Ang 820
1 ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥
2 ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥
3 ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥
4 ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥
5 ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੬ ॥
6 ੴ ਸਤਿਗੁਰ ਪ੍ਰਸਾਦਿ ॥
7 ਮੇਰੇ ਮੋਹਨ ਸ੍ਰਵਨੀ ਇਹ ਨ ਸੁਨਾਏ ॥
8 ਸਾਕਤ ਗੀਤ ਨਾਦ ਧੁਨਿ ਗਾਵਤ ਬੋਲਤ ਬੋਲ ਅਜਾਏ ॥੧॥ ਰਹਾਉ ॥
9 ਸੇਵਤ ਸੇਵਿ ਸੇਵਿ ਸਾਧ ਸੇਵਉ ਸਦਾ ਕਰਉ ਕਿਰਤਾਏ ॥
10 ਅਭੈ ਦਾਨੁ ਪਾਵਉ ਪੁਰਖ ਦਾਤੇ ਮਿਲਿ ਸੰਗਤਿ ਹਰਿ ਗੁਣ ਗਾਏ ॥੧॥
11 ਰਸਨਾ ਅਗਹ ਅਗਹ ਗੁਨ ਰਾਤੀ ਨੈਨ ਦਰਸ ਰੰਗੁ ਲਾਏ ॥
12 ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਮੋਹਿ ਚਰਣ ਰਿਦੈ ਵਸਾਏ ॥੨॥
13 ਸਭਹੂ ਤਲੈ ਤਲੈ ਸਭ ਊਪਰਿ ਏਹ ਦ੍ਰਿਸਟਿ ਦ੍ਰਿਸਟਾਏ ॥
14 ਅਭਿਮਾਨੁ ਖੋਇ ਖੋਇ ਖੋਇ ਖੋਈ ਹਉ ਮੋ ਕਉ ਸਤਿਗੁਰ ਮੰਤ੍ਰੁ ਦ੍ਰਿੜਾਏ ॥੩॥
15 ਅਤੁਲੁ ਅਤੁਲੁ ਅਤੁਲੁ ਨਹ ਤੁਲੀਐ ਭਗਤਿ ਵਛਲੁ ਕਿਰਪਾਏ ॥
16 ਜੋ ਜੋ ਸਰਣਿ ਪਰਿਓ ਗੁਰ ਨਾਨਕ ਅਭੈ ਦਾਨੁ ਸੁਖ ਪਾਏ ॥੪॥੧॥੮੧॥
17 ਬਿਲਾਵਲੁ ਮਹਲਾ ੫ ॥
18 ਪ੍ਰਭ ਜੀ ਤੂ ਮੇਰੇ ਪ੍ਰਾਨ ਅਧਾਰੈ ॥
19 ਨਮਸਕਾਰ ਡੰਡਉਤਿ ਬੰਦਨਾ ਅਨਿਕ ਬਾਰ ਜਾਉ ਬਾਰੈ ॥੧॥ ਰਹਾਉ ॥
20 ਊਠਤ ਬੈਠਤ ਸੋਵਤ ਜਾਗਤ ਇਹੁ ਮਨੁ ਤੁਝਹਿ ਚਿਤਾਰੈ ॥
21 ਸੂਖ ਦੂਖ ਇਸੁ ਮਨ ਕੀ ਬਿਰਥਾ ਤੁਝ ਹੀ ਆਗੈ ਸਾਰੈ ॥੧॥
22 ਤੂ ਮੇਰੀ ਓਟ ਬਲ ਬੁਧਿ ਧਨੁ ਤੁਮ ਹੀ ਤੁਮਹਿ ਮੇਰੈ ਪਰਵਾਰੈ ॥
23 ਜੋ ਤੁਮ ਕਰਹੁ ਸੋਈ ਭਲ ਹਮਰੈ ਪੇਖਿ ਨਾਨਕ ਸੁਖ ਚਰਨਾਰੈ ॥੨॥੨॥੮੨॥
24 ਬਿਲਾਵਲੁ ਮਹਲਾ ੫ ॥
25 ਸੁਨੀਅਤ ਪ੍ਰਭ ਤਉ ਸਗਲ ਉਧਾਰਨ ॥
26 ਮੋਹ ਮਗਨ ਪਤਿਤ ਸੰਗਿ ਪ੍ਰਾਨੀ ਐਸੇ ਮਨਹਿ ਬਿਸਾਰਨ ॥੧॥ ਰਹਾਉ ॥
27 ਸੰਚਿ ਬਿਖਿਆ ਲੇ ਗ੍ਰਾਹਜੁ ਕੀਨੀ ਅੰਮ੍ਰਿਤੁ ਮਨ ਤੇ ਡਾਰਨ ॥
28 ਕਾਮ ਕ੍ਰੋਧ ਲੋਭ ਰਤੁ ਨਿੰਦਾ ਸਤੁ ਸੰਤੋਖੁ ਬਿਦਾਰਨ ॥੧॥
29 ਇਨ ਤੇ ਕਾਢਿ ਲੇਹੁ ਮੇਰੇ ਸੁਆਮੀ ਹਾਰਿ ਪਰੇ ਤੁਮੑ ਸਾਰਨ ॥
30 ਨਾਨਕ ਕੀ ਬੇਨੰਤੀ ਪ੍ਰਭ ਪਹਿ ਸਾਧਸੰਗਿ ਰੰਕ ਤਾਰਨ ॥੨॥੩॥੮੩॥
31 ਬਿਲਾਵਲੁ ਮਹਲਾ ੫ ॥
32 ਸੰਤਨ ਕੈ ਸੁਨੀਅਤ ਪ੍ਰਭ ਕੀ ਬਾਤ ॥
33 ਕਥਾ ਕੀਰਤਨੁ ਆਨੰਦ ਮੰਗਲ ਧੁਨਿ ਪੂਰਿ ਰਹੀ ਦਿਨਸੁ ਅਰੁ ਰਾਤਿ ॥੧॥ ਰਹਾਉ ॥
34 ਕਰਿ ਕਿਰਪਾ ਅਪਨੇ ਪ੍ਰਭਿ ਕੀਨੇ ਨਾਮ ਅਪੁਨੇ ਕੀ ਕੀਨੀ ਦਾਤਿ ॥
35 ਆਠ ਪਹਰ ਗੁਨ ਗਾਵਤ ਪ੍ਰਭ ਕੇ ਕਾਮ ਕ੍ਰੋਧ ਇਸੁ ਤਨ ਤੇ ਜਾਤ ॥੧॥