Ang 776
1 ਪੂਰਾ ਪੁਰਖੁ ਪਾਇਆ ਵਡਭਾਗੀ ਸਚਿ ਨਾਮਿ ਲਿਵ ਲਾਵੈ ॥
2 ਮਤਿ ਪਰਗਾਸੁ ਭਈ ਮਨੁ ਮਾਨਿਆ ਰਾਮ ਨਾਮਿ ਵਡਿਆਈ ॥
3 ਨਾਨਕ ਪ੍ਰਭੁ ਪਾਇਆ ਸਬਦਿ ਮਿਲਾਇਆ ਜੋਤੀ ਜੋਤਿ ਮਿਲਾਈ ॥੪॥੧॥੪॥
4 ਸੂਹੀ ਮਹਲਾ ੪ ਘਰੁ ੫ ॥
5 ੴ ਸਤਿਗੁਰ ਪ੍ਰਸਾਦਿ ॥
6 ਗੁਰੁ ਸੰਤ ਜਨੋ ਪਿਆਰਾ ਮੈ ਮਿਲਿਆ ਮੇਰੀ ਤ੍ਰਿਸਨਾ ਬੁਝਿ ਗਈਆਸੇ ॥
7 ਹਉ ਮਨੁ ਤਨੁ ਦੇਵਾ ਸਤਿਗੁਰੈ ਮੈ ਮੇਲੇ ਪ੍ਰਭ ਗੁਣਤਾਸੇ ॥
8 ਧਨੁ ਧੰਨੁ ਗੁਰੂ ਵਡ ਪੁਰਖੁ ਹੈ ਮੈ ਦਸੇ ਹਰਿ ਸਾਬਾਸੇ ॥
9 ਵਡਭਾਗੀ ਹਰਿ ਪਾਇਆ ਜਨ ਨਾਨਕ ਨਾਮਿ ਵਿਗਾਸੇ ॥੧॥
10 ਗੁਰੁ ਸਜਣੁ ਪਿਆਰਾ ਮੈ ਮਿਲਿਆ ਹਰਿ ਮਾਰਗੁ ਪੰਥੁ ਦਸਾਹਾ ॥
11 ਘਰਿ ਆਵਹੁ ਚਿਰੀ ਵਿਛੁੰਨਿਆ ਮਿਲੁ ਸਬਦਿ ਗੁਰੂ ਪ੍ਰਭ ਨਾਹਾ ॥
12 ਹਉ ਤੁਝੁ ਬਾਝਹੁ ਖਰੀ ਉਡੀਣੀਆ ਜਿਉ ਜਲ ਬਿਨੁ ਮੀਨੁ ਮਰਾਹਾ ॥
13 ਵਡਭਾਗੀ ਹਰਿ ਧਿਆਇਆ ਜਨ ਨਾਨਕ ਨਾਮਿ ਸਮਾਹਾ ॥੨॥
14 ਮਨੁ ਦਹ ਦਿਸਿ ਚਲਿ ਚਲਿ ਭਰਮਿਆ ਮਨਮੁਖੁ ਭਰਮਿ ਭੁਲਾਇਆ ॥
15 ਨਿਤ ਆਸਾ ਮਨਿ ਚਿਤਵੈ ਮਨ ਤ੍ਰਿਸਨਾ ਭੁਖ ਲਗਾਇਆ ॥
16 ਅਨਤਾ ਧਨੁ ਧਰਿ ਦਬਿਆ ਫਿਰਿ ਬਿਖੁ ਭਾਲਣ ਗਇਆ ॥
17 ਜਨ ਨਾਨਕ ਨਾਮੁ ਸਲਾਹਿ ਤੂ ਬਿਨੁ ਨਾਵੈ ਪਚਿ ਪਚਿ ਮੁਇਆ ॥੩॥
18 ਗੁਰੁ ਸੁੰਦਰੁ ਮੋਹਨੁ ਪਾਇ ਕਰੇ ਹਰਿ ਪ੍ਰੇਮ ਬਾਣੀ ਮਨੁ ਮਾਰਿਆ ॥
19 ਮੇਰੈ ਹਿਰਦੈ ਸੁਧਿ ਬੁਧਿ ਵਿਸਰਿ ਗਈ ਮਨ ਆਸਾ ਚਿੰਤ ਵਿਸਾਰਿਆ ॥
20 ਮੈ ਅੰਤਰਿ ਵੇਦਨ ਪ੍ਰੇਮ ਕੀ ਗੁਰ ਦੇਖਤ ਮਨੁ ਸਾਧਾਰਿਆ ॥
21 ਵਡਭਾਗੀ ਪ੍ਰਭ ਆਇ ਮਿਲੁ ਜਨੁ ਨਾਨਕੁ ਖਿਨੁ ਖਿਨੁ ਵਾਰਿਆ ॥੪॥੧॥੫॥
22 ਸੂਹੀ ਛੰਤ ਮਹਲਾ ੪ ॥
23 ਮਾਰੇਹਿਸੁ ਵੇ ਜਨ ਹਉਮੈ ਬਿਖਿਆ ਜਿਨਿ ਹਰਿ ਪ੍ਰਭ ਮਿਲਣ ਨ ਦਿਤੀਆ ॥
24 ਦੇਹ ਕੰਚਨ ਵੇ ਵੰਨੀਆ ਇਨਿ ਹਉਮੈ ਮਾਰਿ ਵਿਗੁਤੀਆ ॥
25 ਮੋਹੁ ਮਾਇਆ ਵੇ ਸਭ ਕਾਲਖਾ ਇਨਿ ਮਨਮੁਖਿ ਮੂੜਿ ਸਜੁਤੀਆ ॥
26 ਜਨ ਨਾਨਕ ਗੁਰਮੁਖਿ ਉਬਰੇ ਗੁਰਸਬਦੀ ਹਉਮੈ ਛੁਟੀਆ ॥੧॥
27 ਵਸਿ ਆਣਿਹੁ ਵੇ ਜਨ ਇਸੁ ਮਨ ਕਉ ਮਨੁ ਬਾਸੇ ਜਿਉ ਨਿਤ ਭਉਦਿਆ ॥
28 ਦੁਖਿ ਰੈਣਿ ਵੇ ਵਿਹਾਣੀਆ ਨਿਤ ਆਸਾ ਆਸ ਕਰੇਦਿਆ ॥
29 ਗੁਰੁ ਪਾਇਆ ਵੇ ਸੰਤ ਜਨੋ ਮਨਿ ਆਸ ਪੂਰੀ ਹਰਿ ਚਉਦਿਆ ॥
30 ਜਨ ਨਾਨਕ ਪ੍ਰਭ ਦੇਹੁ ਮਤੀ ਛਡਿ ਆਸਾ ਨਿਤ ਸੁਖਿ ਸਉਦਿਆ ॥੨॥
31 ਸਾ ਧਨ ਆਸਾ ਚਿਤਿ ਕਰੇ ਰਾਮ ਰਾਜਿਆ ਹਰਿ ਪ੍ਰਭ ਸੇਜੜੀਐ ਆਈ ॥
32 ਮੇਰਾ ਠਾਕੁਰੁ ਅਗਮ ਦਇਆਲੁ ਹੈ ਰਾਮ ਰਾਜਿਆ ਕਰਿ ਕਿਰਪਾ ਲੇਹੁ ਮਿਲਾਈ ॥