Ang 942
1 ਬਿਨੁ ਸਬਦੈ ਸਭਿ ਦੂਜੈ ਲਾਗੇ ਦੇਖਹੁ ਰਿਦੈ ਬੀਚਾਰਿ ॥
2 ਨਾਨਕ ਵਡੇ ਸੇ ਵਡਭਾਗੀ ਜਿਨੀ ਸਚੁ ਰਖਿਆ ਉਰ ਧਾਰਿ ॥੩੪॥
3 ਗੁਰਮੁਖਿ ਰਤਨੁ ਲਹੈ ਲਿਵ ਲਾਇ ॥
4 ਗੁਰਮੁਖਿ ਪਰਖੈ ਰਤਨੁ ਸੁਭਾਇ ॥
5 ਗੁਰਮੁਖਿ ਸਾਚੀ ਕਾਰ ਕਮਾਇ ॥
6 ਗੁਰਮੁਖਿ ਸਾਚੇ ਮਨੁ ਪਤੀਆਇ ॥
7 ਗੁਰਮੁਖਿ ਅਲਖੁ ਲਖਾਏ ਤਿਸੁ ਭਾਵੈ ॥
8 ਨਾਨਕ ਗੁਰਮੁਖਿ ਚੋਟ ਨ ਖਾਵੈ ॥੩੫॥
9 ਗੁਰਮੁਖਿ ਨਾਮੁ ਦਾਨੁ ਇਸਨਾਨੁ ॥
10 ਗੁਰਮੁਖਿ ਲਾਗੈ ਸਹਜਿ ਧਿਆਨੁ ॥
11 ਗੁਰਮੁਖਿ ਪਾਵੈ ਦਰਗਹ ਮਾਨੁ ॥
12 ਗੁਰਮੁਖਿ ਭਉ ਭੰਜਨੁ ਪਰਧਾਨੁ ॥
13 ਗੁਰਮੁਖਿ ਕਰਣੀ ਕਾਰ ਕਰਾਏ ॥
14 ਨਾਨਕ ਗੁਰਮੁਖਿ ਮੇਲਿ ਮਿਲਾਏ ॥੩੬॥
15 ਗੁਰਮੁਖਿ ਸਾਸਤ੍ਰ ਸਿਮ੍ਰਿਤਿ ਬੇਦ ॥
16 ਗੁਰਮੁਖਿ ਪਾਵੈ ਘਟਿ ਘਟਿ ਭੇਦ ॥
17 ਗੁਰਮੁਖਿ ਵੈਰ ਵਿਰੋਧ ਗਵਾਵੈ ॥
18 ਗੁਰਮੁਖਿ ਸਗਲੀ ਗਣਤ ਮਿਟਾਵੈ ॥
19 ਗੁਰਮੁਖਿ ਰਾਮ ਨਾਮ ਰੰਗਿ ਰਾਤਾ ॥
20 ਨਾਨਕ ਗੁਰਮੁਖਿ ਖਸਮੁ ਪਛਾਤਾ ॥੩੭॥
21 ਬਿਨੁ ਗੁਰ ਭਰਮੈ ਆਵੈ ਜਾਇ ॥
22 ਬਿਨੁ ਗੁਰ ਘਾਲ ਨ ਪਵਈ ਥਾਇ ॥
23 ਬਿਨੁ ਗੁਰ ਮਨੂਆ ਅਤਿ ਡੋਲਾਇ ॥
24 ਬਿਨੁ ਗੁਰ ਤ੍ਰਿਪਤਿ ਨਹੀ ਬਿਖੁ ਖਾਇ ॥
25 ਬਿਨੁ ਗੁਰ ਬਿਸੀਅਰੁ ਡਸੈ ਮਰਿ ਵਾਟ ॥
26 ਨਾਨਕ ਗੁਰ ਬਿਨੁ ਘਾਟੇ ਘਾਟ ॥੩੮॥
27 ਜਿਸੁ ਗੁਰੁ ਮਿਲੈ ਤਿਸੁ ਪਾਰਿ ਉਤਾਰੈ ॥
28 ਅਵਗਣ ਮੇਟੈ ਗੁਣਿ ਨਿਸਤਾਰੈ ॥
29 ਮੁਕਤਿ ਮਹਾ ਸੁਖ ਗੁਰਸਬਦੁ ਬੀਚਾਰਿ ॥
30 ਗੁਰਮੁਖਿ ਕਦੇ ਨ ਆਵੈ ਹਾਰਿ ॥
31 ਤਨੁ ਹਟੜੀ ਇਹੁ ਮਨੁ ਵਣਜਾਰਾ ॥
32 ਨਾਨਕ ਸਹਜੇ ਸਚੁ ਵਾਪਾਰਾ ॥੩੯॥
33 ਗੁਰਮੁਖਿ ਬਾਂਧਿਓ ਸੇਤੁ ਬਿਧਾਤੈ ॥
34 ਲੰਕਾ ਲੂਟੀ ਦੈਤ ਸੰਤਾਪੈ ॥
35 ਰਾਮਚੰਦਿ ਮਾਰਿਓ ਅਹਿ ਰਾਵਣੁ ॥
36 ਭੇਦੁ ਬਭੀਖਣ ਗੁਰਮੁਖਿ ਪਰਚਾਇਣੁ ॥
37 ਗੁਰਮੁਖਿ ਸਾਇਰਿ ਪਾਹਣ ਤਾਰੇ ॥
38 ਗੁਰਮੁਖਿ ਕੋਟਿ ਤੇਤੀਸ ਉਧਾਰੇ ॥੪੦॥
39 ਗੁਰਮੁਖਿ ਚੂਕੈ ਆਵਣ ਜਾਣੁ ॥
40 ਗੁਰਮੁਖਿ ਦਰਗਹ ਪਾਵੈ ਮਾਣੁ ॥
41 ਗੁਰਮੁਖਿ ਖੋਟੇ ਖਰੇ ਪਛਾਣੁ ॥
42 ਗੁਰਮੁਖਿ ਲਾਗੈ ਸਹਜਿ ਧਿਆਨੁ ॥
43 ਗੁਰਮੁਖਿ ਦਰਗਹ ਸਿਫਤਿ ਸਮਾਇ ॥
44 ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥
45 ਗੁਰਮੁਖਿ ਨਾਮੁ ਨਿਰੰਜਨ ਪਾਏ ॥
46 ਗੁਰਮੁਖਿ ਹਉਮੈ ਸਬਦਿ ਜਲਾਏ ॥
47 ਗੁਰਮੁਖਿ ਸਾਚੇ ਕੇ ਗੁਣ ਗਾਏ ॥
48 ਗੁਰਮੁਖਿ ਸਾਚੈ ਰਹੈ ਸਮਾਏ ॥
49 ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥
50 ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥
51 ਕਵਣ ਮੂਲੁ ਕਵਣ ਮਤਿ ਵੇਲਾ ॥
52 ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ ॥
53 ਕਵਣ ਕਥਾ ਲੇ ਰਹਹੁ ਨਿਰਾਲੇ ॥
54 ਬੋਲੈ ਨਾਨਕੁ ਸੁਣਹੁ ਤੁਮ ਬਾਲੇ ॥
55 ਏਸੁ ਕਥਾ ਕਾ ਦੇਇ ਬੀਚਾਰੁ ॥
56 ਭਵਜਲੁ ਸਬਦਿ ਲੰਘਾਵਣਹਾਰੁ ॥੪੩॥