Sri Guru Granth Sahib Ji

Ang 773

Change translation

1 ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ॥

2 ੴ ਸਤਿਗੁਰ ਪ੍ਰਸਾਦਿ ॥

3 ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥

4 ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥

5 ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥

6 ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥

7 ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥

8 ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥

9 ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥

10 ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥

11 ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥

12 ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥

13 ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥

14 ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥

15 ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥

16 ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥

17 ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥

18 ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥

19 ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥

20 ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥

21 ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥

22 ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥

23 ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥

24 ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥

25 ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥

26 ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥

27 ਸੂਹੀ ਮਹਲਾ ੪ ॥

28 ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥

29 ਬਾਣੀ ਬ੍ਰਹਮਾ ਵੇਦੁ ਧਰਮੁ ਦ੍ਰਿੜਹੁ ਪਾਪ ਤਜਾਇਆ ਬਲਿ ਰਾਮ ਜੀਉ ॥

30 ਧਰਮੁ ਦ੍ਰਿੜਹੁ ਹਰਿ ਨਾਮੁ ਧਿਆਵਹੁ ਸਿਮ੍ਰਿਤਿ ਨਾਮੁ ਦ੍ਰਿੜਾਇਆ ॥

31 ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ ਕਿਲਵਿਖ ਪਾਪ ਗਵਾਇਆ ॥

32 ਸਹਜ ਅਨੰਦੁ ਹੋਆ ਵਡਭਾਗੀ ਮਨਿ ਹਰਿ ਹਰਿ ਮੀਠਾ ਲਾਇਆ ॥

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Version: Shabad OS database v5.0.0-next.0. Source

Sri Guru Granth Sahib Ji, 1,430 Angs in Gurmukhi.

Shabad OS identifies this Gurmukhi as public domain. That is its volunteers' statement, not a legal or religious ruling. The SGPC, the Akal Takht and other Sikh bodies haven't reviewed or approved this app, and it comes from no Sikh institution. For worship or paath, follow a saroop or a source your sangat trusts.

This source's conditions:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Shown for reading and study from the sources named here. EveryApp doesn't certify any text: for anything that matters, check a printed edition or ask a teacher of the tradition.

Report an error in the textReport a rights concern