Ang 808
1 ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥
2 ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥
3 ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥
4 ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥
5 ਰਾਗੁ ਬਿਲਾਵਲੁ ਮਹਲਾ ੫ ਘਰੁ ੫ ਚਉਪਦੇ ॥
6 ੴ ਸਤਿਗੁਰ ਪ੍ਰਸਾਦਿ ॥
7 ਮ੍ਰਿਤ ਮੰਡਲ ਜਗੁ ਸਾਜਿਆ ਜਿਉ ਬਾਲੂ ਘਰ ਬਾਰ ॥
8 ਬਿਨਸਤ ਬਾਰ ਨ ਲਾਗਈ ਜਿਉ ਕਾਗਦ ਬੂੰਦਾਰ ॥੧॥
9 ਸੁਨਿ ਮੇਰੀ ਮਨਸਾ ਮਨੈ ਮਾਹਿ ਸਤਿ ਦੇਖੁ ਬੀਚਾਰਿ ॥
10 ਸਿਧ ਸਾਧਿਕ ਗਿਰਹੀ ਜੋਗੀ ਤਜਿ ਗਏ ਘਰ ਬਾਰ ॥੧॥ ਰਹਾਉ ॥
11 ਜੈਸਾ ਸੁਪਨਾ ਰੈਨਿ ਕਾ ਤੈਸਾ ਸੰਸਾਰ ॥
12 ਦ੍ਰਿਸਟਿਮਾਨ ਸਭੁ ਬਿਨਸੀਐ ਕਿਆ ਲਗਹਿ ਗਵਾਰ ॥੨॥
13 ਕਹਾ ਸੁ ਭਾਈ ਮੀਤ ਹੈ ਦੇਖੁ ਨੈਨ ਪਸਾਰਿ ॥
14 ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ ॥੩॥
15 ਜਿਨ ਪੂਰਾ ਸਤਿਗੁਰੁ ਸੇਵਿਆ ਸੇ ਅਸਥਿਰੁ ਹਰਿ ਦੁਆਰਿ ॥
16 ਜਨੁ ਨਾਨਕੁ ਹਰਿ ਕਾ ਦਾਸੁ ਹੈ ਰਾਖੁ ਪੈਜ ਮੁਰਾਰਿ ॥੪॥੧॥੩੧॥
17 ਬਿਲਾਵਲੁ ਮਹਲਾ ੫ ॥
18 ਲੋਕਨ ਕੀਆ ਵਡਿਆਈਆ ਬੈਸੰਤਰਿ ਪਾਗਉ ॥
19 ਜਿਉ ਮਿਲੈ ਪਿਆਰਾ ਆਪਨਾ ਤੇ ਬੋਲ ਕਰਾਗਉ ॥੧॥
20 ਜਉ ਪ੍ਰਭ ਜੀਉ ਦਇਆਲ ਹੋਇ ਤਉ ਭਗਤੀ ਲਾਗਉ ॥
21 ਲਪਟਿ ਰਹਿਓ ਮਨੁ ਬਾਸਨਾ ਗੁਰ ਮਿਲਿ ਇਹ ਤਿਆਗਉ ॥੧॥ ਰਹਾਉ ॥
22 ਕਰਉ ਬੇਨਤੀ ਅਤਿ ਘਨੀ ਇਹੁ ਜੀਉ ਹੋਮਾਗਉ ॥
23 ਅਰਥ ਆਨ ਸਭਿ ਵਾਰਿਆ ਪ੍ਰਿਅ ਨਿਮਖ ਸੋਹਾਗਉ ॥੨॥
24 ਪੰਚ ਸੰਗੁ ਗੁਰ ਤੇ ਛੁਟੇ ਦੋਖ ਅਰੁ ਰਾਗਉ ॥
25 ਰਿਦੈ ਪ੍ਰਗਾਸੁ ਪ੍ਰਗਟ ਭਇਆ ਨਿਸਿ ਬਾਸੁਰ ਜਾਗਉ ॥੩॥
26 ਸਰਣਿ ਸੋਹਾਗਨਿ ਆਇਆ ਜਿਸੁ ਮਸਤਕਿ ਭਾਗਉ ॥
27 ਕਹੁ ਨਾਨਕ ਤਿਨਿ ਪਾਇਆ ਤਨੁ ਮਨੁ ਸੀਤਲਾਗਉ ॥੪॥੨॥੩੨॥
28 ਬਿਲਾਵਲੁ ਮਹਲਾ ੫ ॥
29 ਲਾਲ ਰੰਗੁ ਤਿਸ ਕਉ ਲਗਾ ਜਿਸ ਕੇ ਵਡਭਾਗਾ ॥
30 ਮੈਲਾ ਕਦੇ ਨ ਹੋਵਈ ਨਹ ਲਾਗੈ ਦਾਗਾ ॥੧॥
31 ਪ੍ਰਭੁ ਪਾਇਆ ਸੁਖਦਾਈਆ ਮਿਲਿਆ ਸੁਖ ਭਾਇ ॥
32 ਸਹਜਿ ਸਮਾਨਾ ਭੀਤਰੇ ਛੋਡਿਆ ਨਹ ਜਾਇ ॥੧॥ ਰਹਾਉ ॥
33 ਜਰਾ ਮਰਾ ਨਹ ਵਿਆਪਈ ਫਿਰਿ ਦੂਖੁ ਨ ਪਾਇਆ ॥
34 ਪੀ ਅੰਮ੍ਰਿਤੁ ਆਘਾਨਿਆ ਗੁਰਿ ਅਮਰੁ ਕਰਾਇਆ ॥੨॥
35 ਸੋ ਜਾਨੈ ਜਿਨਿ ਚਾਖਿਆ ਹਰਿ ਨਾਮੁ ਅਮੋਲਾ ॥
36 ਕੀਮਤਿ ਕਹੀ ਨ ਜਾਈਐ ਕਿਆ ਕਹਿ ਮੁਖਿ ਬੋਲਾ ॥੩॥
37 ਸਫਲ ਦਰਸੁ ਤੇਰਾ ਪਾਰਬ੍ਰਹਮ ਗੁਣ ਨਿਧਿ ਤੇਰੀ ਬਾਣੀ ॥