Ang 117
1 ਸਬਦਿ ਮਰੈ ਮਨੁ ਮਾਰੈ ਅਪੁਨਾ ਮੁਕਤੀ ਕਾ ਦਰੁ ਪਾਵਣਿਆ ॥੩॥
2 ਕਿਲਵਿਖ ਕਾਟੈ ਕ੍ਰੋਧੁ ਨਿਵਾਰੇ ॥
3 ਗੁਰ ਕਾ ਸਬਦੁ ਰਖੈ ਉਰ ਧਾਰੇ ॥
4 ਸਚਿ ਰਤੇ ਸਦਾ ਬੈਰਾਗੀ ਹਉਮੈ ਮਾਰਿ ਮਿਲਾਵਣਿਆ ॥੪॥
5 ਅੰਤਰਿ ਰਤਨੁ ਮਿਲੈ ਮਿਲਾਇਆ ॥
6 ਤ੍ਰਿਬਿਧਿ ਮਨਸਾ ਤ੍ਰਿਬਿਧਿ ਮਾਇਆ ॥
7 ਪੜਿ ਪੜਿ ਪੰਡਿਤ ਮੋਨੀ ਥਕੇ ਚਉਥੇ ਪਦ ਕੀ ਸਾਰ ਨ ਪਾਵਣਿਆ ॥੫॥
8 ਆਪੇ ਰੰਗੇ ਰੰਗੁ ਚੜਾਏ ॥
9 ਸੇ ਜਨ ਰਾਤੇ ਗੁਰ ਸਬਦਿ ਰੰਗਾਏ ॥
10 ਹਰਿ ਰੰਗੁ ਚੜਿਆ ਅਤਿ ਅਪਾਰਾ ਹਰਿ ਰਸਿ ਰਸਿ ਗੁਣ ਗਾਵਣਿਆ ॥੬॥
11 ਗੁਰਮੁਖਿ ਰਿਧਿ ਸਿਧਿ ਸਚੁ ਸੰਜਮੁ ਸੋਈ ॥
12 ਗੁਰਮੁਖਿ ਗਿਆਨੁ ਨਾਮਿ ਮੁਕਤਿ ਹੋਈ ॥
13 ਗੁਰਮੁਖਿ ਕਾਰ ਸਚੁ ਕਮਾਵਹਿ ਸਚੇ ਸਚਿ ਸਮਾਵਣਿਆ ॥੭॥
14 ਗੁਰਮੁਖਿ ਥਾਪੇ ਥਾਪਿ ਉਥਾਪੇ ॥
15 ਗੁਰਮੁਖਿ ਜਾਤਿ ਪਤਿ ਸਭੁ ਆਪੇ ॥
16 ਨਾਨਕ ਗੁਰਮੁਖਿ ਨਾਮੁ ਧਿਆਏ ਨਾਮੇ ਨਾਮਿ ਸਮਾਵਣਿਆ ॥੮॥੧੨॥੧੩॥
17 ਮਾਝ ਮਹਲਾ ੩ ॥
18 ਉਤਪਤਿ ਪਰਲਉ ਸਬਦੇ ਹੋਵੈ ॥
19 ਸਬਦੇ ਹੀ ਫਿਰਿ ਓਪਤਿ ਹੋਵੈ ॥
20 ਗੁਰਮੁਖਿ ਵਰਤੈ ਸਭੁ ਆਪੇ ਸਚਾ ਗੁਰਮੁਖਿ ਉਪਾਇ ਸਮਾਵਣਿਆ ॥੧॥
21 ਹਉ ਵਾਰੀ ਜੀਉ ਵਾਰੀ ਗੁਰੁ ਪੂਰਾ ਮੰਨਿ ਵਸਾਵਣਿਆ ॥
22 ਗੁਰ ਤੇ ਸਾਤਿ ਭਗਤਿ ਕਰੇ ਦਿਨੁ ਰਾਤੀ ਗੁਣ ਕਹਿ ਗੁਣੀ ਸਮਾਵਣਿਆ ॥੧॥ ਰਹਾਉ ॥
23 ਗੁਰਮੁਖਿ ਧਰਤੀ ਗੁਰਮੁਖਿ ਪਾਣੀ ॥
24 ਗੁਰਮੁਖਿ ਪਵਣੁ ਬੈਸੰਤਰੁ ਖੇਲੈ ਵਿਡਾਣੀ ॥
25 ਸੋ ਨਿਗੁਰਾ ਜੋ ਮਰਿ ਮਰਿ ਜੰਮੈ ਨਿਗੁਰੇ ਆਵਣ ਜਾਵਣਿਆ ॥੨॥
26 ਤਿਨਿ ਕਰਤੈ ਇਕੁ ਖੇਲੁ ਰਚਾਇਆ ॥
27 ਕਾਇਆ ਸਰੀਰੈ ਵਿਚਿ ਸਭੁ ਕਿਛੁ ਪਾਇਆ ॥
28 ਸਬਦਿ ਭੇਦਿ ਕੋਈ ਮਹਲੁ ਪਾਏ ਮਹਲੇ ਮਹਲਿ ਬੁਲਾਵਣਿਆ ॥੩॥
29 ਸਚਾ ਸਾਹੁ ਸਚੇ ਵਣਜਾਰੇ ॥
30 ਸਚੁ ਵਣੰਜਹਿ ਗੁਰ ਹੇਤਿ ਅਪਾਰੇ ॥
31 ਸਚੁ ਵਿਹਾਝਹਿ ਸਚੁ ਕਮਾਵਹਿ ਸਚੋ ਸਚੁ ਕਮਾਵਣਿਆ ॥੪॥
32 ਬਿਨੁ ਰਾਸੀ ਕੋ ਵਥੁ ਕਿਉ ਪਾਏ ॥
33 ਮਨਮੁਖ ਭੂਲੇ ਲੋਕ ਸਬਾਏ ॥
34 ਬਿਨੁ ਰਾਸੀ ਸਭ ਖਾਲੀ ਚਲੇ ਖਾਲੀ ਜਾਇ ਦੁਖੁ ਪਾਵਣਿਆ ॥੫॥
35 ਇਕਿ ਸਚੁ ਵਣੰਜਹਿ ਗੁਰ ਸਬਦਿ ਪਿਆਰੇ ॥
36 ਆਪਿ ਤਰਹਿ ਸਗਲੇ ਕੁਲ ਤਾਰੇ ॥
37 ਆਏ ਸੇ ਪਰਵਾਣੁ ਹੋਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥੬॥
38 ਅੰਤਰਿ ਵਸਤੁ ਮੂੜਾ ਬਾਹਰੁ ਭਾਲੇ ॥
39 ਮਨਮੁਖ ਅੰਧੇ ਫਿਰਹਿ ਬੇਤਾਲੇ ॥
40 ਜਿਥੈ ਵਥੁ ਹੋਵੈ ਤਿਥਹੁ ਕੋਇ ਨ ਪਾਵੈ ਮਨਮੁਖ ਭਰਮਿ ਭੁਲਾਵਣਿਆ ॥੭॥
41 ਆਪੇ ਦੇਵੈ ਸਬਦਿ ਬੁਲਾਏ ॥
42 ਮਹਲੀ ਮਹਲਿ ਸਹਜ ਸੁਖੁ ਪਾਏ ॥
43 ਨਾਨਕ ਨਾਮਿ ਮਿਲੈ ਵਡਿਆਈ ਆਪੇ ਸੁਣਿ ਸੁਣਿ ਧਿਆਵਣਿਆ ॥੮॥੧੩॥੧੪॥
44 ਮਾਝ ਮਹਲਾ ੩ ॥
45 ਸਤਿਗੁਰ ਸਾਚੀ ਸਿਖ ਸੁਣਾਈ ॥