Ang 988
1 ਆਲ ਜਾਲ ਬਿਕਾਰ ਤਜਿ ਸਭਿ ਹਰਿ ਗੁਨਾ ਨਿਤਿ ਗਾਉ ॥
2 ਕਰ ਜੋੜਿ ਨਾਨਕੁ ਦਾਨੁ ਮਾਂਗੈ ਦੇਹੁ ਅਪਨਾ ਨਾਉ ॥੨॥੧॥੬॥
3 ਮਾਲੀ ਗਉੜਾ ਮਹਲਾ ੫ ॥
4 ਪ੍ਰਭ ਸਮਰਥ ਦੇਵ ਅਪਾਰ ॥
5 ਕਉਨੁ ਜਾਨੈ ਚਲਿਤ ਤੇਰੇ ਕਿਛੁ ਅੰਤੁ ਨਾਹੀ ਪਾਰ ॥੧॥ ਰਹਾਉ ॥
6 ਇਕ ਖਿਨਹਿ ਥਾਪਿ ਉਥਾਪਦਾ ਘੜਿ ਭੰਨਿ ਕਰਨੈਹਾਰੁ ॥
7 ਜੇਤ ਕੀਨ ਉਪਾਰਜਨਾ ਪ੍ਰਭੁ ਦਾਨੁ ਦੇਇ ਦਾਤਾਰ ॥੧॥
8 ਹਰਿ ਸਰਨਿ ਆਇਓ ਦਾਸੁ ਤੇਰਾ ਪ੍ਰਭ ਊਚ ਅਗਮ ਮੁਰਾਰ ॥
9 ਕਢਿ ਲੇਹੁ ਭਉਜਲ ਬਿਖਮ ਤੇ ਜਨੁ ਨਾਨਕੁ ਸਦ ਬਲਿਹਾਰ ॥੨॥੨॥੭॥
10 ਮਾਲੀ ਗਉੜਾ ਮਹਲਾ ੫ ॥
11 ਮਨਿ ਤਨਿ ਬਸਿ ਰਹੇ ਗੋਪਾਲ ॥
12 ਦੀਨ ਬਾਂਧਵ ਭਗਤਿ ਵਛਲ ਸਦਾ ਸਦਾ ਕ੍ਰਿਪਾਲ ॥੧॥ ਰਹਾਉ ॥
13 ਆਦਿ ਅੰਤੇ ਮਧਿ ਤੂਹੈ ਪ੍ਰਭ ਬਿਨਾ ਨਾਹੀ ਕੋਇ ॥
14 ਪੂਰਿ ਰਹਿਆ ਸਗਲ ਮੰਡਲ ਏਕੁ ਸੁਆਮੀ ਸੋਇ ॥੧॥
15 ਕਰਨਿ ਹਰਿ ਜਸੁ ਨੇਤ੍ਰ ਦਰਸਨੁ ਰਸਨਿ ਹਰਿ ਗੁਨ ਗਾਉ ॥
16 ਬਲਿਹਾਰਿ ਜਾਏ ਸਦਾ ਨਾਨਕੁ ਦੇਹੁ ਅਪਣਾ ਨਾਉ ॥੨॥੩॥੮॥੬॥੧੪॥
17 ਮਾਲੀ ਗਉੜਾ ਬਾਣੀ ਭਗਤ ਨਾਮਦੇਵ ਜੀ ਕੀ ॥
18 ੴ ਸਤਿਗੁਰ ਪ੍ਰਸਾਦਿ ॥
19 ਧਨਿ ਧੰਨਿ ਓ ਰਾਮ ਬੇਨੁ ਬਾਜੈ ॥
20 ਮਧੁਰ ਮਧੁਰ ਧੁਨਿ ਅਨਹਤ ਗਾਜੈ ॥੧॥ ਰਹਾਉ ॥
21 ਧਨਿ ਧਨਿ ਮੇਘਾ ਰੋਮਾਵਲੀ ॥
22 ਧਨਿ ਧਨਿ ਕ੍ਰਿਸਨ ਓਢੈ ਕਾਂਬਲੀ ॥੧॥
23 ਧਨਿ ਧਨਿ ਤੂ ਮਾਤਾ ਦੇਵਕੀ ॥
24 ਜਿਹ ਗ੍ਰਿਹ ਰਮਈਆ ਕਵਲਾਪਤੀ ॥੨॥
25 ਧਨਿ ਧਨਿ ਬਨ ਖੰਡ ਬਿੰਦ੍ਰਾਬਨਾ ॥
26 ਜਹ ਖੇਲੈ ਸ੍ਰੀ ਨਾਰਾਇਨਾ ॥੩॥
27 ਬੇਨੁ ਬਜਾਵੈ ਗੋਧਨੁ ਚਰੈ ॥
28 ਨਾਮੇ ਕਾ ਸੁਆਮੀ ਆਨਦ ਕਰੈ ॥੪॥੧॥
29 ਮੇਰੋ ਬਾਪੁ ਮਾਧਉ ਤੂ ਧਨੁ ਕੇਸੌ ਸਾਂਵਲੀਓ ਬੀਠੁਲਾਇ ॥੧॥ ਰਹਾਉ ॥
30 ਕਰ ਧਰੇ ਚਕ੍ਰ ਬੈਕੁੰਠ ਤੇ ਆਏ ਗਜ ਹਸਤੀ ਕੇ ਪ੍ਰਾਨ ਉਧਾਰੀਅਲੇ ॥
31 ਦੁਹਸਾਸਨ ਕੀ ਸਭਾ ਦ੍ਰੋਪਤੀ ਅੰਬਰ ਲੇਤ ਉਬਾਰੀਅਲੇ ॥੧॥
32 ਗੋਤਮ ਨਾਰਿ ਅਹਲਿਆ ਤਾਰੀ ਪਾਵਨ ਕੇਤਕ ਤਾਰੀਅਲੇ ॥
33 ਐਸਾ ਅਧਮੁ ਅਜਾਤਿ ਨਾਮਦੇਉ ਤਉ ਸਰਨਾਗਤਿ ਆਈਅਲੇ ॥੨॥੨॥
34 ਸਭੈ ਘਟ ਰਾਮੁ ਬੋਲੈ ਰਾਮਾ ਬੋਲੈ ॥
35 ਰਾਮ ਬਿਨਾ ਕੋ ਬੋਲੈ ਰੇ ॥੧॥ ਰਹਾਉ ॥
36 ਏਕਲ ਮਾਟੀ ਕੁੰਜਰ ਚੀਟੀ ਭਾਜਨ ਹੈਂ ਬਹੁ ਨਾਨਾ ਰੇ ॥
37 ਅਸਥਾਵਰ ਜੰਗਮ ਕੀਟ ਪਤੰਗਮ ਘਟਿ ਘਟਿ ਰਾਮੁ ਸਮਾਨਾ ਰੇ ॥੧॥
38 ਏਕਲ ਚਿੰਤਾ ਰਾਖੁ ਅਨੰਤਾ ਅਉਰ ਤਜਹੁ ਸਭ ਆਸਾ ਰੇ ॥
39 ਪ੍ਰਣਵੈ ਨਾਮਾ ਭਏ ਨਿਹਕਾਮਾ ਕੋ ਠਾਕੁਰੁ ਕੋ ਦਾਸਾ ਰੇ ॥੨॥੩॥