Ang 1089
1 ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਵਰਤੀਜੈ ॥
2 ਗੁਰਮੁਖਿ ਸਦਾ ਸਲਾਹੀਐ ਸਚੁ ਕੀਮਤਿ ਕੀਜੈ ॥
3 ਗੁਰਸਬਦੀ ਕਮਲੁ ਬਿਗਾਸਿਆ ਇਵ ਹਰਿ ਰਸੁ ਪੀਜੈ ॥
4 ਆਵਣ ਜਾਣਾ ਠਾਕਿਆ ਸੁਖਿ ਸਹਜਿ ਸਵੀਜੈ ॥੭॥
5 ਸਲੋਕੁ ਮਃ ੧ ॥
6 ਨਾ ਮੈਲਾ ਨਾ ਧੁੰਧਲਾ ਨਾ ਭਗਵਾ ਨਾ ਕਚੁ ॥
7 ਨਾਨਕ ਲਾਲੋ ਲਾਲੁ ਹੈ ਸਚੈ ਰਤਾ ਸਚੁ ॥੧॥
8 ਮਃ ੩ ॥
9 ਸਹਜਿ ਵਣਸਪਤਿ ਫੁਲੁ ਫਲੁ ਭਵਰੁ ਵਸੈ ਭੈ ਖੰਡਿ ॥
10 ਨਾਨਕ ਤਰਵਰੁ ਏਕੁ ਹੈ ਏਕੋ ਫੁਲੁ ਭਿਰੰਗੁ ॥੨॥
11 ਪਉੜੀ ॥
12 ਜੋ ਜਨ ਲੂਝਹਿ ਮਨੈ ਸਿਉ ਸੇ ਸੂਰੇ ਪਰਧਾਨਾ ॥
13 ਹਰਿ ਸੇਤੀ ਸਦਾ ਮਿਲਿ ਰਹੇ ਜਿਨੀ ਆਪੁ ਪਛਾਨਾ ॥
14 ਗਿਆਨੀਆ ਕਾ ਇਹੁ ਮਹਤੁ ਹੈ ਮਨ ਮਾਹਿ ਸਮਾਨਾ ॥
15 ਹਰਿ ਜੀਉ ਕਾ ਮਹਲੁ ਪਾਇਆ ਸਚੁ ਲਾਇ ਧਿਆਨਾ ॥
16 ਜਿਨ ਗੁਰ ਪਰਸਾਦੀ ਮਨੁ ਜੀਤਿਆ ਜਗੁ ਤਿਨਹਿ ਜਿਤਾਨਾ ॥੮॥
17 ਸਲੋਕੁ ਮਃ ੩ ॥
18 ਜੋਗੀ ਹੋਵਾ ਜਗਿ ਭਵਾ ਘਰਿ ਘਰਿ ਭੀਖਿਆ ਲੇਉ ॥
19 ਦਰਗਹ ਲੇਖਾ ਮੰਗੀਐ ਕਿਸੁ ਕਿਸੁ ਉਤਰੁ ਦੇਉ ॥
20 ਭਿਖਿਆ ਨਾਮੁ ਸੰਤੋਖੁ ਮੜੀ ਸਦਾ ਸਚੁ ਹੈ ਨਾਲਿ ॥
21 ਭੇਖੀ ਹਾਥ ਨ ਲਧੀਆ ਸਭ ਬਧੀ ਜਮਕਾਲਿ ॥
22 ਨਾਨਕ ਗਲਾ ਝੂਠੀਆ ਸਚਾ ਨਾਮੁ ਸਮਾਲਿ ॥੧॥
23 ਮਃ ੩ ॥
24 ਜਿਤੁ ਦਰਿ ਲੇਖਾ ਮੰਗੀਐ ਸੋ ਦਰੁ ਸੇਵਿਹੁ ਨ ਕੋਇ ॥
25 ਐਸਾ ਸਤਿਗੁਰੁ ਲੋੜਿ ਲਹੁ ਜਿਸੁ ਜੇਵਡੁ ਅਵਰੁ ਨ ਕੋਇ ॥
26 ਤਿਸੁ ਸਰਣਾਈ ਛੂਟੀਐ ਲੇਖਾ ਮੰਗੈ ਨ ਕੋਇ ॥
27 ਸਚੁ ਦ੍ਰਿੜਾਏ ਸਚੁ ਦ੍ਰਿੜੁ ਸਚਾ ਓਹੁ ਸਬਦੁ ਦੇਇ ॥
28 ਹਿਰਦੈ ਜਿਸ ਦੈ ਸਚੁ ਹੈ ਤਨੁ ਮਨੁ ਭੀ ਸਚਾ ਹੋਇ ॥
29 ਨਾਨਕ ਸਚੈ ਹੁਕਮਿ ਮੰਨਿਐ ਸਚੀ ਵਡਿਆਈ ਦੇਇ ॥
30 ਸਚੇ ਮਾਹਿ ਸਮਾਵਸੀ ਜਿਸ ਨੋ ਨਦਰਿ ਕਰੇਇ ॥੨॥
31 ਪਉੜੀ ॥
32 ਸੂਰੇ ਏਹਿ ਨ ਆਖੀਅਹਿ ਅਹੰਕਾਰਿ ਮਰਹਿ ਦੁਖੁ ਪਾਵਹਿ ॥
33 ਅੰਧੇ ਆਪੁ ਨ ਪਛਾਣਨੀ ਦੂਜੈ ਪਚਿ ਜਾਵਹਿ ॥
34 ਅਤਿ ਕਰੋਧ ਸਿਉ ਲੂਝਦੇ ਅਗੈ ਪਿਛੈ ਦੁਖੁ ਪਾਵਹਿ ॥
35 ਹਰਿ ਜੀਉ ਅਹੰਕਾਰੁ ਨ ਭਾਵਈ ਵੇਦ ਕੂਕਿ ਸੁਣਾਵਹਿ ॥
36 ਅਹੰਕਾਰਿ ਮੁਏ ਸੇ ਵਿਗਤੀ ਗਏ ਮਰਿ ਜਨਮਹਿ ਫਿਰਿ ਆਵਹਿ ॥੯॥
37 ਸਲੋਕੁ ਮਃ ੩ ॥
38 ਕਾਗਉ ਹੋਇ ਨ ਊਜਲਾ ਲੋਹੇ ਨਾਵ ਨ ਪਾਰੁ ॥
39 ਪਿਰਮ ਪਦਾਰਥੁ ਮੰਨਿ ਲੈ ਧੰਨੁ ਸਵਾਰਣਹਾਰੁ ॥
40 ਹੁਕਮੁ ਪਛਾਣੈ ਊਜਲਾ ਸਿਰਿ ਕਾਸਟ ਲੋਹਾ ਪਾਰਿ ॥
41 ਤ੍ਰਿਸਨਾ ਛੋਡੈ ਭੈ ਵਸੈ ਨਾਨਕ ਕਰਣੀ ਸਾਰੁ ॥੧॥
42 ਮਃ ੩ ॥
43 ਮਾਰੂ ਮਾਰਣ ਜੋ ਗਏ ਮਾਰਿ ਨ ਸਕਹਿ ਗਵਾਰ ॥
44 ਨਾਨਕ ਜੇ ਇਹੁ ਮਾਰੀਐ ਗੁਰਸਬਦੀ ਵੀਚਾਰਿ ॥
45 ਏਹੁ ਮਨੁ ਮਾਰਿਆ ਨਾ ਮਰੈ ਜੇ ਲੋਚੈ ਸਭੁ ਕੋਇ ॥
46 ਨਾਨਕ ਮਨ ਹੀ ਕਉ ਮਨੁ ਮਾਰਸੀ ਜੇ ਸਤਿਗੁਰੁ ਭੇਟੈ ਸੋਇ ॥੨॥