Ang 978
1 ਹਰਿ ਹੋ ਹੋ ਹੋ ਮੇਲਿ ਨਿਹਾਲ ॥੧॥ ਰਹਾਉ ॥
2 ਹਰਿ ਕਾ ਮਾਰਗੁ ਗੁਰ ਸੰਤਿ ਬਤਾਇਓ ਗੁਰਿ ਚਾਲ ਦਿਖਾਈ ਹਰਿ ਚਾਲ ॥
3 ਅੰਤਰਿ ਕਪਟੁ ਚੁਕਾਵਹੁ ਮੇਰੇ ਗੁਰਸਿਖਹੁ ਨਿਹਕਪਟ ਕਮਾਵਹੁ ਹਰਿ ਕੀ ਹਰਿ ਘਾਲ ਨਿਹਾਲ ਨਿਹਾਲ ਨਿਹਾਲ ॥੧॥
4 ਤੇ ਗੁਰ ਕੇ ਸਿਖ ਮੇਰੇ ਹਰਿ ਪ੍ਰਭਿ ਭਾਏ ਜਿਨਾ ਹਰਿ ਪ੍ਰਭੁ ਜਾਨਿਓ ਮੇਰਾ ਨਾਲਿ ॥
5 ਜਨ ਨਾਨਕ ਕਉ ਮਤਿ ਹਰਿ ਪ੍ਰਭਿ ਦੀਨੀ ਹਰਿ ਦੇਖਿ ਨਿਕਟਿ ਹਦੂਰਿ ਨਿਹਾਲ ਨਿਹਾਲ ਨਿਹਾਲ ਨਿਹਾਲ ॥੨॥੩॥੯॥
6 ਰਾਗੁ ਨਟ ਨਾਰਾਇਨ ਮਹਲਾ ੫ ॥
7 ੴ ਸਤਿਗੁਰ ਪ੍ਰਸਾਦਿ ॥
8 ਰਾਮ ਹਉ ਕਿਆ ਜਾਨਾ ਕਿਆ ਭਾਵੈ ॥
9 ਮਨਿ ਪਿਆਸ ਬਹੁਤੁ ਦਰਸਾਵੈ ॥੧॥ ਰਹਾਉ ॥
10 ਸੋਈ ਗਿਆਨੀ ਸੋਈ ਜਨੁ ਤੇਰਾ ਜਿਸੁ ਊਪਰਿ ਰੁਚ ਆਵੈ ॥
11 ਕ੍ਰਿਪਾ ਕਰਹੁ ਜਿਸੁ ਪੁਰਖ ਬਿਧਾਤੇ ਸੋ ਸਦਾ ਸਦਾ ਤੁਧੁ ਧਿਆਵੈ ॥੧॥
12 ਕਵਨ ਜੋਗ ਕਵਨ ਗਿਆਨ ਧਿਆਨਾ ਕਵਨ ਗੁਨੀ ਰੀਝਾਵੈ ॥
13 ਸੋਈ ਜਨੁ ਸੋਈ ਨਿਜ ਭਗਤਾ ਜਿਸੁ ਊਪਰਿ ਰੰਗੁ ਲਾਵੈ ॥੨॥
14 ਸਾਈ ਮਤਿ ਸਾਈ ਬੁਧਿ ਸਿਆਨਪ ਜਿਤੁ ਨਿਮਖ ਨ ਪ੍ਰਭੁ ਬਿਸਰਾਵੈ ॥
15 ਸੰਤਸੰਗਿ ਲਗਿ ਏਹੁ ਸੁਖੁ ਪਾਇਓ ਹਰਿ ਗੁਨ ਸਦ ਹੀ ਗਾਵੈ ॥੩॥
16 ਦੇਖਿਓ ਅਚਰਜੁ ਮਹਾ ਮੰਗਲ ਰੂਪ ਕਿਛੁ ਆਨ ਨਹੀ ਦਿਸਟਾਵੈ ॥
17 ਕਹੁ ਨਾਨਕ ਮੋਰਚਾ ਗੁਰਿ ਲਾਹਿਓ ਤਹ ਗਰਭ ਜੋਨਿ ਕਹ ਆਵੈ ॥੪॥੧॥
18 ਨਟ ਨਾਰਾਇਨ ਮਹਲਾ ੫ ਦੁਪਦੇ ॥
19 ੴ ਸਤਿਗੁਰ ਪ੍ਰਸਾਦਿ ॥
20 ਉਲਾਹਨੋ ਮੈ ਕਾਹੂ ਨ ਦੀਓ ॥
21 ਮਨ ਮੀਠ ਤੁਹਾਰੋ ਕੀਓ ॥੧॥ ਰਹਾਉ ॥
22 ਆਗਿਆ ਮਾਨਿ ਜਾਨਿ ਸੁਖੁ ਪਾਇਆ ਸੁਨਿ ਸੁਨਿ ਨਾਮੁ ਤੁਹਾਰੋ ਜੀਓ ॥
23 ਈਹਾਂ ਊਹਾ ਹਰਿ ਤੁਮ ਹੀ ਤੁਮ ਹੀ ਇਹੁ ਗੁਰ ਤੇ ਮੰਤ੍ਰੁ ਦ੍ਰਿੜੀਓ ॥੧॥
24 ਜਬ ਤੇ ਜਾਨਿ ਪਾਈ ਏਹ ਬਾਤਾ ਤਬ ਕੁਸਲ ਖੇਮ ਸਭ ਥੀਓ ॥
25 ਸਾਧਸੰਗਿ ਨਾਨਕ ਪਰਗਾਸਿਓ ਆਨ ਨਾਹੀ ਰੇ ਬੀਓ ॥੨॥੧॥੨॥
26 ਨਟ ਮਹਲਾ ੫ ॥
27 ਜਾ ਕਉ ਭਈ ਤੁਮਾਰੀ ਧੀਰ ॥
28 ਜਮ ਕੀ ਤ੍ਰਾਸ ਮਿਟੀ ਸੁਖੁ ਪਾਇਆ ਨਿਕਸੀ ਹਉਮੈ ਪੀਰ ॥੧॥ ਰਹਾਉ ॥
29 ਤਪਤਿ ਬੁਝਾਨੀ ਅੰਮ੍ਰਿਤ ਬਾਨੀ ਤ੍ਰਿਪਤੇ ਜਿਉ ਬਾਰਿਕ ਖੀਰ ॥
30 ਮਾਤ ਪਿਤਾ ਸਾਜਨ ਸੰਤ ਮੇਰੇ ਸੰਤ ਸਹਾਈ ਬੀਰ ॥੧॥