Ang 778
1 ਹਰਿ ਅੰਮ੍ਰਿਤਿ ਭਰੇ ਭੰਡਾਰ ਸਭੁ ਕਿਛੁ ਹੈ ਘਰਿ ਤਿਸ ਕੈ ਬਲਿ ਰਾਮ ਜੀਉ ॥
2 ਬਾਬੁਲੁ ਮੇਰਾ ਵਡ ਸਮਰਥਾ ਕਰਣ ਕਾਰਣ ਪ੍ਰਭੁ ਹਾਰਾ ॥
3 ਜਿਸੁ ਸਿਮਰਤ ਦੁਖੁ ਕੋਈ ਨ ਲਾਗੈ ਭਉਜਲੁ ਪਾਰਿ ਉਤਾਰਾ ॥
4 ਆਦਿ ਜੁਗਾਦਿ ਭਗਤਨ ਕਾ ਰਾਖਾ ਉਸਤਤਿ ਕਰਿ ਕਰਿ ਜੀਵਾ ॥
5 ਨਾਨਕ ਨਾਮੁ ਮਹਾ ਰਸੁ ਮੀਠਾ ਅਨਦਿਨੁ ਮਨਿ ਤਨਿ ਪੀਵਾ ॥੧॥
6 ਹਰਿ ਆਪੇ ਲਏ ਮਿਲਾਇ ਕਿਉ ਵੇਛੋੜਾ ਥੀਵਈ ਬਲਿ ਰਾਮ ਜੀਉ ॥
7 ਜਿਸ ਨੋ ਤੇਰੀ ਟੇਕ ਸੋ ਸਦਾ ਸਦ ਜੀਵਈ ਬਲਿ ਰਾਮ ਜੀਉ ॥
8 ਤੇਰੀ ਟੇਕ ਤੁਝੈ ਤੇ ਪਾਈ ਸਾਚੇ ਸਿਰਜਣਹਾਰਾ ॥
9 ਜਿਸ ਤੇ ਖਾਲੀ ਕੋਈ ਨਾਹੀ ਐਸਾ ਪ੍ਰਭੂ ਹਮਾਰਾ ॥
10 ਸੰਤ ਜਨਾ ਮਿਲਿ ਮੰਗਲੁ ਗਾਇਆ ਦਿਨੁ ਰੈਨਿ ਆਸ ਤੁਮੑਾਰੀ ॥
11 ਸਫਲੁ ਦਰਸੁ ਭੇਟਿਆ ਗੁਰੁ ਪੂਰਾ ਨਾਨਕ ਸਦ ਬਲਿਹਾਰੀ ॥੨॥
12 ਸੰਮੑਲਿਆ ਸਚੁ ਥਾਨੁ ਮਾਨੁ ਮਹਤੁ ਸਚੁ ਪਾਇਆ ਬਲਿ ਰਾਮ ਜੀਉ ॥
13 ਸਤਿਗੁਰੁ ਮਿਲਿਆ ਦਇਆਲੁ ਗੁਣ ਅਬਿਨਾਸੀ ਗਾਇਆ ਬਲਿ ਰਾਮ ਜੀਉ ॥
14 ਗੁਣ ਗੋਵਿੰਦ ਗਾਉ ਨਿਤ ਨਿਤ ਪ੍ਰਾਣ ਪ੍ਰੀਤਮ ਸੁਆਮੀਆ ॥
15 ਸੁਭ ਦਿਵਸ ਆਏ ਗਹਿ ਕੰਠਿ ਲਾਏ ਮਿਲੇ ਅੰਤਰਜਾਮੀਆ ॥
16 ਸਤੁ ਸੰਤੋਖੁ ਵਜਹਿ ਵਾਜੇ ਅਨਹਦਾ ਝੁਣਕਾਰੇ ॥
17 ਸੁਣਿ ਭੈ ਬਿਨਾਸੇ ਸਗਲ ਨਾਨਕ ਪ੍ਰਭ ਪੁਰਖ ਕਰਣੈਹਾਰੇ ॥੩॥
18 ਉਪਜਿਆ ਤਤੁ ਗਿਆਨੁ ਸਾਹੁਰੈ ਪੇਈਐ ਇਕੁ ਹਰਿ ਬਲਿ ਰਾਮ ਜੀਉ ॥
19 ਬ੍ਰਹਮੈ ਬ੍ਰਹਮੁ ਮਿਲਿਆ ਕੋਇ ਨ ਸਾਕੈ ਭਿੰਨ ਕਰਿ ਬਲਿ ਰਾਮ ਜੀਉ ॥
20 ਬਿਸਮੁ ਪੇਖੈ ਬਿਸਮੁ ਸੁਣੀਐ ਬਿਸਮਾਦੁ ਨਦਰੀ ਆਇਆ ॥
21 ਜਲਿ ਥਲਿ ਮਹੀਅਲਿ ਪੂਰਨ ਸੁਆਮੀ ਘਟਿ ਘਟਿ ਰਹਿਆ ਸਮਾਇਆ ॥
22 ਜਿਸ ਤੇ ਉਪਜਿਆ ਤਿਸੁ ਮਾਹਿ ਸਮਾਇਆ ਕੀਮਤਿ ਕਹਣੁ ਨ ਜਾਏ ॥
23 ਜਿਸ ਕੇ ਚਲਤ ਨ ਜਾਹੀ ਲਖਣੇ ਨਾਨਕ ਤਿਸਹਿ ਧਿਆਏ ॥੪॥੨॥
24 ਰਾਗੁ ਸੂਹੀ ਛੰਤ ਮਹਲਾ ੫ ਘਰੁ ੨ ॥
25 ੴ ਸਤਿਗੁਰ ਪ੍ਰਸਾਦਿ ॥
26 ਗੋਬਿੰਦ ਗੁਣ ਗਾਵਣ ਲਾਗੇ ॥
27 ਹਰਿ ਰੰਗਿ ਅਨਦਿਨੁ ਜਾਗੇ ॥
28 ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥
29 ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥
30 ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥
31 ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥
32 ਅਨਹਤ ਸਬਦੁ ਸੁਹਾਵਾ ॥
33 ਸਚੁ ਮੰਗਲੁ ਹਰਿ ਜਸੁ ਗਾਵਾ ॥
34 ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥
35 ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥