Ang 88
1 ਸਤਿਗੁਰੁ ਸੇਵੇ ਆਪਣਾ ਸੋ ਸਿਰੁ ਲੇਖੈ ਲਾਇ ॥
2 ਵਿਚਹੁ ਆਪੁ ਗਵਾਇ ਕੈ ਰਹਨਿ ਸਚਿ ਲਿਵ ਲਾਇ ॥
3 ਸਤਿਗੁਰੁ ਜਿਨੀ ਨ ਸੇਵਿਓ ਤਿਨਾ ਬਿਰਥਾ ਜਨਮੁ ਗਵਾਇ ॥
4 ਨਾਨਕ ਜੋ ਤਿਸੁ ਭਾਵੈ ਸੋ ਕਰੇ ਕਹਣਾ ਕਿਛੂ ਨ ਜਾਇ ॥੧॥
5 ਮਃ ੩ ॥
6 ਮਨੁ ਵੇਕਾਰੀ ਵੇੜਿਆ ਵੇਕਾਰਾ ਕਰਮ ਕਮਾਇ ॥
7 ਦੂਜੈ ਭਾਇ ਅਗਿਆਨੀ ਪੂਜਦੇ ਦਰਗਹ ਮਿਲੈ ਸਜਾਇ ॥
8 ਆਤਮ ਦੇਉ ਪੂਜੀਐ ਬਿਨੁ ਸਤਿਗੁਰ ਬੂਝ ਨ ਪਾਇ ॥
9 ਜਪੁ ਤਪੁ ਸੰਜਮੁ ਭਾਣਾ ਸਤਿਗੁਰੂ ਕਾ ਕਰਮੀ ਪਲੈ ਪਾਇ ॥
10 ਨਾਨਕ ਸੇਵਾ ਸੁਰਤਿ ਕਮਾਵਣੀ ਜੋ ਹਰਿ ਭਾਵੈ ਸੋ ਥਾਇ ਪਾਇ ॥੨॥
11 ਪਉੜੀ ॥
12 ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਸਦਾ ਸੁਖੁ ਹੋਵੈ ਦਿਨੁ ਰਾਤੀ ॥
13 ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਸਿਮਰਤ ਸਭਿ ਕਿਲਵਿਖ ਪਾਪ ਲਹਾਤੀ ॥
14 ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਤੀ ॥
15 ਹਰਿ ਹਰਿ ਨਾਮੁ ਜਪਹੁ ਮਨ ਮੇਰੇ ਮੁਖਿ ਗੁਰਮੁਖਿ ਪ੍ਰੀਤਿ ਲਗਾਤੀ ॥
16 ਜਿਤੁ ਮੁਖਿ ਭਾਗੁ ਲਿਖਿਆ ਧੁਰਿ ਸਾਚੈ ਹਰਿ ਤਿਤੁ ਮੁਖਿ ਨਾਮੁ ਜਪਾਤੀ ॥੧੩॥
17 ਸਲੋਕ ਮਃ ੩ ॥
18 ਸਤਿਗੁਰੁ ਜਿਨੀ ਨ ਸੇਵਿਓ ਸਬਦਿ ਨ ਕੀਤੋ ਵੀਚਾਰੁ ॥
19 ਅੰਤਰਿ ਗਿਆਨੁ ਨ ਆਇਓ ਮਿਰਤਕੁ ਹੈ ਸੰਸਾਰਿ ॥
20 ਲਖ ਚਉਰਾਸੀਹ ਫੇਰੁ ਪਇਆ ਮਰਿ ਜੰਮੈ ਹੋਇ ਖੁਆਰੁ ॥
21 ਸਤਿਗੁਰ ਕੀ ਸੇਵਾ ਸੋ ਕਰੇ ਜਿਸ ਨੋ ਆਪਿ ਕਰਾਏ ਸੋਇ ॥
22 ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਕਰਮਿ ਪਰਾਪਤਿ ਹੋਇ ॥
23 ਸਚਿ ਰਤੇ ਗੁਰਸਬਦ ਸਿਉ ਤਿਨ ਸਚੀ ਸਦਾ ਲਿਵ ਹੋਇ ॥
24 ਨਾਨਕ ਜਿਸ ਨੋ ਮੇਲੇ ਨ ਵਿਛੁੜੈ ਸਹਜਿ ਸਮਾਵੈ ਸੋਇ ॥੧॥
25 ਮਃ ੩ ॥
26 ਸੋ ਭਗਉਤੀ ਜੋੁ ਭਗਵੰਤੈ ਜਾਣੈ ॥
27 ਗੁਰ ਪਰਸਾਦੀ ਆਪੁ ਪਛਾਣੈ ॥
28 ਧਾਵਤੁ ਰਾਖੈ ਇਕਤੁ ਘਰਿ ਆਣੈ ॥
29 ਜੀਵਤੁ ਮਰੈ ਹਰਿ ਨਾਮੁ ਵਖਾਣੈ ॥
30 ਐਸਾ ਭਗਉਤੀ ਉਤਮੁ ਹੋਇ ॥
31 ਨਾਨਕ ਸਚਿ ਸਮਾਵੈ ਸੋਇ ॥੨॥
32 ਮਃ ੩ ॥
33 ਅੰਤਰਿ ਕਪਟੁ ਭਗਉਤੀ ਕਹਾਏ ॥
34 ਪਾਖੰਡਿ ਪਾਰਬ੍ਰਹਮੁ ਕਦੇ ਨ ਪਾਏ ॥
35 ਪਰ ਨਿੰਦਾ ਕਰੇ ਅੰਤਰਿ ਮਲੁ ਲਾਏ ॥
36 ਬਾਹਰਿ ਮਲੁ ਧੋਵੈ ਮਨ ਕੀ ਜੂਠਿ ਨ ਜਾਏ ॥
37 ਸਤਸੰਗਤਿ ਸਿਉ ਬਾਦੁ ਰਚਾਏ ॥
38 ਅਨਦਿਨੁ ਦੁਖੀਆ ਦੂਜੈ ਭਾਇ ਰਚਾਏ ॥
39 ਹਰਿ ਨਾਮੁ ਨ ਚੇਤੈ ਬਹੁ ਕਰਮ ਕਮਾਏ ॥
40 ਪੂਰਬ ਲਿਖਿਆ ਸੁ ਮੇਟਣਾ ਨ ਜਾਏ ॥
41 ਨਾਨਕ ਬਿਨੁ ਸਤਿਗੁਰ ਸੇਵੇ ਮੋਖੁ ਨ ਪਾਏ ॥੩॥
42 ਪਉੜੀ ॥
43 ਸਤਿਗੁਰੁ ਜਿਨੀ ਧਿਆਇਆ ਸੇ ਕੜਿ ਨ ਸਵਾਹੀ ॥
44 ਸਤਿਗੁਰੁ ਜਿਨੀ ਧਿਆਇਆ ਸੇ ਤ੍ਰਿਪਤਿ ਅਘਾਹੀ ॥
45 ਸਤਿਗੁਰੁ ਜਿਨੀ ਧਿਆਇਆ ਤਿਨ ਜਮ ਡਰੁ ਨਾਹੀ ॥