Ang 914
1 ਕਾਹੂ ਬਿਹਾਵੈ ਮਾਇ ਬਾਪ ਪੂਤ ॥
2 ਕਾਹੂ ਬਿਹਾਵੈ ਰਾਜ ਮਿਲਖ ਵਾਪਾਰਾ ॥
3 ਸੰਤ ਬਿਹਾਵੈ ਹਰਿ ਨਾਮ ਅਧਾਰਾ ॥੧॥
4 ਰਚਨਾ ਸਾਚੁ ਬਨੀ ॥
5 ਸਭ ਕਾ ਏਕੁ ਧਨੀ ॥੧॥ ਰਹਾਉ ॥
6 ਕਾਹੂ ਬਿਹਾਵੈ ਬੇਦ ਅਰੁ ਬਾਦਿ ॥
7 ਕਾਹੂ ਬਿਹਾਵੈ ਰਸਨਾ ਸਾਦਿ ॥
8 ਕਾਹੂ ਬਿਹਾਵੈ ਲਪਟਿ ਸੰਗਿ ਨਾਰੀ ॥
9 ਸੰਤ ਰਚੇ ਕੇਵਲ ਨਾਮ ਮੁਰਾਰੀ ॥੨॥
10 ਕਾਹੂ ਬਿਹਾਵੈ ਖੇਲਤ ਜੂਆ ॥
11 ਕਾਹੂ ਬਿਹਾਵੈ ਅਮਲੀ ਹੂਆ ॥
12 ਕਾਹੂ ਬਿਹਾਵੈ ਪਰ ਦਰਬ ਚੋੁਰਾਏ ॥
13 ਹਰਿ ਜਨ ਬਿਹਾਵੈ ਨਾਮ ਧਿਆਏ ॥੩॥
14 ਕਾਹੂ ਬਿਹਾਵੈ ਜੋਗ ਤਪ ਪੂਜਾ ॥
15 ਕਾਹੂ ਰੋਗ ਸੋਗ ਭਰਮੀਜਾ ॥
16 ਕਾਹੂ ਪਵਨ ਧਾਰ ਜਾਤ ਬਿਹਾਏ ॥
17 ਸੰਤ ਬਿਹਾਵੈ ਕੀਰਤਨੁ ਗਾਏ ॥੪॥
18 ਕਾਹੂ ਬਿਹਾਵੈ ਦਿਨੁ ਰੈਨਿ ਚਾਲਤ ॥
19 ਕਾਹੂ ਬਿਹਾਵੈ ਸੋ ਪਿੜੁ ਮਾਲਤ ॥
20 ਕਾਹੂ ਬਿਹਾਵੈ ਬਾਲ ਪੜਾਵਤ ॥
21 ਸੰਤ ਬਿਹਾਵੈ ਹਰਿ ਜਸੁ ਗਾਵਤ ॥੫॥
22 ਕਾਹੂ ਬਿਹਾਵੈ ਨਟ ਨਾਟਿਕ ਨਿਰਤੇ ॥
23 ਕਾਹੂ ਬਿਹਾਵੈ ਜੀਆਇਹ ਹਿਰਤੇ ॥
24 ਕਾਹੂ ਬਿਹਾਵੈ ਰਾਜ ਮਹਿ ਡਰਤੇ ॥
25 ਸੰਤ ਬਿਹਾਵੈ ਹਰਿ ਜਸੁ ਕਰਤੇ ॥੬॥
26 ਕਾਹੂ ਬਿਹਾਵੈ ਮਤਾ ਮਸੂਰਤਿ ॥
27 ਕਾਹੂ ਬਿਹਾਵੈ ਸੇਵਾ ਜਰੂਰਤਿ ॥
28 ਕਾਹੂ ਬਿਹਾਵੈ ਸੋਧਤ ਜੀਵਤ ॥
29 ਸੰਤ ਬਿਹਾਵੈ ਹਰਿ ਰਸੁ ਪੀਵਤ ॥੭॥
30 ਜਿਤੁ ਕੋ ਲਾਇਆ ਤਿਤ ਹੀ ਲਗਾਨਾ ॥
31 ਨਾ ਕੋ ਮੂੜੁ ਨਹੀ ਕੋ ਸਿਆਨਾ ॥
32 ਕਰਿ ਕਿਰਪਾ ਜਿਸੁ ਦੇਵੈ ਨਾਉ ॥
33 ਨਾਨਕ ਤਾ ਕੈ ਬਲਿ ਬਲਿ ਜਾਉ ॥੮॥੩॥
34 ਰਾਮਕਲੀ ਮਹਲਾ ੫ ॥
35 ਦਾਵਾ ਅਗਨਿ ਰਹੇ ਹਰਿ ਬੂਟ ॥
36 ਮਾਤ ਗਰਭ ਸੰਕਟ ਤੇ ਛੂਟ ॥
37 ਜਾ ਕਾ ਨਾਮੁ ਸਿਮਰਤ ਭਉ ਜਾਇ ॥
38 ਤੈਸੇ ਸੰਤ ਜਨਾ ਰਾਖੈ ਹਰਿ ਰਾਇ ॥੧॥
39 ਐਸੇ ਰਾਖਨਹਾਰ ਦਇਆਲ ॥
40 ਜਤ ਕਤ ਦੇਖਉ ਤੁਮ ਪ੍ਰਤਿਪਾਲ ॥੧॥ ਰਹਾਉ ॥
41 ਜਲੁ ਪੀਵਤ ਜਿਉ ਤਿਖਾ ਮਿਟੰਤ ॥
42 ਧਨ ਬਿਗਸੈ ਗ੍ਰਿਹਿ ਆਵਤ ਕੰਤ ॥
43 ਲੋਭੀ ਕਾ ਧਨੁ ਪ੍ਰਾਣ ਅਧਾਰੁ ॥
44 ਤਿਉ ਹਰਿ ਜਨ ਹਰਿ ਹਰਿ ਨਾਮ ਪਿਆਰੁ ॥੨॥
45 ਕਿਰਸਾਨੀ ਜਿਉ ਰਾਖੈ ਰਖਵਾਲਾ ॥
46 ਮਾਤ ਪਿਤਾ ਦਇਆ ਜਿਉ ਬਾਲਾ ॥
47 ਪ੍ਰੀਤਮੁ ਦੇਖਿ ਪ੍ਰੀਤਮੁ ਮਿਲਿ ਜਾਇ ॥
48 ਤਿਉ ਹਰਿ ਜਨ ਰਾਖੈ ਕੰਠਿ ਲਾਇ ॥੩॥
49 ਜਿਉ ਅੰਧੁਲੇ ਪੇਖਤ ਹੋਇ ਅਨੰਦ ॥
50 ਗੂੰਗਾ ਬਕਤ ਗਾਵੈ ਬਹੁ ਛੰਦ ॥
51 ਪਿੰਗੁਲ ਪਰਬਤ ਪਰਤੇ ਪਾਰਿ ॥
52 ਹਰਿ ਕੈ ਨਾਮਿ ਸਗਲ ਉਧਾਰਿ ॥੪॥
53 ਜਿਉ ਪਾਵਕ ਸੰਗਿ ਸੀਤ ਕੋ ਨਾਸ ॥
54 ਐਸੇ ਪ੍ਰਾਛਤ ਸੰਤਸੰਗਿ ਬਿਨਾਸ ॥
55 ਜਿਉ ਸਾਬੁਨਿ ਕਾਪਰ ਊਜਲ ਹੋਤ ॥
56 ਨਾਮ ਜਪਤ ਸਭੁ ਭ੍ਰਮੁ ਭਉ ਖੋਤ ॥੫॥
57 ਜਿਉ ਚਕਵੀ ਸੂਰਜ ਕੀ ਆਸ ॥
58 ਜਿਉ ਚਾਤ੍ਰਿਕ ਬੂੰਦ ਕੀ ਪਿਆਸ ॥
59 ਜਿਉ ਕੁਰੰਕ ਨਾਦ ਕਰਨ ਸਮਾਨੇ ॥
60 ਤਿਉ ਹਰਿ ਨਾਮ ਹਰਿ ਜਨ ਮਨਹਿ ਸੁਖਾਨੇ ॥੬॥