Sri Guru Granth Sahib Ji

Ang 1382

เปลี่ยนคำแปล

1 ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ ॥੭੮॥

2 ਫਰੀਦਾ ਪੰਖ ਪਰਾਹੁਣੀ ਦੁਨੀ ਸੁਹਾਵਾ ਬਾਗੁ ॥

3 ਨਉਬਤਿ ਵਜੀ ਸੁਬਹ ਸਿਉ ਚਲਣ ਕਾ ਕਰਿ ਸਾਜੁ ॥੭੯॥

4 ਫਰੀਦਾ ਰਾਤਿ ਕਥੂਰੀ ਵੰਡੀਐ ਸੁਤਿਆ ਮਿਲੈ ਨ ਭਾਉ ॥

5 ਜਿੰਨੑਾ ਨੈਣ ਨਂ‍ੀਦ੍ਰਾਵਲੇ ਤਿੰਨੑਾ ਮਿਲਣੁ ਕੁਆਉ ॥੮੦॥

6 ਫਰੀਦਾ ਮੈ ਜਾਨਿਆ ਦੁਖੁ ਮੁਝ ਕੂ ਦੁਖੁ ਸਬਾਇਐ ਜਗਿ ॥

7 ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ ॥੮੧॥

8 ਮਹਲਾ ੫ ॥

9 ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗ ॥

10 ਜੋ ਜਨ ਪੀਰਿ ਨਿਵਾਜਿਆ ਤਿੰਨੑਾ ਅੰਚ ਨ ਲਾਗ ॥੮੨॥

11 ਮਹਲਾ ੫ ॥

12 ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ ॥

13 ਵਿਰਲੇ ਕੇਈ ਪਾਈਅਨਿ ਜਿੰਨੑਾ ਪਿਆਰੇ ਨੇਹ ॥੮੩॥

14 ਕੰਧੀ ਵਹਣ ਨ ਢਾਹਿ ਤਉ ਭੀ ਲੇਖਾ ਦੇਵਣਾ ॥

15 ਜਿਧਰਿ ਰਬ ਰਜਾਇ ਵਹਣੁ ਤਿਦਾਊ ਗੰਉ ਕਰੇ ॥੮੪॥

16 ਫਰੀਦਾ ਡੁਖਾ ਸੇਤੀ ਦਿਹੁ ਗਇਆ ਸੂਲਾਂ ਸੇਤੀ ਰਾਤਿ ॥

17 ਖੜਾ ਪੁਕਾਰੇ ਪਾਤਣੀ ਬੇੜਾ ਕਪਰ ਵਾਤਿ ॥੮੫॥

18 ਲੰਮੀ ਲੰਮੀ ਨਦੀ ਵਹੈ ਕੰਧੀ ਕੇਰੈ ਹੇਤਿ ॥

19 ਬੇੜੇ ਨੋ ਕਪਰੁ ਕਿਆ ਕਰੇ ਜੇ ਪਾਤਣ ਰਹੈ ਸੁਚੇਤਿ ॥੮੬॥

20 ਫਰੀਦਾ ਗਲਂ‍ੀ ਸੁ ਸਜਣ ਵੀਹ ਇਕੁ ਢੂੰਢੇਦੀ ਨ ਲਹਾਂ ॥

21 ਧੁਖਾਂ ਜਿਉ ਮਾਂਲੀਹ ਕਾਰਣਿ ਤਿੰਨੑਾ ਮਾ ਪਿਰੀ ॥੮੭॥

22 ਫਰੀਦਾ ਇਹੁ ਤਨੁ ਭਉਕਣਾ ਨਿਤ ਨਿਤ ਦੁਖੀਐ ਕਉਣੁ ॥

23 ਕੰਨੀ ਬੁਜੇ ਦੇ ਰਹਾਂ ਕਿਤੀ ਵਗੈ ਪਉਣੁ ॥੮੮॥

24 ਫਰੀਦਾ ਰਬ ਖਜੂਰੀ ਪਕੀਆਂ ਮਾਖਿਅ ਨਈ ਵਹੰਨੑਿ ॥

25 ਜੋ ਜੋ ਵੰਞੈਂ ਡੀਹੜਾ ਸੋ ਉਮਰ ਹਥ ਪਵੰਨਿ ॥੮੯॥

26 ਫਰੀਦਾ ਤਨੁ ਸੁਕਾ ਪਿੰਜਰੁ ਥੀਆ ਤਲੀਆਂ ਖੂੰਡਹਿ ਕਾਗ ॥

27 ਅਜੈ ਸੁ ਰਬੁ ਨ ਬਾਹੁੜਿਓ ਦੇਖੁ ਬੰਦੇ ਕੇ ਭਾਗ ॥੯੦॥

28 ਕਾਗਾ ਕਰੰਗ ਢੰਢੋਲਿਆ ਸਗਲਾ ਖਾਇਆ ਮਾਸੁ ॥

29 ਏ ਦੁਇ ਨੈਨਾ ਮਤਿ ਛੁਹਉ ਪਿਰ ਦੇਖਨ ਕੀ ਆਸ ॥੯੧॥

30 ਕਾਗਾ ਚੂੰਡਿ ਨ ਪਿੰਜਰਾ ਬਸੈ ਤ ਉਡਰਿ ਜਾਹਿ ॥

31 ਜਿਤੁ ਪਿੰਜਰੈ ਮੇਰਾ ਸਹੁ ਵਸੈ ਮਾਸੁ ਨ ਤਿਦੂ ਖਾਹਿ ॥੯੨॥

32 ਫਰੀਦਾ ਗੋਰ ਨਿਮਾਣੀ ਸਡੁ ਕਰੇ ਨਿਘਰਿਆ ਘਰਿ ਆਉ ॥

33 ਸਰਪਰ ਮੈਥੈ ਆਵਣਾ ਮਰਣਹੁ ਨਾ ਡਰਿਆਹੁ ॥੯੩॥

34 ਏਨੀ ਲੋਇਣੀ ਦੇਖਦਿਆ ਕੇਤੀ ਚਲਿ ਗਈ ॥

35 ਫਰੀਦਾ ਲੋਕਾਂ ਆਪੋ ਆਪਣੀ ਮੈ ਆਪਣੀ ਪਈ ॥੯੪॥

36 ਆਪੁ ਸਵਾਰਹਿ ਮੈ ਮਿਲਹਿ ਮੈ ਮਿਲਿਆ ਸੁਖੁ ਹੋਇ ॥

37 ਫਰੀਦਾ ਜੇ ਤੂ ਮੇਰਾ ਹੋਇ ਰਹਹਿ ਸਭੁ ਜਗੁ ਤੇਰਾ ਹੋਇ ॥੯੫॥

38 ਕੰਧੀ ਉਤੈ ਰੁਖੜਾ ਕਿਚਰਕੁ ਬੰਨੈ ਧੀਰੁ ॥

39 ਫਰੀਦਾ ਕਚੈ ਭਾਂਡੈ ਰਖੀਐ ਕਿਚਰੁ ਤਾਈ ਨੀਰੁ ॥੯੬॥

40 ਫਰੀਦਾ ਮਹਲ ਨਿਸਖਣ ਰਹਿ ਗਏ ਵਾਸਾ ਆਇਆ ਤਲਿ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์