Ang 768
1 ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥
2 ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥
3 ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥
4 ਜੁਗ ਮਹਿ ਰਾਮ ਨਾਮੁ ਨਿਸਤਾਰਾ ॥
5 ਗੁਰ ਤੇ ਉਪਜੈ ਸਬਦੁ ਵੀਚਾਰਾ ॥
6 ਗੁਰਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥
7 ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥
8 ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥
9 ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥
10 ਸਾਜਨ ਆਇ ਵੁਠੇ ਘਰ ਮਾਹੀ ॥
11 ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥
12 ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥
13 ਦਹ ਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥
14 ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥
15 ਸਾਜਨ ਆਇ ਵੁਠੇ ਘਰ ਮਾਹੀ ॥੪॥੧॥
16 ੴ ਸਤਿਗੁਰ ਪ੍ਰਸਾਦਿ ॥
17 ਰਾਗੁ ਸੂਹੀ ਮਹਲਾ ੩ ਘਰੁ ੩ ॥
18 ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥
19 ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥
20 ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥
21 ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥
22 ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥
23 ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥
24 ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥
25 ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥
26 ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥
27 ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥
28 ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥
29 ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮੑਾਲੇ ॥੨॥
30 ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਨ ਹੋਈ ਰਾਮ ॥
31 ਹਉਮੈ ਮਾਇਆ ਰੋਗਿ ਵਿਆਪੇ ਮਰਿ ਜਨਮਹਿ ਦੁਖੁ ਹੋਈ ਰਾਮ ॥
32 ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਨ ਜਾਨਿਆ ॥
33 ਭਗਤਿ ਵਿਹੂਣਾ ਸਭੁ ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥