Ang 1335
1 ਪੂਰਾ ਭਾਗੁ ਹੋਵੈ ਮੁਖਿ ਮਸਤਕਿ ਸਦਾ ਹਰਿ ਕੇ ਗੁਣ ਗਾਹਿ ॥੧॥ ਰਹਾਉ ॥
2 ਅੰਮ੍ਰਿਤ ਨਾਮੁ ਭੋਜਨੁ ਹਰਿ ਦੇਇ ॥
3 ਕੋਟਿ ਮਧੇ ਕੋਈ ਵਿਰਲਾ ਲੇਇ ॥
4 ਜਿਸ ਨੋ ਅਪਣੀ ਨਦਰਿ ਕਰੇਇ ॥੧॥
5 ਗੁਰ ਕੇ ਚਰਣ ਮਨ ਮਾਹਿ ਵਸਾਇ ॥
6 ਦੁਖੁ ਅਨੑੇਰਾ ਅੰਦਰਹੁ ਜਾਇ ॥
7 ਆਪੇ ਸਾਚਾ ਲਏ ਮਿਲਾਇ ॥੨॥
8 ਗੁਰ ਕੀ ਬਾਣੀ ਸਿਉ ਲਾਇ ਪਿਆਰੁ ॥
9 ਐਥੈ ਓਥੈ ਏਹੁ ਅਧਾਰੁ ॥
10 ਆਪੇ ਦੇਵੈ ਸਿਰਜਨਹਾਰੁ ॥੩॥
11 ਸਚਾ ਮਨਾਏ ਅਪਣਾ ਭਾਣਾ ॥
12 ਸੋਈ ਭਗਤੁ ਸੁਘੜੁ ਸੋੁਜਾਣਾ ॥
13 ਨਾਨਕੁ ਤਿਸ ਕੈ ਸਦ ਕੁਰਬਾਣਾ ॥੪॥੭॥੧੭॥੭॥੨੪॥
14 ਪ੍ਰਭਾਤੀ ਮਹਲਾ ੪ ਬਿਭਾਸ ॥
15 ੴ ਸਤਿਗੁਰ ਪ੍ਰਸਾਦਿ ॥
16 ਰਸਕਿ ਰਸਕਿ ਗੁਨ ਗਾਵਹ ਗੁਰਮਤਿ ਲਿਵ ਉਨਮਨਿ ਨਾਮਿ ਲਗਾਨ ॥
17 ਅੰਮ੍ਰਿਤੁ ਰਸੁ ਪੀਆ ਗੁਰਸਬਦੀ ਹਮ ਨਾਮ ਵਿਟਹੁ ਕੁਰਬਾਨ ॥੧॥
18 ਹਮਰੇ ਜਗਜੀਵਨ ਹਰਿ ਪ੍ਰਾਨ ॥
19 ਹਰਿ ਊਤਮੁ ਰਿਦ ਅੰਤਰਿ ਭਾਇਓ ਗੁਰਿ ਮੰਤੁ ਦੀਓ ਹਰਿ ਕਾਨ ॥੧॥ ਰਹਾਉ ॥
20 ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਨਾਮੁ ਵਖਾਨ ॥
21 ਕਿਤੁ ਬਿਧਿ ਕਿਉ ਪਾਈਐ ਪ੍ਰਭੁ ਅਪੁਨਾ ਮੋ ਕਉ ਕਰਹੁ ਉਪਦੇਸੁ ਹਰਿ ਦਾਨ ॥੨॥
22 ਸਤਸੰਗਤਿ ਮਹਿ ਹਰਿ ਹਰਿ ਵਸਿਆ ਮਿਲਿ ਸੰਗਤਿ ਹਰਿ ਗੁਨ ਜਾਨ ॥
23 ਵਡੈ ਭਾਗਿ ਸਤਸੰਗਤਿ ਪਾਈ ਗੁਰੁ ਸਤਿਗੁਰੁ ਪਰਸਿ ਭਗਵਾਨ ॥੩॥
24 ਗੁਨ ਗਾਵਹ ਪ੍ਰਭ ਅਗਮ ਠਾਕੁਰ ਕੇ ਗੁਨ ਗਾਇ ਰਹੇ ਹੈਰਾਨ ॥
25 ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਹਰਿ ਨਾਮੁ ਦੀਓ ਖਿਨ ਦਾਨ ॥੪॥੧॥
26 ਪ੍ਰਭਾਤੀ ਮਹਲਾ ੪ ॥
27 ਉਗਵੈ ਸੂਰੁ ਗੁਰਮੁਖਿ ਹਰਿ ਬੋਲਹਿ ਸਭ ਰੈਨਿ ਸਮੑਾਲਹਿ ਹਰਿ ਗਾਲ ॥
28 ਹਮਰੈ ਪ੍ਰਭਿ ਹਮ ਲੋਚ ਲਗਾਈ ਹਮ ਕਰਹ ਪ੍ਰਭੂ ਹਰਿ ਭਾਲ ॥੧॥
29 ਮੇਰਾ ਮਨੁ ਸਾਧੂ ਧੂਰਿ ਰਵਾਲ ॥
30 ਹਰਿ ਹਰਿ ਨਾਮੁ ਦ੍ਰਿੜਾਇਓ ਗੁਰਿ ਮੀਠਾ ਗੁਰ ਪਗ ਝਾਰਹ ਹਮ ਬਾਲ ॥੧॥ ਰਹਾਉ ॥
31 ਸਾਕਤ ਕਉ ਦਿਨੁ ਰੈਨਿ ਅੰਧਾਰੀ ਮੋਹਿ ਫਾਥੇ ਮਾਇਆ ਜਾਲ ॥
32 ਖਿਨੁ ਪਲੁ ਹਰਿ ਪ੍ਰਭੁ ਰਿਦੈ ਨ ਵਸਿਓ ਰਿਨਿ ਬਾਧੇ ਬਹੁ ਬਿਧਿ ਬਾਲ ॥੨॥
33 ਸਤਸੰਗਤਿ ਮਿਲਿ ਮਤਿ ਬੁਧਿ ਪਾਈ ਹਉ ਛੂਟੇ ਮਮਤਾ ਜਾਲ ॥
34 ਹਰਿ ਨਾਮਾ ਹਰਿ ਮੀਠ ਲਗਾਨਾ ਗੁਰਿ ਕੀਏ ਸਬਦਿ ਨਿਹਾਲ ॥੩॥
35 ਹਮ ਬਾਰਿਕ ਗੁਰ ਅਗਮ ਗੁਸਾਈ ਗੁਰ ਕਰਿ ਕਿਰਪਾ ਪ੍ਰਤਿਪਾਲ ॥
36 ਬਿਖੁ ਭਉਜਲ ਡੁਬਦੇ ਕਾਢਿ ਲੇਹੁ ਪ੍ਰਭ ਗੁਰ ਨਾਨਕ ਬਾਲ ਗੁਪਾਲ ॥੪॥੨॥
37 ਪ੍ਰਭਾਤੀ ਮਹਲਾ ੪ ॥
38 ਇਕੁ ਖਿਨੁ ਹਰਿ ਪ੍ਰਭਿ ਕਿਰਪਾ ਧਾਰੀ ਗੁਨ ਗਾਏ ਰਸਕ ਰਸੀਕ ॥