੁ ਪਾਣੀਐ ਕਿਉ ਜੀਵਣੁ ਪਾਵੈ ॥
34 ਬੂੰਦ ਵਿਹੂਣਾ ਚਾਤ੍ਰਿਕੋ ਕਿਉ ਕਰਿ ਤ੍ਰਿਪਤਾਵੈ ॥
35 ਨਾਦ ਕੁਰੰਕਹਿ ਬੇਧਿਆ ਸਨਮੁਖ ਉਠਿ ਧਾਵੈ ॥
36 ਭਵਰੁ ਲੋਭੀ ਕੁਸਮ ਬਾਸੁ ਕਾ ਮਿਲਿ ਆਪੁ ਬੰਧਾਵੈ ॥
37 ਤਿਉ ਸੰਤ ਜਨਾ ਹਰਿ ਪ੍ਰੀਤਿ ਹੈ ਦੇਖਿ ਦਰਸੁ ਅਘਾਵੈ ॥੧੨॥
38 ਸਲੋਕ ॥
39 ਚਿਤਵੰਤਿ ਚਰਨ ਕਮਲੰ ਸਾਸਿ ਸਾਸਿ ਅਰਾਧਨਹ ॥
40 ਨਹ ਬਿਸਰੰਤਿ ਨਾਮ ਅਚੁਤ ਨਾਨਕ ਆਸ ਪੂਰਨ ਪਰਮੇਸੁਰਹ ॥੧॥
41 ਸੀਤੜਾ ਮੰਨ ਮੰਝਾਹਿ ਪਲਕ ਨ ਥੀਵੈ ਬਾਹਰਾ ॥
42 ਨਾਨਕ ਆਸੜੀ ਨਿਬਾਹਿ ਸਦਾ ਪੇਖੰਦੋ ਸਚੁ ਧਣੀ ॥੨॥
43 ਪਉੜੀ ॥
44 ਆਸਾਵੰਤੀ ਆਸ ਗੁਸਾਈ ਪੂਰੀਐ ॥
45 ਮਿਲਿ ਗੋਪਾਲ ਗੋਬਿੰਦ ਨ ਕਬਹੂ ਝੂਰੀਐ ॥
46 ਦੇਹੁ ਦਰਸੁ ਮਨਿ ਚਾਉ ਲਹਿ ਜਾਹਿ ਵਿਸੂਰੀਐ ॥