Ang 139
1 ਸੋਭਾ ਸੁਰਤਿ ਸੁਹਾਵਣੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੨॥
2 ਸਲੋਕੁ ਮਃ ੨ ॥
3 ਅਖੀ ਬਾਝਹੁ ਵੇਖਣਾ ਵਿਣੁ ਕੰਨਾ ਸੁਨਣਾ ॥
4 ਪੈਰਾ ਬਾਝਹੁ ਚਲਣਾ ਵਿਣੁ ਹਥਾ ਕਰਣਾ ॥
5 ਜੀਭੈ ਬਾਝਹੁ ਬੋਲਣਾ ਇਉ ਜੀਵਤ ਮਰਣਾ ॥
6 ਨਾਨਕ ਹੁਕਮੁ ਪਛਾਣਿ ਕੈ ਤਉ ਖਸਮੈ ਮਿਲਣਾ ॥੧॥
7 ਮਃ ੨ ॥
8 ਦਿਸੈ ਸੁਣੀਐ ਜਾਣੀਐ ਸਾਉ ਨ ਪਾਇਆ ਜਾਇ ॥
9 ਰੁਹਲਾ ਟੁੰਡਾ ਅੰਧੁਲਾ ਕਿਉ ਗਲਿ ਲਗੈ ਧਾਇ ॥
10 ਭੈ ਕੇ ਚਰਣ ਕਰ ਭਾਵ ਕੇ ਲੋਇਣ ਸੁਰਤਿ ਕਰੇਇ ॥
11 ਨਾਨਕੁ ਕਹੈ ਸਿਆਣੀਏ ਇਵ ਕੰਤ ਮਿਲਾਵਾ ਹੋਇ ॥੨॥
12 ਪਉੜੀ ॥
13 ਸਦਾ ਸਦਾ ਤੂੰ ਏਕੁ ਹੈ ਤੁਧੁ ਦੂਜਾ ਖੇਲੁ ਰਚਾਇਆ ॥
14 ਹਉਮੈ ਗਰਬੁ ਉਪਾਇ ਕੈ ਲੋਭੁ ਅੰਤਰਿ ਜੰਤਾ ਪਾਇਆ ॥
15 ਜਿਉ ਭਾਵੈ ਤਿਉ ਰਖੁ ਤੂ ਸਭ ਕਰੇ ਤੇਰਾ ਕਰਾਇਆ ॥
16 ਇਕਨਾ ਬਖਸਹਿ ਮੇਲਿ ਲੈਹਿ ਗੁਰਮਤੀ ਤੁਧੈ ਲਾਇਆ ॥
17 ਇਕਿ ਖੜੇ ਕਰਹਿ ਤੇਰੀ ਚਾਕਰੀ ਵਿਣੁ ਨਾਵੈ ਹੋਰੁ ਨ ਭਾਇਆ ॥
18 ਹੋਰੁ ਕਾਰ ਵੇਕਾਰ ਹੈ ਇਕਿ ਸਚੀ ਕਾਰੈ ਲਾਇਆ ॥
19 ਪੁਤੁ ਕਲਤੁ ਕੁਟੰਬੁ ਹੈ ਇਕਿ ਅਲਿਪਤੁ ਰਹੇ ਜੋ ਤੁਧੁ ਭਾਇਆ ॥
20 ਓਹਿ ਅੰਦਰਹੁ ਬਾਹਰਹੁ ਨਿਰਮਲੇ ਸਚੈ ਨਾਇ ਸਮਾਇਆ ॥੩॥
21 ਸਲੋਕੁ ਮਃ ੧ ॥
22 ਸੁਇਨੇ ਕੈ ਪਰਬਤਿ ਗੁਫਾ ਕਰੀ ਕੈ ਪਾਣੀ ਪਇਆਲਿ ॥
23 ਕੈ ਵਿਚਿ ਧਰਤੀ ਕੈ ਆਕਾਸੀ ਉਰਧਿ ਰਹਾ ਸਿਰਿ ਭਾਰਿ ॥
24 ਪੁਰੁ ਕਰਿ ਕਾਇਆ ਕਪੜੁ ਪਹਿਰਾ ਧੋਵਾ ਸਦਾ ਕਾਰਿ ॥
25 ਬਗਾ ਰਤਾ ਪੀਅਲਾ ਕਾਲਾ ਬੇਦਾ ਕਰੀ ਪੁਕਾਰ ॥
26 ਹੋਇ ਕੁਚੀਲੁ ਰਹਾ ਮਲੁ ਧਾਰੀ ਦੁਰਮਤਿ ਮਤਿ ਵਿਕਾਰ ॥
27 ਨਾ ਹਉ ਨਾ ਮੈ ਨਾ ਹਉ ਹੋਵਾ ਨਾਨਕ ਸਬਦੁ ਵੀਚਾਰਿ ॥੧॥
28 ਮਃ ੧ ॥
29 ਵਸਤ੍ਰ ਪਖਾਲਿ ਪਖਾਲੇ ਕਾਇਆ ਆਪੇ ਸੰਜਮਿ ਹੋਵੈ ॥
30 ਅੰਤਰਿ ਮੈਲੁ ਲਗੀ ਨਹੀ ਜਾਣੈ ਬਾਹਰਹੁ ਮਲਿ ਮਲਿ ਧੋਵੈ ॥
31 ਅੰਧਾ ਭੂਲਿ ਪਇਆ ਜਮ ਜਾਲੇ ॥
32 ਵਸਤੁ ਪਰਾਈ ਅਪੁਨੀ ਕਰਿ ਜਾਨੈ ਹਉਮੈ ਵਿਚਿ ਦੁਖੁ ਘਾਲੇ ॥
33 ਨਾਨਕ ਗੁਰਮੁਖਿ ਹਉਮੈ ਤੁਟੈ ਤਾ ਹਰਿ ਹਰਿ ਨਾਮੁ ਧਿਆਵੈ ॥
34 ਨਾਮੁ ਜਪੇ ਨਾਮੋ ਆਰਾਧੇ ਨਾਮੇ ਸੁਖਿ ਸਮਾਵੈ ॥੨॥
35 ਪਵੜੀ ॥
36 ਕਾਇਆ ਹੰਸਿ ਸੰਜੋਗੁ ਮੇਲਿ ਮਿਲਾਇਆ ॥
37 ਤਿਨ ਹੀ ਕੀਆ ਵਿਜੋਗੁ ਜਿਨਿ ਉਪਾਇਆ ॥
38 ਮੂਰਖੁ ਭੋਗੇ ਭੋਗੁ ਦੁਖ ਸਬਾਇਆ ॥
39 ਸੁਖਹੁ ਉਠੇ ਰੋਗ ਪਾਪ ਕਮਾਇਆ ॥
40 ਹਰਖਹੁ ਸੋਗੁ ਵਿਜੋਗੁ ਉਪਾਇ ਖਪਾਇਆ ॥
41 ਮੂਰਖ ਗਣਤ ਗਣਾਇ ਝਗੜਾ ਪਾਇਆ ॥
42 ਸਤਿਗੁਰ ਹਥਿ ਨਿਬੇੜੁ ਝਗੜੁ ਚੁਕਾਇਆ ॥
43 ਕਰਤਾ ਕਰੇ ਸੁ ਹੋਗੁ ਨ ਚਲੈ ਚਲਾਇਆ ॥੪॥
44 ਸਲੋਕੁ ਮਃ ੧ ॥
45 ਕੂੜੁ ਬੋਲਿ ਮੁਰਦਾਰੁ ਖਾਇ ॥