Ang 760
1 ਰਾਗੁ ਸੂਹੀ ਮਹਲਾ ੫ ਘਰੁ ੩ ॥
2 ੴ ਸਤਿਗੁਰ ਪ੍ਰਸਾਦਿ ॥
3 ਮਿਥਨ ਮੋਹ ਅਗਨਿ ਸੋਕ ਸਾਗਰ ॥
4 ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥
5 ਚਰਣ ਕਮਲ ਸਰਣਾਇ ਨਰਾਇਣ ॥
6 ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥
7 ਅਨਾਥਾ ਨਾਥ ਭਗਤ ਭੈ ਮੇਟਨ ॥
8 ਸਾਧਸੰਗਿ ਜਮਦੂਤ ਨ ਭੇਟਨ ॥੨॥
9 ਜੀਵਨ ਰੂਪ ਅਨੂਪ ਦਇਆਲਾ ॥
10 ਰਵਣ ਗੁਣਾ ਕਟੀਐ ਜਮ ਜਾਲਾ ॥੩॥
11 ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥
12 ਰੋਗ ਰੂਪ ਮਾਇਆ ਨ ਬਿਆਪੈ ॥੪॥
13 ਜਪਿ ਗੋਬਿੰਦ ਸੰਗੀ ਸਭਿ ਤਾਰੇ ॥
14 ਪੋਹਤ ਨਾਹੀ ਪੰਚ ਬਟਵਾਰੇ ॥੫॥
15 ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥
16 ਸਰਬ ਫਲਾ ਸੋਈ ਜਨੁ ਪਾਏ ॥੬॥
17 ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥
18 ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥
19 ਆਦਿ ਮਧਿ ਅੰਤਿ ਪ੍ਰਭੁ ਸੋਈ ॥
20 ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥
21 ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੯ ॥
22 ੴ ਸਤਿਗੁਰ ਪ੍ਰਸਾਦਿ ॥
23 ਜਿਨ ਡਿਠਿਆ ਮਨੁ ਰਹਸੀਐ ਕਿਉ ਪਾਈਐ ਤਿਨੑ ਸੰਗੁ ਜੀਉ ॥
24 ਸੰਤ ਸਜਨ ਮਨ ਮਿਤ੍ਰ ਸੇ ਲਾਇਨਿ ਪ੍ਰਭ ਸਿਉ ਰੰਗੁ ਜੀਉ ॥
25 ਤਿਨੑ ਸਿਉ ਪ੍ਰੀਤਿ ਨ ਤੁਟਈ ਕਬਹੁ ਨ ਹੋਵੈ ਭੰਗੁ ਜੀਉ ॥੧॥
26 ਪਾਰਬ੍ਰਹਮ ਪ੍ਰਭ ਕਰਿ ਦਇਆ ਗੁਣ ਗਾਵਾ ਤੇਰੇ ਨਿਤ ਜੀਉ ॥
27 ਆਇ ਮਿਲਹੁ ਸੰਤ ਸਜਣਾ ਨਾਮੁ ਜਪਹ ਮਨ ਮਿਤ ਜੀਉ ॥੧॥ ਰਹਾਉ ॥
28 ਦੇਖੈ ਸੁਣੇ ਨ ਜਾਣਈ ਮਾਇਆ ਮੋਹਿਆ ਅੰਧੁ ਜੀਉ ॥
29 ਕਾਚੀ ਦੇਹਾ ਵਿਣਸਣੀ ਕੂੜੁ ਕਮਾਵੈ ਧੰਧੁ ਜੀਉ ॥
30 ਨਾਮੁ ਧਿਆਵਹਿ ਸੇ ਜਿਣਿ ਚਲੇ ਗੁਰ ਪੂਰੇ ਸਨਬੰਧੁ ਜੀਉ ॥੨॥
31 ਹੁਕਮੇ ਜੁਗ ਮਹਿ ਆਇਆ ਚਲਣੁ ਹੁਕਮਿ ਸੰਜੋਗਿ ਜੀਉ ॥
32 ਹੁਕਮੇ ਪਰਪੰਚੁ ਪਸਰਿਆ ਹੁਕਮਿ ਕਰੇ ਰਸ ਭੋਗ ਜੀਉ ॥
33 ਜਿਸ ਨੋ ਕਰਤਾ ਵਿਸਰੈ ਤਿਸਹਿ ਵਿਛੋੜਾ ਸੋਗੁ ਜੀਉ ॥੩॥
34 ਆਪਨੜੇ ਪ੍ਰਭ ਭਾਣਿਆ ਦਰਗਹ ਪੈਧਾ ਜਾਇ ਜੀਉ ॥
35 ਐਥੈ ਸੁਖੁ ਮੁਖੁ ਉਜਲਾ ਇਕੋ ਨਾਮੁ ਧਿਆਇ ਜੀਉ ॥
36 ਆਦਰੁ ਦਿਤਾ ਪਾਰਬ੍ਰਹਮਿ ਗੁਰੁ ਸੇਵਿਆ ਸਤ ਭਾਇ ਜੀਉ ॥੪॥
37 ਥਾਨ ਥਨੰਤਰਿ ਰਵਿ ਰਹਿਆ ਸਰਬ ਜੀਆ ਪ੍ਰਤਿਪਾਲ ਜੀਉ ॥
38 ਸਚੁ ਖਜਾਨਾ ਸੰਚਿਆ ਏਕੁ ਨਾਮੁ ਧਨੁ ਮਾਲ ਜੀਉ ॥
39 ਮਨ ਤੇ ਕਬਹੁ ਨ ਵੀਸਰੈ ਜਾ ਆਪੇ ਹੋਇ ਦਇਆਲ ਜੀਉ ॥੫॥