Ang 1010
1 ਧੰਧੈ ਧਾਵਤ ਜਗੁ ਬਾਧਿਆ ਨਾ ਬੂਝੈ ਵੀਚਾਰੁ ॥
2 ਜੰਮਣ ਮਰਣੁ ਵਿਸਾਰਿਆ ਮਨਮੁਖ ਮੁਗਧੁ ਗਵਾਰੁ ॥
3 ਗੁਰਿ ਰਾਖੇ ਸੇ ਉਬਰੇ ਸਚਾ ਸਬਦੁ ਵੀਚਾਰਿ ॥੭॥
4 ਸੂਹਟੁ ਪਿੰਜਰਿ ਪ੍ਰੇਮ ਕੈ ਬੋਲੈ ਬੋਲਣਹਾਰੁ ॥
5 ਸਚੁ ਚੁਗੈ ਅੰਮ੍ਰਿਤੁ ਪੀਐ ਉਡੈ ਤ ਏਕਾ ਵਾਰ ॥
6 ਗੁਰਿ ਮਿਲਿਐ ਖਸਮੁ ਪਛਾਣੀਐ ਕਹੁ ਨਾਨਕ ਮੋਖ ਦੁਆਰੁ ॥੮॥੨॥
7 ਮਾਰੂ ਮਹਲਾ ੧ ॥
8 ਸਬਦਿ ਮਰੈ ਤਾ ਮਾਰਿ ਮਰੁ ਭਾਗੋ ਕਿਸੁ ਪਹਿ ਜਾਉ ॥
9 ਜਿਸ ਕੈ ਡਰਿ ਭੈ ਭਾਗੀਐ ਅੰਮ੍ਰਿਤੁ ਤਾ ਕੋ ਨਾਉ ॥
10 ਮਾਰਹਿ ਰਾਖਹਿ ਏਕੁ ਤੂ ਬੀਜਉ ਨਾਹੀ ਥਾਉ ॥੧॥
11 ਬਾਬਾ ਮੈ ਕੁਚੀਲੁ ਕਾਚਉ ਮਤਿਹੀਨ ॥
12 ਨਾਮ ਬਿਨਾ ਕੋ ਕਛੁ ਨਹੀ ਗੁਰਿ ਪੂਰੈ ਪੂਰੀ ਮਤਿ ਕੀਨ ॥੧॥ ਰਹਾਉ ॥
13 ਅਵਗਣਿ ਸੁਭਰ ਗੁਣ ਨਹੀ ਬਿਨੁ ਗੁਣ ਕਿਉ ਘਰਿ ਜਾਉ ॥
14 ਸਹਜਿ ਸਬਦਿ ਸੁਖੁ ਊਪਜੈ ਬਿਨੁ ਭਾਗਾ ਧਨੁ ਨਾਹਿ ॥
15 ਜਿਨ ਕੈ ਨਾਮੁ ਨ ਮਨਿ ਵਸੈ ਸੇ ਬਾਧੇ ਦੂਖ ਸਹਾਹਿ ॥੨॥
16 ਜਿਨੀ ਨਾਮੁ ਵਿਸਾਰਿਆ ਸੇ ਕਿਤੁ ਆਏ ਸੰਸਾਰਿ ॥
17 ਆਗੈ ਪਾਛੈ ਸੁਖੁ ਨਹੀ ਗਾਡੇ ਲਾਦੇ ਛਾਰੁ ॥
18 ਵਿਛੁੜਿਆ ਮੇਲਾ ਨਹੀ ਦੂਖੁ ਘਣੋ ਜਮ ਦੁਆਰਿ ॥੩॥
19 ਅਗੈ ਕਿਆ ਜਾਣਾ ਨਾਹਿ ਮੈ ਭੂਲੇ ਤੂ ਸਮਝਾਇ ॥
20 ਭੂਲੇ ਮਾਰਗੁ ਜੋ ਦਸੇ ਤਿਸ ਕੈ ਲਾਗਉ ਪਾਇ ॥
21 ਗੁਰ ਬਿਨੁ ਦਾਤਾ ਕੋ ਨਹੀ ਕੀਮਤਿ ਕਹਣੁ ਨ ਜਾਇ ॥੪॥
22 ਸਾਜਨੁ ਦੇਖਾ ਤਾ ਗਲਿ ਮਿਲਾ ਸਾਚੁ ਪਠਾਇਓ ਲੇਖੁ ॥
23 ਮੁਖਿ ਧਿਮਾਣੈ ਧਨ ਖੜੀ ਗੁਰਮੁਖਿ ਆਖੀ ਦੇਖੁ ॥
24 ਤੁਧੁ ਭਾਵੈ ਤੂ ਮਨਿ ਵਸਹਿ ਨਦਰੀ ਕਰਮਿ ਵਿਸੇਖੁ ॥੫॥
25 ਭੂਖ ਪਿਆਸੋ ਜੇ ਭਵੈ ਕਿਆ ਤਿਸੁ ਮਾਗਉ ਦੇਇ ॥
26 ਬੀਜਉ ਸੂਝੈ ਕੋ ਨਹੀ ਮਨਿ ਤਨਿ ਪੂਰਨੁ ਦੇਇ ॥
27 ਜਿਨਿ ਕੀਆ ਤਿਨਿ ਦੇਖਿਆ ਆਪਿ ਵਡਾਈ ਦੇਇ ॥੬॥
28 ਨਗਰੀ ਨਾਇਕੁ ਨਵਤਨੋ ਬਾਲਕੁ ਲੀਲ ਅਨੂਪੁ ॥
29 ਨਾਰਿ ਨ ਪੁਰਖੁ ਨ ਪੰਖਣੂ ਸਾਚਉ ਚਤੁਰੁ ਸਰੂਪੁ ॥
30 ਜੋ ਤਿਸੁ ਭਾਵੈ ਸੋ ਥੀਐ ਤੂ ਦੀਪਕੁ ਤੂ ਧੂਪੁ ॥੭॥
31 ਗੀਤ ਸਾਦ ਚਾਖੇ ਸੁਣੇ ਬਾਦ ਸਾਦ ਤਨਿ ਰੋਗੁ ॥
32 ਸਚੁ ਭਾਵੈ ਸਾਚਉ ਚਵੈ ਛੂਟੈ ਸੋਗ ਵਿਜੋਗੁ ॥
33 ਨਾਨਕ ਨਾਮੁ ਨ ਵੀਸਰੈ ਜੋ ਤਿਸੁ ਭਾਵੈ ਸੁ ਹੋਗੁ ॥੮॥੩॥
34 ਮਾਰੂ ਮਹਲਾ ੧ ॥
35 ਸਾਚੀ ਕਾਰ ਕਮਾਵਣੀ ਹੋਰਿ ਲਾਲਚ ਬਾਦਿ ॥
36 ਇਹੁ ਮਨੁ ਸਾਚੈ ਮੋਹਿਆ ਜਿਹਵਾ ਸਚਿ ਸਾਦਿ ॥
37 ਬਿਨੁ ਨਾਵੈ ਕੋ ਰਸੁ ਨਹੀ ਹੋਰਿ ਚਲਹਿ ਬਿਖੁ ਲਾਦਿ ॥੧॥
38 ਐਸਾ ਲਾਲਾ ਮੇਰੇ ਲਾਲ ਕੋ ਸੁਣਿ ਖਸਮ ਹਮਾਰੇ ॥
39 ਜਿਉ ਫੁਰਮਾਵਹਿ ਤਿਉ ਚਲਾ ਸਚੁ ਲਾਲ ਪਿਆਰੇ ॥੧॥ ਰਹਾਉ ॥
40 ਅਨਦਿਨੁ ਲਾਲੇ ਚਾਕਰੀ ਗੋਲੇ ਸਿਰਿ ਮੀਰਾ ॥
41 ਗੁਰ ਬਚਨੀ ਮਨੁ ਵੇਚਿਆ ਸਬਦਿ ਮਨੁ ਧੀਰਾ ॥