Sri Guru Granth Sahib Ji

Ang 1076

เปลี่ยนคำแปล

1 ਆਪਿ ਤਰੈ ਸਗਲੇ ਕੁਲ ਤਾਰੇ ਹਰਿ ਦਰਗਹ ਪਤਿ ਸਿਉ ਜਾਇਦਾ ॥੬॥

2 ਖੰਡ ਪਤਾਲ ਦੀਪ ਸਭਿ ਲੋਆ ॥

3 ਸਭਿ ਕਾਲੈ ਵਸਿ ਆਪਿ ਪ੍ਰਭਿ ਕੀਆ ॥

4 ਨਿਹਚਲੁ ਏਕੁ ਆਪਿ ਅਬਿਨਾਸੀ ਸੋ ਨਿਹਚਲੁ ਜੋ ਤਿਸਹਿ ਧਿਆਇਦਾ ॥੭॥

5 ਹਰਿ ਕਾ ਸੇਵਕੁ ਸੋ ਹਰਿ ਜੇਹਾ ॥

6 ਭੇਦੁ ਨ ਜਾਣਹੁ ਮਾਣਸ ਦੇਹਾ ॥

7 ਜਿਉ ਜਲ ਤਰੰਗ ਉਠਹਿ ਬਹੁ ਭਾਤੀ ਫਿਰਿ ਸਲਲੈ ਸਲਲ ਸਮਾਇਦਾ ॥੮॥

8 ਇਕੁ ਜਾਚਿਕੁ ਮੰਗੈ ਦਾਨੁ ਦੁਆਰੈ ॥

9 ਜਾ ਪ੍ਰਭ ਭਾਵੈ ਤਾ ਕਿਰਪਾ ਧਾਰੈ ॥

10 ਦੇਹੁ ਦਰਸੁ ਜਿਤੁ ਮਨੁ ਤ੍ਰਿਪਤਾਸੈ ਹਰਿ ਕੀਰਤਨਿ ਮਨੁ ਠਹਰਾਇਦਾ ॥੯॥

11 ਰੂੜੋ ਠਾਕੁਰੁ ਕਿਤੈ ਵਸਿ ਨ ਆਵੈ ॥

12 ਹਰਿ ਸੋ ਕਿਛੁ ਕਰੇ ਜਿ ਹਰਿ ਕਿਆ ਸੰਤਾ ਭਾਵੈ ॥

13 ਕੀਤਾ ਲੋੜਨਿ ਸੋਈ ਕਰਾਇਨਿ ਦਰਿ ਫੇਰੁ ਨ ਕੋਈ ਪਾਇਦਾ ॥੧੦॥

14 ਜਿਥੈ ਅਉਘਟੁ ਆਇ ਬਨਤੁ ਹੈ ਪ੍ਰਾਣੀ ॥

15 ਤਿਥੈ ਹਰਿ ਧਿਆਈਐ ਸਾਰਿੰਗਪਾਣੀ ॥

16 ਜਿਥੈ ਪੁਤ੍ਰੁ ਕਲਤ੍ਰੁ ਨ ਬੇਲੀ ਕੋਈ ਤਿਥੈ ਹਰਿ ਆਪਿ ਛਡਾਇਦਾ ॥੧੧॥

17 ਵਡਾ ਸਾਹਿਬੁ ਅਗਮ ਅਥਾਹਾ ॥

18 ਕਿਉ ਮਿਲੀਐ ਪ੍ਰਭ ਵੇਪਰਵਾਹਾ ॥

19 ਕਾਟਿ ਸਿਲਕ ਜਿਸੁ ਮਾਰਗਿ ਪਾਏ ਸੋ ਵਿਚਿ ਸੰਗਤਿ ਵਾਸਾ ਪਾਇਦਾ ॥੧੨॥

20 ਹੁਕਮੁ ਬੂਝੈ ਸੋ ਸੇਵਕੁ ਕਹੀਐ ॥

21 ਬੁਰਾ ਭਲਾ ਦੁਇ ਸਮਸਰਿ ਸਹੀਐ ॥

22 ਹਉਮੈ ਜਾਇ ਤ ਏਕੋ ਬੂਝੈ ਸੋ ਗੁਰਮੁਖਿ ਸਹਜਿ ਸਮਾਇਦਾ ॥੧੩॥

23 ਹਰਿ ਕੇ ਭਗਤ ਸਦਾ ਸੁਖਵਾਸੀ ॥

24 ਬਾਲ ਸੁਭਾਇ ਅਤੀਤ ਉਦਾਸੀ ॥

25 ਅਨਿਕ ਰੰਗ ਕਰਹਿ ਬਹੁ ਭਾਤੀ ਜਿਉ ਪਿਤਾ ਪੂਤੁ ਲਾਡਾਇਦਾ ॥੧੪॥

26 ਅਗਮ ਅਗੋਚਰੁ ਕੀਮਤਿ ਨਹੀ ਪਾਈ ॥

27 ਤਾ ਮਿਲੀਐ ਜਾ ਲਏ ਮਿਲਾਈ ॥

28 ਗੁਰਮੁਖਿ ਪ੍ਰਗਟੁ ਭਇਆ ਤਿਨ ਜਨ ਕਉ ਜਿਨ ਧੁਰਿ ਮਸਤਕਿ ਲੇਖੁ ਲਿਖਾਇਦਾ ॥੧੫॥

29 ਤੂ ਆਪੇ ਕਰਤਾ ਕਾਰਣ ਕਰਣਾ ॥

30 ਸ੍ਰਿਸਟਿ ਉਪਾਇ ਧਰੀ ਸਭ ਧਰਣਾ ॥

31 ਜਨ ਨਾਨਕੁ ਸਰਣਿ ਪਇਆ ਹਰਿ ਦੁਆਰੈ ਹਰਿ ਭਾਵੈ ਲਾਜ ਰਖਾਇਦਾ ॥੧੬॥੧॥੫॥

32 ਮਾਰੂ ਸੋਲਹੇ ਮਹਲਾ ੫ ॥

33 ੴ ਸਤਿਗੁਰ ਪ੍ਰਸਾਦਿ ॥

34 ਜੋ ਦੀਸੈ ਸੋ ਏਕੋ ਤੂਹੈ ॥

35 ਬਾਣੀ ਤੇਰੀ ਸ੍ਰਵਣਿ ਸੁਣੀਐ ॥

36 ਦੂਜੀ ਅਵਰ ਨ ਜਾਪਸਿ ਕਾਈ ਸਗਲ ਤੁਮਾਰੀ ਧਾਰਣਾ ॥੧॥

37 ਆਪਿ ਚਿਤਾਰੇ ਅਪਣਾ ਕੀਆ ॥

38 ਆਪੇ ਆਪਿ ਆਪਿ ਪ੍ਰਭੁ ਥੀਆ ॥

39 ਆਪਿ ਉਪਾਇ ਰਚਿਓਨੁ ਪਸਾਰਾ ਆਪੇ ਘਟਿ ਘਟਿ ਸਾਰਣਾ ॥੨॥

40 ਇਕਿ ਉਪਾਏ ਵਡ ਦਰਵਾਰੀ ॥

41 ਇਕਿ ਉਦਾਸੀ ਇਕਿ ਘਰ ਬਾਰੀ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์