Sri Guru Granth Sahib Ji

Ang 1183

เปลี่ยนคำแปล

1 ਸਮਰਥ ਸੁਆਮੀ ਕਾਰਣ ਕਰਣ ॥

2 ਮੋਹਿ ਅਨਾਥ ਪ੍ਰਭ ਤੇਰੀ ਸਰਣ ॥

3 ਜੀਅ ਜੰਤ ਤੇਰੇ ਆਧਾਰਿ ॥

4 ਕਰਿ ਕਿਰਪਾ ਪ੍ਰਭ ਲੇਹਿ ਨਿਸਤਾਰਿ ॥੨॥

5 ਭਵ ਖੰਡਨ ਦੁਖ ਨਾਸ ਦੇਵ ॥

6 ਸੁਰਿ ਨਰ ਮੁਨਿ ਜਨ ਤਾ ਕੀ ਸੇਵ ॥

7 ਧਰਣਿ ਅਕਾਸੁ ਜਾ ਕੀ ਕਲਾ ਮਾਹਿ ॥

8 ਤੇਰਾ ਦੀਆ ਸਭਿ ਜੰਤ ਖਾਹਿ ॥੩॥

9 ਅੰਤਰਜਾਮੀ ਪ੍ਰਭ ਦਇਆਲ ॥

10 ਅਪਣੇ ਦਾਸ ਕਉ ਨਦਰਿ ਨਿਹਾਲਿ ॥

11 ਕਰਿ ਕਿਰਪਾ ਮੋਹਿ ਦੇਹੁ ਦਾਨੁ ॥

12 ਜਪਿ ਜੀਵੈ ਨਾਨਕੁ ਤੇਰੋ ਨਾਮੁ ॥੪॥੧੦॥

13 ਬਸੰਤੁ ਮਹਲਾ ੫ ॥

14 ਰਾਮ ਰੰਗਿ ਸਭ ਗਏ ਪਾਪ ॥

15 ਰਾਮ ਜਪਤ ਕਛੁ ਨਹੀ ਸੰਤਾਪ ॥

16 ਗੋਬਿੰਦ ਜਪਤ ਸਭਿ ਮਿਟੇ ਅੰਧੇਰ ॥

17 ਹਰਿ ਸਿਮਰਤ ਕਛੁ ਨਾਹਿ ਫੇਰ ॥੧॥

18 ਬਸੰਤੁ ਹਮਾਰੈ ਰਾਮ ਰੰਗੁ ॥

19 ਸੰਤ ਜਨਾ ਸਿਉ ਸਦਾ ਸੰਗੁ ॥੧॥ ਰਹਾਉ ॥

20 ਸੰਤ ਜਨੀ ਕੀਆ ਉਪਦੇਸੁ ॥

21 ਜਹ ਗੋਬਿੰਦ ਭਗਤੁ ਸੋ ਧੰਨਿ ਦੇਸੁ ॥

22 ਹਰਿ ਭਗਤਿਹੀਨ ਉਦਿਆਨ ਥਾਨੁ ॥

23 ਗੁਰ ਪ੍ਰਸਾਦਿ ਘਟਿ ਘਟਿ ਪਛਾਨੁ ॥੨॥

24 ਹਰਿ ਕੀਰਤਨ ਰਸ ਭੋਗ ਰੰਗੁ ॥

25 ਮਨ ਪਾਪ ਕਰਤ ਤੂ ਸਦਾ ਸੰਗੁ ॥

26 ਨਿਕਟਿ ਪੇਖੁ ਪ੍ਰਭੁ ਕਰਣਹਾਰ ॥

27 ਈਤ ਊਤ ਪ੍ਰਭ ਕਾਰਜ ਸਾਰ ॥੩॥

28 ਚਰਨ ਕਮਲ ਸਿਉ ਲਗੋ ਧਿਆਨੁ ॥

29 ਕਰਿ ਕਿਰਪਾ ਪ੍ਰਭਿ ਕੀਨੋ ਦਾਨੁ ॥

30 ਤੇਰਿਆ ਸੰਤ ਜਨਾ ਕੀ ਬਾਛਉ ਧੂਰਿ ॥

31 ਜਪਿ ਨਾਨਕ ਸੁਆਮੀ ਸਦ ਹਜੂਰਿ ॥੪॥੧੧॥

32 ਬਸੰਤੁ ਮਹਲਾ ੫ ॥

33 ਸਚੁ ਪਰਮੇਸਰੁ ਨਿਤ ਨਵਾ ॥

34 ਗੁਰ ਕਿਰਪਾ ਤੇ ਨਿਤ ਚਵਾ ॥

35 ਪ੍ਰਭ ਰਖਵਾਲੇ ਮਾਈ ਬਾਪ ॥

36 ਜਾ ਕੈ ਸਿਮਰਣਿ ਨਹੀ ਸੰਤਾਪ ॥੧॥

37 ਖਸਮੁ ਧਿਆਈ ਇਕ ਮਨਿ ਇਕ ਭਾਇ ॥

38 ਗੁਰ ਪੂਰੇ ਕੀ ਸਦਾ ਸਰਣਾਈ ਸਾਚੈ ਸਾਹਿਬਿ ਰਖਿਆ ਕੰਠਿ ਲਾਇ ॥੧॥ ਰਹਾਉ ॥

39 ਅਪਣੇ ਜਨ ਪ੍ਰਭਿ ਆਪਿ ਰਖੇ ॥

40 ਦੁਸਟ ਦੂਤ ਸਭਿ ਭ੍ਰਮਿ ਥਕੇ ॥

41 ਬਿਨੁ ਗੁਰ ਸਾਚੇ ਨਹੀ ਜਾਇ ॥

42 ਦੁਖੁ ਦੇਸ ਦਿਸੰਤਰਿ ਰਹੇ ਧਾਇ ॥੨॥

43 ਕਿਰਤੁ ਓਨੑਾ ਕਾ ਮਿਟਸਿ ਨਾਹਿ ॥

44 ਓਇ ਅਪਣਾ ਬੀਜਿਆ ਆਪਿ ਖਾਹਿ ॥

45 ਜਨ ਕਾ ਰਖਵਾਲਾ ਆਪਿ ਸੋਇ ॥

46 ਜਨ ਕਉ ਪਹੁਚਿ ਨ ਸਕਸਿ ਕੋਇ ॥੩॥

47 ਪ੍ਰਭਿ ਦਾਸ ਰਖੇ ਕਰਿ ਜਤਨੁ ਆਪਿ ॥

48 ਅਖੰਡ ਪੂਰਨ ਜਾ ਕੋ ਪ੍ਰਤਾਪੁ ॥

49 ਗੁਣ ਗੋਬਿੰਦ ਨਿਤ ਰਸਨ ਗਾਇ ॥

50 ਨਾਨਕੁ ਜੀਵੈ ਹਰਿ ਚਰਣ ਧਿਆਇ ॥੪॥੧੨॥

51 ਬਸੰਤੁ ਮਹਲਾ ੫ ॥

52 ਗੁਰ ਚਰਣ ਸਰੇਵਤ ਦੁਖੁ ਗਇਆ ॥

53 ਪਾਰਬ੍ਰਹਮਿ ਪ੍ਰਭਿ ਕਰੀ ਮਇਆ ॥

54 ਸਰਬ ਮਨੋਰਥ ਪੂਰਨ ਕਾਮ ॥

55 ਜਪਿ ਜੀਵੈ ਨਾਨਕੁ ਰਾਮ ਨਾਮ ॥੧॥

56 ਸਾ ਰੁਤਿ ਸੁਹਾਵੀ ਜਿਤੁ ਹਰਿ ਚਿਤਿ ਆਵੈ ॥

57 ਬਿਨੁ ਸਤਿਗੁਰ ਦੀਸੈ ਬਿਲਲਾਂਤੀ ਸਾਕਤੁ ਫਿਰਿ ਫਿਰਿ ਆਵੈ ਜਾਵੈ ॥੧॥ ਰਹਾਉ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์