Ang 1221
1 ਸੋਧਤ ਸੋਧਤ ਤਤੁ ਬੀਚਾਰਿਓ ਭਗਤਿ ਸਰੇਸਟ ਪੂਰੀ ॥
2 ਕਹੁ ਨਾਨਕ ਇਕ ਰਾਮ ਨਾਮ ਬਿਨੁ ਅਵਰ ਸਗਲ ਬਿਧਿ ਊਰੀ ॥੨॥੬੨॥੮੫॥
3 ਸਾਰਗ ਮਹਲਾ ੫ ॥
4 ਸਾਚੇ ਸਤਿਗੁਰੂ ਦਾਤਾਰਾ ॥
5 ਦਰਸਨੁ ਦੇਖਿ ਸਗਲ ਦੁਖ ਨਾਸਹਿ ਚਰਨ ਕਮਲ ਬਲਿਹਾਰਾ ॥੧॥ ਰਹਾਉ ॥
6 ਸਤਿ ਪਰਮੇਸਰੁ ਸਤਿ ਸਾਧ ਜਨ ਨਿਹਚਲੁ ਹਰਿ ਕਾ ਨਾਉ ॥
7 ਭਗਤਿ ਭਾਵਨੀ ਪਾਰਬ੍ਰਹਮ ਕੀ ਅਬਿਨਾਸੀ ਗੁਣ ਗਾਉ ॥੧॥
8 ਅਗਮੁ ਅਗੋਚਰੁ ਮਿਤਿ ਨਹੀ ਪਾਈਐ ਸਗਲ ਘਟਾ ਆਧਾਰੁ ॥
9 ਨਾਨਕ ਵਾਹੁ ਵਾਹੁ ਕਹੁ ਤਾ ਕਉ ਜਾ ਕਾ ਅੰਤੁ ਨ ਪਾਰੁ ॥੨॥੬੩॥੮੬॥
10 ਸਾਰਗ ਮਹਲਾ ੫ ॥
11 ਗੁਰ ਕੇ ਚਰਨ ਬਸੇ ਮਨ ਮੇਰੈ ॥
12 ਪੂਰਿ ਰਹਿਓ ਠਾਕੁਰੁ ਸਭ ਥਾਈ ਨਿਕਟਿ ਬਸੈ ਸਭ ਨੇਰੈ ॥੧॥ ਰਹਾਉ ॥
13 ਬੰਧਨ ਤੋਰਿ ਰਾਮ ਲਿਵ ਲਾਈ ਸੰਤਸੰਗਿ ਬਨਿ ਆਈ ॥
14 ਜਨਮੁ ਪਦਾਰਥੁ ਭਇਓ ਪੁਨੀਤਾ ਇਛਾ ਸਗਲ ਪੁਜਾਈ ॥੧॥
15 ਜਾ ਕਉ ਕ੍ਰਿਪਾ ਕਰਹੁ ਪ੍ਰਭ ਮੇਰੇ ਸੋ ਹਰਿ ਕਾ ਜਸੁ ਗਾਵੈ ॥
16 ਆਠ ਪਹਰ ਗੋਬਿੰਦ ਗੁਨ ਗਾਵੈ ਜਨੁ ਨਾਨਕੁ ਸਦ ਬਲਿ ਜਾਵੈ ॥੨॥੬੪॥੮੭॥
17 ਸਾਰਗ ਮਹਲਾ ੫ ॥
18 ਜੀਵਨੁ ਤਉ ਗਨੀਐ ਹਰਿ ਪੇਖਾ ॥
19 ਕਰਹੁ ਕ੍ਰਿਪਾ ਪ੍ਰੀਤਮ ਮਨਮੋਹਨ ਫੋਰਿ ਭਰਮ ਕੀ ਰੇਖਾ ॥੧॥ ਰਹਾਉ ॥
20 ਕਹਤ ਸੁਨਤ ਕਿਛੁ ਸਾਂਤਿ ਨ ਉਪਜਤ ਬਿਨੁ ਬਿਸਾਸ ਕਿਆ ਸੇਖਾਂ ॥
21 ਪ੍ਰਭੂ ਤਿਆਗਿ ਆਨ ਜੋ ਚਾਹਤ ਤਾ ਕੈ ਮੁਖਿ ਲਾਗੈ ਕਾਲੇਖਾ ॥੧॥
22 ਜਾ ਕੈ ਰਾਸਿ ਸਰਬ ਸੁਖ ਸੁਆਮੀ ਆਨ ਨ ਮਾਨਤ ਭੇਖਾ ॥
23 ਨਾਨਕ ਦਰਸ ਮਗਨ ਮਨੁ ਮੋਹਿਓ ਪੂਰਨ ਅਰਥ ਬਿਸੇਖਾ ॥੨॥੬੫॥੮੮॥
24 ਸਾਰਗ ਮਹਲਾ ੫ ॥
25 ਸਿਮਰਨ ਰਾਮ ਕੋ ਇਕੁ ਨਾਮ ॥
26 ਕਲਮਲ ਦਗਧ ਹੋਹਿ ਖਿਨ ਅੰਤਰਿ ਕੋਟਿ ਦਾਨ ਇਸਨਾਨ ॥੧॥ ਰਹਾਉ ॥
27 ਆਨ ਜੰਜਾਰ ਬ੍ਰਿਥਾ ਸ੍ਰਮੁ ਘਾਲਤ ਬਿਨੁ ਹਰਿ ਫੋਕਟ ਗਿਆਨ ॥
28 ਜਨਮ ਮਰਨ ਸੰਕਟ ਤੇ ਛੂਟੈ ਜਗਦੀਸ ਭਜਨ ਸੁਖ ਧਿਆਨ ॥੧॥
29 ਤੇਰੀ ਸਰਨਿ ਪੂਰਨ ਸੁਖ ਸਾਗਰ ਕਰਿ ਕਿਰਪਾ ਦੇਵਹੁ ਦਾਨ ॥
30 ਸਿਮਰਿ ਸਿਮਰਿ ਨਾਨਕ ਪ੍ਰਭ ਜੀਵੈ ਬਿਨਸਿ ਜਾਇ ਅਭਿਮਾਨ ॥੨॥੬੬॥੮੯॥
31 ਸਾਰਗ ਮਹਲਾ ੫ ॥
32 ਧੂਰਤੁ ਸੋਈ ਜਿ ਧੁਰ ਕਉ ਲਾਗੈ ॥
33 ਸੋਈ ਧੁਰੰਧਰੁ ਸੋਈ ਬਸੁੰਧਰੁ ਹਰਿ ਏਕ ਪ੍ਰੇਮ ਰਸ ਪਾਗੈ ॥੧॥ ਰਹਾਉ ॥
34 ਬਲਬੰਚ ਕਰੈ ਨ ਜਾਨੈ ਲਾਭੈ ਸੋ ਧੂਰਤੁ ਨਹੀ ਮੂੜੑਾ ॥
35 ਸੁਆਰਥੁ ਤਿਆਗਿ ਅਸਾਰਥਿ ਰਚਿਓ ਨਹ ਸਿਮਰੈ ਪ੍ਰਭੁ ਰੂੜਾ ॥੧॥
36 ਸੋਈ ਚਤੁਰੁ ਸਿਆਣਾ ਪੰਡਿਤੁ ਸੋ ਸੂਰਾ ਸੋ ਦਾਨਾਂ ॥
37 ਸਾਧਸੰਗਿ ਜਿਨਿ ਹਰਿ ਹਰਿ ਜਪਿਓ ਨਾਨਕ ਸੋ ਪਰਵਾਨਾ ॥੨॥੬੭॥੯੦॥