Ang 114
1 ਅਨਦਿਨੁ ਸਦਾ ਰਹੈ ਭੈ ਅੰਦਰਿ ਭੈ ਮਾਰਿ ਭਰਮੁ ਚੁਕਾਵਣਿਆ ॥੫॥
2 ਭਰਮੁ ਚੁਕਾਇਆ ਸਦਾ ਸੁਖੁ ਪਾਇਆ ॥
3 ਗੁਰ ਪਰਸਾਦਿ ਪਰਮ ਪਦੁ ਪਾਇਆ ॥
4 ਅੰਤਰੁ ਨਿਰਮਲੁ ਨਿਰਮਲ ਬਾਣੀ ਹਰਿ ਗੁਣ ਸਹਜੇ ਗਾਵਣਿਆ ॥੬॥
5 ਸਿਮ੍ਰਿਤਿ ਸਾਸਤ ਬੇਦ ਵਖਾਣੈ ॥
6 ਭਰਮੇ ਭੂਲਾ ਤਤੁ ਨ ਜਾਣੈ ॥
7 ਬਿਨੁ ਸਤਿਗੁਰ ਸੇਵੇ ਸੁਖੁ ਨ ਪਾਏ ਦੁਖੋ ਦੁਖੁ ਕਮਾਵਣਿਆ ॥੭॥
8 ਆਪਿ ਕਰੇ ਕਿਸੁ ਆਖੈ ਕੋਈ ॥
9 ਆਖਣਿ ਜਾਈਐ ਜੇ ਭੂਲਾ ਹੋਈ ॥
10 ਨਾਨਕ ਆਪੇ ਕਰੇ ਕਰਾਏ ਨਾਮੇ ਨਾਮਿ ਸਮਾਵਣਿਆ ॥੮॥੭॥੮॥
11 ਮਾਝ ਮਹਲਾ ੩ ॥
12 ਆਪੇ ਰੰਗੇ ਸਹਜਿ ਸੁਭਾਏ ॥
13 ਗੁਰ ਕੈ ਸਬਦਿ ਹਰਿ ਰੰਗੁ ਚੜਾਏ ॥
14 ਮਨੁ ਤਨੁ ਰਤਾ ਰਸਨਾ ਰੰਗਿ ਚਲੂਲੀ ਭੈ ਭਾਇ ਰੰਗੁ ਚੜਾਵਣਿਆ ॥੧॥
15 ਹਉ ਵਾਰੀ ਜੀਉ ਵਾਰੀ ਨਿਰਭਉ ਮੰਨਿ ਵਸਾਵਣਿਆ ॥
16 ਗੁਰ ਕਿਰਪਾ ਤੇ ਹਰਿ ਨਿਰਭਉ ਧਿਆਇਆ ਬਿਖੁ ਭਉਜਲੁ ਸਬਦਿ ਤਰਾਵਣਿਆ ॥੧॥ ਰਹਾਉ ॥
17 ਮਨਮੁਖ ਮੁਗਧ ਕਰਹਿ ਚਤੁਰਾਈ ॥
18 ਨਾਤਾ ਧੋਤਾ ਥਾਇ ਨ ਪਾਈ ॥
19 ਜੇਹਾ ਆਇਆ ਤੇਹਾ ਜਾਸੀ ਕਰਿ ਅਵਗਣ ਪਛੋਤਾਵਣਿਆ ॥੨॥
20 ਮਨਮੁਖ ਅੰਧੇ ਕਿਛੂ ਨ ਸੂਝੈ ॥
21 ਮਰਣੁ ਲਿਖਾਇ ਆਏ ਨਹੀ ਬੂਝੈ ॥
22 ਮਨਮੁਖ ਕਰਮ ਕਰੇ ਨਹੀ ਪਾਏ ਬਿਨੁ ਨਾਵੈ ਜਨਮੁ ਗਵਾਵਣਿਆ ॥੩॥
23 ਸਚੁ ਕਰਣੀ ਸਬਦੁ ਹੈ ਸਾਰੁ ॥
24 ਪੂਰੈ ਗੁਰਿ ਪਾਈਐ ਮੋਖ ਦੁਆਰੁ ॥
25 ਅਨਦਿਨੁ ਬਾਣੀ ਸਬਦਿ ਸੁਣਾਏ ਸਚਿ ਰਾਤੇ ਰੰਗਿ ਰੰਗਾਵਣਿਆ ॥੪॥
26 ਰਸਨਾ ਹਰਿ ਰਸਿ ਰਾਤੀ ਰੰਗੁ ਲਾਏ ॥
27 ਮਨੁ ਤਨੁ ਮੋਹਿਆ ਸਹਜਿ ਸੁਭਾਏ ॥
28 ਸਹਜੇ ਪ੍ਰੀਤਮੁ ਪਿਆਰਾ ਪਾਇਆ ਸਹਜੇ ਸਹਜਿ ਮਿਲਾਵਣਿਆ ॥੫॥
29 ਜਿਸੁ ਅੰਦਰਿ ਰੰਗੁ ਸੋਈ ਗੁਣ ਗਾਵੈ ॥
30 ਗੁਰ ਕੈ ਸਬਦਿ ਸਹਜੇ ਸੁਖਿ ਸਮਾਵੈ ॥
31 ਹਉ ਬਲਿਹਾਰੀ ਸਦਾ ਤਿਨ ਵਿਟਹੁ ਗੁਰ ਸੇਵਾ ਚਿਤੁ ਲਾਵਣਿਆ ॥੬॥
32 ਸਚਾ ਸਚੋ ਸਚਿ ਪਤੀਜੈ ॥
33 ਗੁਰ ਪਰਸਾਦੀ ਅੰਦਰੁ ਭੀਜੈ ॥
34 ਬੈਸਿ ਸੁਥਾਨਿ ਹਰਿ ਗੁਣ ਗਾਵਹਿ ਆਪੇ ਕਰਿ ਸਤਿ ਮਨਾਵਣਿਆ ॥੭॥
35 ਜਿਸ ਨੋ ਨਦਰਿ ਕਰੇ ਸੋ ਪਾਏ ॥
36 ਗੁਰ ਪਰਸਾਦੀ ਹਉਮੈ ਜਾਏ ॥
37 ਨਾਨਕ ਨਾਮੁ ਵਸੈ ਮਨ ਅੰਤਰਿ ਦਰਿ ਸਚੈ ਸੋਭਾ ਪਾਵਣਿਆ ॥੮॥੮॥੯॥
38 ਮਾਝ ਮਹਲਾ ੩ ॥
39 ਸਤਿਗੁਰੁ ਸੇਵਿਐ ਵਡੀ ਵਡਿਆਈ ॥
40 ਹਰਿ ਜੀ ਅਚਿੰਤੁ ਵਸੈ ਮਨਿ ਆਈ ॥
41 ਹਰਿ ਜੀਉ ਸਫਲਿਓ ਬਿਰਖੁ ਹੈ ਅੰਮ੍ਰਿਤੁ ਜਿਨਿ ਪੀਤਾ ਤਿਸੁ ਤਿਖਾ ਲਹਾਵਣਿਆ ॥੧॥
42 ਹਉ ਵਾਰੀ ਜੀਉ ਵਾਰੀ ਸਚੁ ਸੰਗਤਿ ਮੇਲਿ ਮਿਲਾਵਣਿਆ ॥
43 ਹਰਿ ਸਤਸੰਗਤਿ ਆਪੇ ਮੇਲੈ ਗੁਰਸਬਦੀ ਹਰਿ ਗੁਣ ਗਾਵਣਿਆ ॥੧॥ ਰਹਾਉ ॥