Ang 1223
1 ਸਾਜਨ ਮੀਤ ਸਖਾ ਹਰਿ ਮੇਰੈ ਗੁਨ ਗੋੁਪਾਲ ਹਰਿ ਰਾਇਆ ॥
2 ਬਿਸਰਿ ਨ ਜਾਈ ਨਿਮਖ ਹਿਰਦੈ ਤੇ ਪੂਰੈ ਗੁਰੂ ਮਿਲਾਇਆ ॥੧॥
3 ਕਰਿ ਕਿਰਪਾ ਰਾਖੇ ਦਾਸ ਅਪਨੇ ਜੀਅ ਜੰਤ ਵਸਿ ਜਾ ਕੈ ॥
4 ਏਕਾ ਲਿਵ ਪੂਰਨ ਪਰਮੇਸੁਰ ਭਉ ਨਹੀ ਨਾਨਕ ਤਾ ਕੈ ॥੨॥੭੩॥੯੬॥
5 ਸਾਰਗ ਮਹਲਾ ੫ ॥
6 ਜਾ ਕੈ ਰਾਮ ਕੋ ਬਲੁ ਹੋਇ ॥
7 ਸਗਲ ਮਨੋਰਥ ਪੂਰਨ ਤਾਹੂ ਕੇ ਦੂਖੁ ਨ ਬਿਆਪੈ ਕੋਇ ॥੧॥ ਰਹਾਉ ॥
8 ਜੋ ਜਨੁ ਭਗਤੁ ਦਾਸੁ ਨਿਜੁ ਪ੍ਰਭ ਕਾ ਸੁਣਿ ਜੀਵਾਂ ਤਿਸੁ ਸੋਇ ॥
9 ਉਦਮੁ ਕਰਉ ਦਰਸਨੁ ਪੇਖਨ ਕੌ ਕਰਮਿ ਪਰਾਪਤਿ ਹੋਇ ॥੧॥
10 ਗੁਰ ਪਰਸਾਦੀ ਦ੍ਰਿਸਟਿ ਨਿਹਾਰਉ ਦੂਸਰ ਨਾਹੀ ਕੋਇ ॥
11 ਦਾਨੁ ਦੇਹਿ ਨਾਨਕ ਅਪਨੇ ਕਉ ਚਰਨ ਜੀਵਾਂ ਸੰਤ ਧੋਇ ॥੨॥੭੪॥੯੭॥
12 ਸਾਰਗ ਮਹਲਾ ੫ ॥
13 ਜੀਵਤੁ ਰਾਮ ਕੇ ਗੁਣ ਗਾਇ ॥
14 ਕਰਹੁ ਕ੍ਰਿਪਾ ਗੋਪਾਲ ਬੀਠੁਲੇ ਬਿਸਰਿ ਨ ਕਬ ਹੀ ਜਾਇ ॥੧॥ ਰਹਾਉ ॥
15 ਮਨੁ ਤਨੁ ਧਨੁ ਸਭੁ ਤੁਮਰਾ ਸੁਆਮੀ ਆਨ ਨ ਦੂਜੀ ਜਾਇ ॥
16 ਜਿਉ ਤੂ ਰਾਖਹਿ ਤਿਵ ਹੀ ਰਹਣਾ ਤੁਮੑਰਾ ਪੈਨੑੈ ਖਾਇ ॥੧॥
17 ਸਾਧਸੰਗਤਿ ਕੈ ਬਲਿ ਬਲਿ ਜਾਈ ਬਹੁੜਿ ਨ ਜਨਮਾ ਧਾਇ ॥
18 ਨਾਨਕ ਦਾਸ ਤੇਰੀ ਸਰਣਾਈ ਜਿਉ ਭਾਵੈ ਤਿਵੈ ਚਲਾਇ ॥੨॥੭੫॥੯੮॥
19 ਸਾਰਗ ਮਹਲਾ ੫ ॥
20 ਮਨ ਰੇ ਨਾਮ ਕੋ ਸੁਖ ਸਾਰ ॥
21 ਆਨ ਕਾਮ ਬਿਕਾਰ ਮਾਇਆ ਸਗਲ ਦੀਸਹਿ ਛਾਰ ॥੧॥ ਰਹਾਉ ॥
22 ਗ੍ਰਿਹਿ ਅੰਧ ਕੂਪ ਪਤਿਤ ਪ੍ਰਾਣੀ ਨਰਕ ਘੋਰ ਗੁਬਾਰ ॥
23 ਅਨਿਕ ਜੋਨੀ ਭ੍ਰਮਤ ਹਾਰਿਓ ਭ੍ਰਮਤ ਬਾਰੰ ਬਾਰ ॥੧॥
24 ਪਤਿਤ ਪਾਵਨ ਭਗਤਿ ਬਛਲ ਦੀਨ ਕਿਰਪਾ ਧਾਰ ॥
25 ਕਰ ਜੋੜਿ ਨਾਨਕੁ ਦਾਨੁ ਮਾਂਗੈ ਸਾਧਸੰਗਿ ਉਧਾਰ ॥੨॥੭੬॥੯੯॥
26 ਸਾਰਗ ਮਹਲਾ ੫ ॥
27 ਬਿਰਾਜਿਤ ਰਾਮ ਕੋ ਪਰਤਾਪ ॥
28 ਆਧਿ ਬਿਆਧਿ ਉਪਾਧਿ ਸਭ ਨਾਸੀ ਬਿਨਸੇ ਤੀਨੈ ਤਾਪ ॥੧॥ ਰਹਾਉ ॥
29 ਤ੍ਰਿਸਨਾ ਬੁਝੀ ਪੂਰਨ ਸਭ ਆਸਾ ਚੂਕੇ ਸੋਗ ਸੰਤਾਪ ॥
30 ਗੁਣ ਗਾਵਤ ਅਚੁਤ ਅਬਿਨਾਸੀ ਮਨ ਤਨ ਆਤਮ ਧ੍ਰਾਪ ॥੧॥
31 ਕਾਮ ਕ੍ਰੋਧ ਲੋਭ ਮਦ ਮਤਸਰ ਸਾਧੂ ਕੈ ਸੰਗਿ ਖਾਪ ॥
32 ਭਗਤਿ ਵਛਲ ਭੈ ਕਾਟਨਹਾਰੇ ਨਾਨਕ ਕੇ ਮਾਈ ਬਾਪ ॥੨॥੭੭॥੧੦੦॥
33 ਸਾਰਗ ਮਹਲਾ ੫ ॥
34 ਆਤੁਰੁ ਨਾਮ ਬਿਨੁ ਸੰਸਾਰ ॥
35 ਤ੍ਰਿਪਤਿ ਨ ਹੋਵਤ ਕੂਕਰੀ ਆਸਾ ਇਤੁ ਲਾਗੋ ਬਿਖਿਆ ਛਾਰ ॥੧॥ ਰਹਾਉ ॥
36 ਪਾਇ ਠਗਉਰੀ ਆਪਿ ਭੁਲਾਇਓ ਜਨਮਤ ਬਾਰੋ ਬਾਰ ॥
37 ਹਰਿ ਕਾ ਸਿਮਰਨੁ ਨਿਮਖ ਨ ਸਿਮਰਿਓ ਜਮਕੰਕਰ ਕਰਤ ਖੁਆਰ ॥੧॥
38 ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਤੇਰਿਆ ਸੰਤਹ ਕੀ ਰਾਵਾਰ ॥