Ang 1097
1 ਮਃ ੫ ॥
2 ਦੁਖੀਆ ਦਰਦ ਘਣੇ ਵੇਦਨ ਜਾਣੇ ਤੂ ਧਣੀ ॥
3 ਜਾਣਾ ਲਖ ਭਵੇ ਪਿਰੀ ਡਿਖੰਦੋ ਤਾ ਜੀਵਸਾ ॥੨॥
4 ਮਃ ੫ ॥
5 ਢਹਦੀ ਜਾਇ ਕਰਾਰਿ ਵਹਣਿ ਵਹੰਦੇ ਮੈ ਡਿਠਿਆ ॥
6 ਸੇਈ ਰਹੇ ਅਮਾਣ ਜਿਨਾ ਸਤਿਗੁਰੁ ਭੇਟਿਆ ॥੩॥
7 ਪਉੜੀ ॥
8 ਜਿਸੁ ਜਨ ਤੇਰੀ ਭੁਖ ਹੈ ਤਿਸੁ ਦੁਖੁ ਨ ਵਿਆਪੈ ॥
9 ਜਿਨਿ ਜਨਿ ਗੁਰਮੁਖਿ ਬੁਝਿਆ ਸੁ ਚਹੁ ਕੁੰਡੀ ਜਾਪੈ ॥
10 ਜੋ ਨਰੁ ਉਸ ਕੀ ਸਰਣੀ ਪਰੈ ਤਿਸੁ ਕੰਬਹਿ ਪਾਪੈ ॥
11 ਜਨਮ ਜਨਮ ਕੀ ਮਲੁ ਉਤਰੈ ਗੁਰ ਧੂੜੀ ਨਾਪੈ ॥
12 ਜਿਨਿ ਹਰਿ ਭਾਣਾ ਮੰਨਿਆ ਤਿਸੁ ਸੋਗੁ ਨ ਸੰਤਾਪੈ ॥
13 ਹਰਿ ਜੀਉ ਤੂ ਸਭਨਾ ਕਾ ਮਿਤੁ ਹੈ ਸਭਿ ਜਾਣਹਿ ਆਪੈ ॥
14 ਐਸੀ ਸੋਭਾ ਜਨੈ ਕੀ ਜੇਵਡੁ ਹਰਿ ਪਰਤਾਪੈ ॥
15 ਸਭ ਅੰਤਰਿ ਜਨ ਵਰਤਾਇਆ ਹਰਿ ਜਨ ਤੇ ਜਾਪੈ ॥੮॥
16 ਡਖਣੇ ਮਃ ੫ ॥
17 ਜਿਨਾ ਪਿਛੈ ਹਉ ਗਈ ਸੇ ਮੈ ਪਿਛੈ ਭੀ ਰਵਿਆਸੁ ॥
18 ਜਿਨਾ ਕੀ ਮੈ ਆਸੜੀ ਤਿਨਾ ਮਹਿਜੀ ਆਸ ॥੧॥
19 ਮਃ ੫ ॥
20 ਗਿਲੀ ਗਿਲੀ ਰੋਡੜੀ ਭਉਦੀ ਭਵਿ ਭਵਿ ਆਇ ॥
21 ਜੋ ਬੈਠੇ ਸੇ ਫਾਥਿਆ ਉਬਰੇ ਭਾਗ ਮਥਾਇ ॥੨॥
22 ਮਃ ੫ ॥
23 ਡਿਠਾ ਹਭ ਮਝਾਹਿ ਖਾਲੀ ਕੋਇ ਨ ਜਾਣੀਐ ॥
24 ਤੈ ਸਖੀ ਭਾਗ ਮਥਾਹਿ ਜਿਨੀ ਮੇਰਾ ਸਜਣੁ ਰਾਵਿਆ ॥੩॥
25 ਪਉੜੀ ॥
26 ਹਉ ਢਾਢੀ ਦਰਿ ਗੁਣ ਗਾਵਦਾ ਜੇ ਹਰਿ ਪ੍ਰਭ ਭਾਵੈ ॥
27 ਪ੍ਰਭੁ ਮੇਰਾ ਥਿਰ ਥਾਵਰੀ ਹੋਰ ਆਵੈ ਜਾਵੈ ॥
28 ਸੋ ਮੰਗਾ ਦਾਨੁ ਗੋੁਸਾਈਆ ਜਿਤੁ ਭੁਖ ਲਹਿ ਜਾਵੈ ॥
29 ਪ੍ਰਭ ਜੀਉ ਦੇਵਹੁ ਦਰਸਨੁ ਆਪਣਾ ਜਿਤੁ ਢਾਢੀ ਤ੍ਰਿਪਤਾਵੈ ॥
30 ਅਰਦਾਸਿ ਸੁਣੀ ਦਾਤਾਰਿ ਪ੍ਰਭਿ ਢਾਢੀ ਕਉ ਮਹਲਿ ਬੁਲਾਵੈ ॥
31 ਪ੍ਰਭ ਦੇਖਦਿਆ ਦੁਖ ਭੁਖ ਗਈ ਢਾਢੀ ਕਉ ਮੰਗਣੁ ਚਿਤਿ ਨ ਆਵੈ ॥
32 ਸਭੇ ਇਛਾ ਪੂਰੀਆ ਲਗਿ ਪ੍ਰਭ ਕੈ ਪਾਵੈ ॥
33 ਹਉ ਨਿਰਗੁਣੁ ਢਾਢੀ ਬਖਸਿਓਨੁ ਪ੍ਰਭਿ ਪੁਰਖਿ ਵੇਦਾਵੈ ॥੯॥
34 ਡਖਣੇ ਮਃ ੫ ॥
35 ਜਾ ਛੁਟੇ ਤਾ ਖਾਕੁ ਤੂ ਸੁੰਞੀ ਕੰਤੁ ਨ ਜਾਣਹੀ ॥
36 ਦੁਰਜਨ ਸੇਤੀ ਨੇਹੁ ਤੂ ਕੈ ਗੁਣਿ ਹਰਿ ਰੰਗੁ ਮਾਣਹੀ ॥੧॥
37 ਮਃ ੫ ॥
38 ਨਾਨਕ ਜਿਸੁ ਬਿਨੁ ਘੜੀ ਨ ਜੀਵਣਾ ਵਿਸਰੇ ਸਰੈ ਨ ਬਿੰਦ ॥
39 ਤਿਸੁ ਸਿਉ ਕਿਉ ਮਨ ਰੂਸੀਐ ਜਿਸਹਿ ਹਮਾਰੀ ਚਿੰਦ ॥੨॥
40 ਮਃ ੫ ॥
41 ਰਤੇ ਰੰਗਿ ਪਾਰਬ੍ਰਹਮ ਕੈ ਮਨੁ ਤਨੁ ਅਤਿ ਗੁਲਾਲੁ ॥
42 ਨਾਨਕ ਵਿਣੁ ਨਾਵੈ ਆਲੂਦਿਆ ਜਿਤੀ ਹੋਰੁ ਖਿਆਲੁ ॥੩॥
43 ਪਵੜੀ ॥
44 ਹਰਿ ਜੀਉ ਜਾ ਤੂ ਮੇਰਾ ਮਿਤ੍ਰੁ ਹੈ ਤਾ ਕਿਆ ਮੈ ਕਾੜਾ ॥
45 ਜਿਨੀ ਠਗੀ ਜਗੁ ਠਗਿਆ ਸੇ ਤੁਧੁ ਮਾਰਿ ਨਿਵਾੜਾ ॥
46 ਗੁਰਿ ਭਉਜਲੁ ਪਾਰਿ ਲੰਘਾਇਆ ਜਿਤਾ ਪਾਵਾੜਾ ॥
47 ਗੁਰਮਤੀ ਸਭਿ ਰਸ ਭੋਗਦਾ ਵਡਾ ਆਖਾੜਾ ॥
48 ਸਭਿ ਇੰਦ੍ਰੀਆ ਵਸਿ ਕਰਿ ਦਿਤੀਓ ਸਤਵੰਤਾ ਸਾੜਾ ॥