Ang 123
1 ਹਉ ਵਾਰੀ ਜੀਉ ਵਾਰੀ ਨਾਮੁ ਸੁਣਿ ਮੰਨਿ ਵਸਾਵਣਿਆ ॥
2 ਹਰਿ ਜੀਉ ਸਚਾ ਊਚੋ ਊਚਾ ਹਉਮੈ ਮਾਰਿ ਮਿਲਾਵਣਿਆ ॥੧॥ ਰਹਾਉ ॥
3 ਹਰਿ ਜੀਉ ਸਾਚਾ ਸਾਚੀ ਨਾਈ ॥
4 ਗੁਰ ਪਰਸਾਦੀ ਕਿਸੈ ਮਿਲਾਈ ॥
5 ਗੁਰ ਸਬਦਿ ਮਿਲਹਿ ਸੇ ਵਿਛੁੜਹਿ ਨਾਹੀ ਸਹਜੇ ਸਚਿ ਸਮਾਵਣਿਆ ॥੨॥
6 ਤੁਝ ਤੇ ਬਾਹਰਿ ਕਛੂ ਨ ਹੋਇ ॥
7 ਤੂੰ ਕਰਿ ਕਰਿ ਵੇਖਹਿ ਜਾਣਹਿ ਸੋਇ ॥
8 ਆਪੇ ਕਰੇ ਕਰਾਏ ਕਰਤਾ ਗੁਰਮਤਿ ਆਪਿ ਮਿਲਾਵਣਿਆ ॥੩॥
9 ਕਾਮਣਿ ਗੁਣਵੰਤੀ ਹਰਿ ਪਾਏ ॥
10 ਭੈ ਭਾਇ ਸੀਗਾਰੁ ਬਣਾਏ ॥
11 ਸਤਿਗੁਰੁ ਸੇਵਿ ਸਦਾ ਸੋਹਾਗਣਿ ਸਚ ਉਪਦੇਸਿ ਸਮਾਵਣਿਆ ॥੪॥
12 ਸਬਦੁ ਵਿਸਾਰਨਿ ਤਿਨਾ ਠਉਰੁ ਨ ਠਾਉ ॥
13 ਭ੍ਰਮਿ ਭੂਲੇ ਜਿਉ ਸੁੰਞੈ ਘਰਿ ਕਾਉ ॥
14 ਹਲਤੁ ਪਲਤੁ ਤਿਨੀ ਦੋਵੈ ਗਵਾਏ ਦੁਖੇ ਦੁਖਿ ਵਿਹਾਵਣਿਆ ॥੫॥
15 ਲਿਖਦਿਆ ਲਿਖਦਿਆ ਕਾਗਦ ਮਸੁ ਖੋਈ ॥
16 ਦੂਜੈ ਭਾਇ ਸੁਖੁ ਪਾਏ ਨ ਕੋਈ ॥
17 ਕੂੜੁ ਲਿਖਹਿ ਤੈ ਕੂੜੁ ਕਮਾਵਹਿ ਜਲਿ ਜਾਵਹਿ ਕੂੜਿ ਚਿਤੁ ਲਾਵਣਿਆ ॥੬॥
18 ਗੁਰਮੁਖਿ ਸਚੋ ਸਚੁ ਲਿਖਹਿ ਵੀਚਾਰੁ ॥
19 ਸੇ ਜਨ ਸਚੇ ਪਾਵਹਿ ਮੋਖ ਦੁਆਰੁ ॥
20 ਸਚੁ ਕਾਗਦੁ ਕਲਮ ਮਸਵਾਣੀ ਸਚੁ ਲਿਖਿ ਸਚਿ ਸਮਾਵਣਿਆ ॥੭॥
21 ਮੇਰਾ ਪ੍ਰਭੁ ਅੰਤਰਿ ਬੈਠਾ ਵੇਖੈ ॥
22 ਗੁਰ ਪਰਸਾਦੀ ਮਿਲੈ ਸੋਈ ਜਨੁ ਲੇਖੈ ॥
23 ਨਾਨਕ ਨਾਮੁ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥੮॥੨੨॥੨੩॥
24 ਮਾਝ ਮਹਲਾ ੩ ॥
25 ਆਤਮ ਰਾਮ ਪਰਗਾਸੁ ਗੁਰ ਤੇ ਹੋਵੈ ॥
26 ਹਉਮੈ ਮੈਲੁ ਲਾਗੀ ਗੁਰਸਬਦੀ ਖੋਵੈ ॥
27 ਮਨੁ ਨਿਰਮਲੁ ਅਨਦਿਨੁ ਭਗਤੀ ਰਾਤਾ ਭਗਤਿ ਕਰੇ ਹਰਿ ਪਾਵਣਿਆ ॥੧॥
28 ਹਉ ਵਾਰੀ ਜੀਉ ਵਾਰੀ ਆਪਿ ਭਗਤਿ ਕਰਨਿ ਅਵਰਾ ਭਗਤਿ ਕਰਾਵਣਿਆ ॥
29 ਤਿਨਾ ਭਗਤ ਜਨਾ ਕਉ ਸਦ ਨਮਸਕਾਰੁ ਕੀਜੈ ਜੋ ਅਨਦਿਨੁ ਹਰਿ ਗੁਣ ਗਾਵਣਿਆ ॥੧॥ ਰਹਾਉ ॥
30 ਆਪੇ ਕਰਤਾ ਕਾਰਣੁ ਕਰਾਏ ॥
31 ਜਿਤੁ ਭਾਵੈ ਤਿਤੁ ਕਾਰੈ ਲਾਏ ॥
32 ਪੂਰੈ ਭਾਗਿ ਗੁਰ ਸੇਵਾ ਹੋਵੈ ਗੁਰ ਸੇਵਾ ਤੇ ਸੁਖੁ ਪਾਵਣਿਆ ॥੨॥
33 ਮਰਿ ਮਰਿ ਜੀਵੈ ਤਾ ਕਿਛੁ ਪਾਏ ॥
34 ਗੁਰ ਪਰਸਾਦੀ ਹਰਿ ਮੰਨਿ ਵਸਾਏ ॥
35 ਸਦਾ ਮੁਕਤੁ ਹਰਿ ਮੰਨਿ ਵਸਾਏ ਸਹਜੇ ਸਹਜਿ ਸਮਾਵਣਿਆ ॥੩॥
36 ਬਹੁ ਕਰਮ ਕਮਾਵੈ ਮੁਕਤਿ ਨ ਪਾਏ ॥
37 ਦੇਸੰਤਰੁ ਭਵੈ ਦੂਜੈ ਭਾਇ ਖੁਆਏ ॥
38 ਬਿਰਥਾ ਜਨਮੁ ਗਵਾਇਆ ਕਪਟੀ ਬਿਨੁ ਸਬਦੈ ਦੁਖੁ ਪਾਵਣਿਆ ॥੪॥
39 ਧਾਵਤੁ ਰਾਖੈ ਠਾਕਿ ਰਹਾਏ ॥
40 ਗੁਰ ਪਰਸਾਦੀ ਪਰਮ ਪਦੁ ਪਾਏ ॥
41 ਸਤਿਗੁਰੁ ਆਪੇ ਮੇਲਿ ਮਿਲਾਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥੫॥