Ang 1302
1 ਬਿਸਮ ਬਿਸਮ ਬਿਸਮ ਹੀ ਭਈ ਹੈ ਲਾਲ ਗੁਲਾਲ ਰੰਗਾਰੈ ॥
2 ਕਹੁ ਨਾਨਕ ਸੰਤਨ ਰਸੁ ਆਈ ਹੈ ਜਿਉ ਚਾਖਿ ਗੂੰਗਾ ਮੁਸਕਾਰੈ ॥੨॥੧॥੨੦॥
3 ਕਾਨੜਾ ਮਹਲਾ ੫ ॥
4 ਨ ਜਾਨੀ ਸੰਤਨ ਪ੍ਰਭ ਬਿਨੁ ਆਨ ॥
5 ਊਚ ਨੀਚ ਸਭ ਪੇਖਿ ਸਮਾਨੋ ਮੁਖਿ ਬਕਨੋ ਮਨਿ ਮਾਨ ॥੧॥ ਰਹਾਉ ॥
6 ਘਟਿ ਘਟਿ ਪੂਰਿ ਰਹੇ ਸੁਖ ਸਾਗਰ ਭੈ ਭੰਜਨ ਮੇਰੇ ਪ੍ਰਾਨ ॥
7 ਮਨਹਿ ਪ੍ਰਗਾਸੁ ਭਇਓ ਭ੍ਰਮੁ ਨਾਸਿਓ ਮੰਤ੍ਰੁ ਦੀਓ ਗੁਰ ਕਾਨ ॥੧॥
8 ਕਰਤ ਰਹੇ ਕ੍ਰਤਗੵ ਕਰੁਣਾ ਮੈ ਅੰਤਰਜਾਮੀ ਗੵਿਾਨ ॥
9 ਆਠ ਪਹਰ ਨਾਨਕ ਜਸੁ ਗਾਵੈ ਮਾਂਗਨ ਕਉ ਹਰਿ ਦਾਨ ॥੨॥੨॥੨੧॥
10 ਕਾਨੜਾ ਮਹਲਾ ੫ ॥
11 ਕਹਨ ਕਹਾਵਨ ਕਉ ਕਈ ਕੇਤੈ ॥
12 ਐਸੋ ਜਨੁ ਬਿਰਲੋ ਹੈ ਸੇਵਕੁ ਜੋ ਤਤ ਜੋਗ ਕਉ ਬੇਤੈ ॥੧॥ ਰਹਾਉ ॥
13 ਦੁਖੁ ਨਾਹੀ ਸਭੁ ਸੁਖੁ ਹੀ ਹੈ ਰੇ ਏਕੈ ਏਕੀ ਨੇਤੈ ॥
14 ਬੁਰਾ ਨਹੀ ਸਭੁ ਭਲਾ ਹੀ ਹੈ ਰੇ ਹਾਰ ਨਹੀ ਸਭ ਜੇਤੈ ॥੧॥
15 ਸੋਗੁ ਨਾਹੀ ਸਦਾ ਹਰਖੀ ਹੈ ਰੇ ਛੋਡਿ ਨਾਹੀ ਕਿਛੁ ਲੇਤੈ ॥
16 ਕਹੁ ਨਾਨਕ ਜਨੁ ਹਰਿ ਹਰਿ ਹਰਿ ਹੈ ਕਤ ਆਵੈ ਕਤ ਰਮਤੈ ॥੨॥੩॥੨੨॥
17 ਕਾਨੜਾ ਮਹਲਾ ੫ ॥
18 ਹੀਏ ਕੋ ਪ੍ਰੀਤਮੁ ਬਿਸਰਿ ਨ ਜਾਇ ॥
19 ਤਨ ਮਨ ਗਲਤ ਭਏ ਤਿਹ ਸੰਗੇ ਮੋਹਨੀ ਮੋਹਿ ਰਹੀ ਮੋਰੀ ਮਾਇ ॥੧॥ ਰਹਾਉ ॥
20 ਜੈ ਜੈ ਪਹਿ ਕਹਉ ਬ੍ਰਿਥਾ ਹਉ ਅਪੁਨੀ ਤੇਊ ਤੇਊ ਗਹੇ ਰਹੇ ਅਟਕਾਇ ॥
21 ਅਨਿਕ ਭਾਂਤਿ ਕੀ ਏਕੈ ਜਾਲੀ ਤਾ ਕੀ ਗੰਠਿ ਨਹੀ ਛੋਰਾਇ ॥੧॥
22 ਫਿਰਤ ਫਿਰਤ ਨਾਨਕ ਦਾਸੁ ਆਇਓ ਸੰਤਨ ਹੀ ਸਰਨਾਇ ॥
23 ਕਾਟੇ ਅਗਿਆਨ ਭਰਮ ਮੋਹ ਮਾਇਆ ਲੀਓ ਕੰਠਿ ਲਗਾਇ ॥੨॥੪॥੨੩॥
24 ਕਾਨੜਾ ਮਹਲਾ ੫ ॥
25 ਆਨਦ ਰੰਗ ਬਿਨੋਦ ਹਮਾਰੈ ॥
26 ਨਾਮੋ ਗਾਵਨੁ ਨਾਮੁ ਧਿਆਵਨੁ ਨਾਮੁ ਹਮਾਰੇ ਪ੍ਰਾਨ ਅਧਾਰੈ ॥੧॥ ਰਹਾਉ ॥
27 ਨਾਮੋ ਗਿਆਨੁ ਨਾਮੁ ਇਸਨਾਨਾ ਹਰਿ ਨਾਮੁ ਹਮਾਰੇ ਕਾਰਜ ਸਵਾਰੈ ॥
28 ਹਰਿ ਨਾਮੋ ਸੋਭਾ ਨਾਮੁ ਬਡਾਈ ਭਉਜਲੁ ਬਿਖਮੁ ਨਾਮੁ ਹਰਿ ਤਾਰੈ ॥੧॥
29 ਅਗਮ ਪਦਾਰਥ ਲਾਲ ਅਮੋਲਾ ਭਇਓ ਪਰਾਪਤਿ ਗੁਰ ਚਰਨਾਰੈ ॥
30 ਕਹੁ ਨਾਨਕ ਪ੍ਰਭ ਭਏ ਕ੍ਰਿਪਾਲਾ ਮਗਨ ਭਏ ਹੀਅਰੈ ਦਰਸਾਰੈ ॥੨॥੫॥੨੪॥
31 ਕਾਨੜਾ ਮਹਲਾ ੫ ॥
32 ਸਾਜਨ ਮੀਤ ਸੁਆਮੀ ਨੇਰੋ ॥
33 ਪੇਖਤ ਸੁਨਤ ਸਭਨ ਕੈ ਸੰਗੇ ਥੋਰੈ ਕਾਜ ਬੁਰੋ ਕਹ ਫੇਰੋ ॥੧॥ ਰਹਾਉ ॥
34 ਨਾਮ ਬਿਨਾ ਜੇਤੋ ਲਪਟਾਇਓ ਕਛੂ ਨਹੀ ਨਾਹੀ ਕਛੁ ਤੇਰੋ ॥
35 ਆਗੈ ਦ੍ਰਿਸਟਿ ਆਵਤ ਸਭ ਪਰਗਟ ਈਹਾ ਮੋਹਿਓ ਭਰਮ ਅੰਧੇਰੋ ॥੧॥
36 ਅਟਕਿਓ ਸੁਤ ਬਨਿਤਾ ਸੰਗ ਮਾਇਆ ਦੇਵਨਹਾਰੁ ਦਾਤਾਰੁ ਬਿਸੇਰੋ ॥