Ang 1095
1 ਤੁਧੁ ਥਾਪੇ ਚਾਰੇ ਜੁਗ ਤੂ ਕਰਤਾ ਸਗਲ ਧਰਣ ॥
2 ਤੁਧੁ ਆਵਣ ਜਾਣਾ ਕੀਆ ਤੁਧੁ ਲੇਪੁ ਨ ਲਗੈ ਤ੍ਰਿਣ ॥
3 ਜਿਸੁ ਹੋਵਹਿ ਆਪਿ ਦਇਆਲੁ ਤਿਸੁ ਲਾਵਹਿ ਸਤਿਗੁਰ ਚਰਣ ॥
4 ਤੂ ਹੋਰਤੁ ਉਪਾਇ ਨ ਲਭਹੀ ਅਬਿਨਾਸੀ ਸ੍ਰਿਸਟਿ ਕਰਣ ॥੨॥
5 ਡਖਣੇ ਮਃ ੫ ॥
6 ਜੇ ਤੂ ਵਤਹਿ ਅੰਙਣੇ ਹਭ ਧਰਤਿ ਸੁਹਾਵੀ ਹੋਇ ॥
7 ਹਿਕਸੁ ਕੰਤੈ ਬਾਹਰੀ ਮੈਡੀ ਵਾਤ ਨ ਪੁਛੈ ਕੋਇ ॥੧॥
8 ਮਃ ੫ ॥
9 ਹਭੇ ਟੋਲ ਸੁਹਾਵਣੇ ਸਹੁ ਬੈਠਾ ਅੰਙਣੁ ਮਲਿ ॥
10 ਪਹੀ ਨ ਵੰਞੈ ਬਿਰਥੜਾ ਜੋ ਘਰਿ ਆਵੈ ਚਲਿ ॥੨॥
11 ਮਃ ੫ ॥
12 ਸੇਜ ਵਿਛਾਈ ਕੰਤ ਕੂ ਕੀਆ ਹਭੁ ਸੀਗਾਰੁ ॥
13 ਇਤੀ ਮੰਝਿ ਨ ਸਮਾਵਈ ਜੇ ਗਲਿ ਪਹਿਰਾ ਹਾਰੁ ॥੩॥
14 ਪਉੜੀ ॥
15 ਤੂ ਪਾਰਬ੍ਰਹਮੁ ਪਰਮੇਸਰੁ ਜੋਨਿ ਨ ਆਵਹੀ ॥
16 ਤੂ ਹੁਕਮੀ ਸਾਜਹਿ ਸ੍ਰਿਸਟਿ ਸਾਜਿ ਸਮਾਵਹੀ ॥
17 ਤੇਰਾ ਰੂਪੁ ਨ ਜਾਈ ਲਖਿਆ ਕਿਉ ਤੁਝਹਿ ਧਿਆਵਹੀ ॥
18 ਤੂ ਸਭ ਮਹਿ ਵਰਤਹਿ ਆਪਿ ਕੁਦਰਤਿ ਦੇਖਾਵਹੀ ॥
19 ਤੇਰੀ ਭਗਤਿ ਭਰੇ ਭੰਡਾਰ ਤੋਟਿ ਨ ਆਵਹੀ ॥
20 ਏਹਿ ਰਤਨ ਜਵੇਹਰ ਲਾਲ ਕੀਮ ਨ ਪਾਵਹੀ ॥
21 ਜਿਸੁ ਹੋਵਹਿ ਆਪਿ ਦਇਆਲੁ ਤਿਸੁ ਸਤਿਗੁਰ ਸੇਵਾ ਲਾਵਹੀ ॥
22 ਤਿਸੁ ਕਦੇ ਨ ਆਵੈ ਤੋਟਿ ਜੋ ਹਰਿ ਗੁਣ ਗਾਵਹੀ ॥੩॥
23 ਡਖਣੇ ਮਃ ੫ ॥
24 ਜਾ ਮੂ ਪਸੀ ਹਠ ਮੈ ਪਿਰੀ ਮਹਿਜੈ ਨਾਲਿ ॥
25 ਹਭੇ ਡੁਖ ਉਲਾਹਿਅਮੁ ਨਾਨਕ ਨਦਰਿ ਨਿਹਾਲਿ ॥੧॥
26 ਮਃ ੫ ॥
27 ਨਾਨਕ ਬੈਠਾ ਭਖੇ ਵਾਉ ਲੰਮੇ ਸੇਵਹਿ ਦਰੁ ਖੜਾ ॥
28 ਪਿਰੀਏ ਤੂ ਜਾਣੁ ਮਹਿਜਾ ਸਾਉ ਜੋਈ ਸਾਈ ਮੁਹੁ ਖੜਾ ॥੨॥
29 ਮਃ ੫ ॥
30 ਕਿਆ ਗਾਲਾਇਓ ਭੂਛ ਪਰ ਵੇਲਿ ਨ ਜੋਹੇ ਕੰਤ ਤੂ ॥
31 ਨਾਨਕ ਫੁਲਾ ਸੰਦੀ ਵਾੜਿ ਖਿੜਿਆ ਹਭੁ ਸੰਸਾਰੁ ਜਿਉ ॥੩॥
32 ਪਉੜੀ ॥
33 ਸੁਘੜੁ ਸੁਜਾਣੁ ਸਰੂਪੁ ਤੂ ਸਭ ਮਹਿ ਵਰਤੰਤਾ ॥
34 ਤੂ ਆਪੇ ਠਾਕੁਰੁ ਸੇਵਕੋ ਆਪੇ ਪੂਜੰਤਾ ॥
35 ਦਾਨਾ ਬੀਨਾ ਆਪਿ ਤੂ ਆਪੇ ਸਤਵੰਤਾ ॥
36 ਜਤੀ ਸਤੀ ਪ੍ਰਭੁ ਨਿਰਮਲਾ ਮੇਰੇ ਹਰਿ ਭਗਵੰਤਾ ॥
37 ਸਭੁ ਬ੍ਰਹਮ ਪਸਾਰੁ ਪਸਾਰਿਓ ਆਪੇ ਖੇਲੰਤਾ ॥
38 ਇਹੁ ਆਵਾ ਗਵਣੁ ਰਚਾਇਓ ਕਰਿ ਚੋਜ ਦੇਖੰਤਾ ॥
39 ਤਿਸੁ ਬਾਹੁੜਿ ਗਰਭਿ ਨ ਪਾਵਹੀ ਜਿਸੁ ਦੇਵਹਿ ਗੁਰ ਮੰਤਾ ॥
40 ਜਿਉ ਆਪਿ ਚਲਾਵਹਿ ਤਿਉ ਚਲਦੇ ਕਿਛੁ ਵਸਿ ਨ ਜੰਤਾ ॥੪॥
41 ਡਖਣੇ ਮਃ ੫ ॥
42 ਕੁਰੀਏ ਕੁਰੀਏ ਵੈਦਿਆ ਤਲਿ ਗਾੜਾ ਮਹਰੇਰੁ ॥
43 ਵੇਖੇ ਛਿਟੜਿ ਥੀਵਦੋ ਜਾਮਿ ਖਿਸੰਦੋ ਪੇਰੁ ॥੧॥
44 ਮਃ ੫ ॥
45 ਸਚੁ ਜਾਣੈ ਕਚੁ ਵੈਦਿਓ ਤੂ ਆਘੂ ਆਘੇ ਸਲਵੇ ॥
46 ਨਾਨਕ ਆਤਸੜੀ ਮੰਝਿ ਨੈਣੂ ਬਿਆ ਢਲਿ ਪਬਣਿ ਜਿਉ ਜੁੰਮਿਓ ॥੨॥
47 ਮਃ ੫ ॥
48 ਭੋਰੇ ਭੋਰੇ ਰੂਹੜੇ ਸੇਵੇਦੇ ਆਲਕੁ ॥
49 ਮੁਦਤਿ ਪਈ ਚਿਰਾਣੀਆ ਫਿਰਿ ਕਡੂ ਆਵੈ ਰੁਤਿ ॥੩॥