Ang 145
1 ਜਾ ਤੁਧੁ ਭਾਵਹਿ ਤਾ ਕਰਹਿ ਬਿਭੂਤਾ ਸਿੰਙੀ ਨਾਦੁ ਵਜਾਵਹਿ ॥
2 ਜਾ ਤੁਧੁ ਭਾਵੈ ਤਾ ਪੜਹਿ ਕਤੇਬਾ ਮੁਲਾ ਸੇਖ ਕਹਾਵਹਿ ॥
3 ਜਾ ਤੁਧੁ ਭਾਵੈ ਤਾ ਹੋਵਹਿ ਰਾਜੇ ਰਸ ਕਸ ਬਹੁਤੁ ਕਮਾਵਹਿ ॥
4 ਜਾ ਤੁਧੁ ਭਾਵੈ ਤੇਗ ਵਗਾਵਹਿ ਸਿਰ ਮੁੰਡੀ ਕਟਿ ਜਾਵਹਿ ॥
5 ਜਾ ਤੁਧੁ ਭਾਵੈ ਜਾਹਿ ਦਿਸੰਤਰਿ ਸੁਣਿ ਗਲਾ ਘਰਿ ਆਵਹਿ ॥
6 ਜਾ ਤੁਧੁ ਭਾਵੈ ਨਾਇ ਰਚਾਵਹਿ ਤੁਧੁ ਭਾਣੇ ਤੂੰ ਭਾਵਹਿ ॥
7 ਨਾਨਕੁ ਏਕ ਕਹੈ ਬੇਨੰਤੀ ਹੋਰਿ ਸਗਲੇ ਕੂੜੁ ਕਮਾਵਹਿ ॥੧॥
8 ਮਃ ੧ ॥
9 ਜਾ ਤੂੰ ਵਡਾ ਸਭਿ ਵਡਿਆਂਈਆ ਚੰਗੈ ਚੰਗਾ ਹੋਈ ॥
10 ਜਾ ਤੂੰ ਸਚਾ ਤਾ ਸਭੁ ਕੋ ਸਚਾ ਕੂੜਾ ਕੋਇ ਨ ਕੋਈ ॥
11 ਆਖਣੁ ਵੇਖਣੁ ਬੋਲਣੁ ਚਲਣੁ ਜੀਵਣੁ ਮਰਣਾ ਧਾਤੁ ॥
12 ਹੁਕਮੁ ਸਾਜਿ ਹੁਕਮੈ ਵਿਚਿ ਰਖੈ ਨਾਨਕ ਸਚਾ ਆਪਿ ॥੨॥
13 ਪਉੜੀ ॥
14 ਸਤਿਗੁਰੁ ਸੇਵਿ ਨਿਸੰਗੁ ਭਰਮੁ ਚੁਕਾਈਐ ॥
15 ਸਤਿਗੁਰੁ ਆਖੈ ਕਾਰ ਸੁ ਕਾਰ ਕਮਾਈਐ ॥
16 ਸਤਿਗੁਰੁ ਹੋਇ ਦਇਆਲੁ ਤ ਨਾਮੁ ਧਿਆਈਐ ॥
17 ਲਾਹਾ ਭਗਤਿ ਸੁ ਸਾਰੁ ਗੁਰਮੁਖਿ ਪਾਈਐ ॥
18 ਮਨਮੁਖਿ ਕੂੜੁ ਗੁਬਾਰੁ ਕੂੜੁ ਕਮਾਈਐ ॥
19 ਸਚੇ ਦੈ ਦਰਿ ਜਾਇ ਸਚੁ ਚਵਾਂਈਐ ॥
20 ਸਚੈ ਅੰਦਰਿ ਮਹਲਿ ਸਚਿ ਬੁਲਾਈਐ ॥
21 ਨਾਨਕ ਸਚੁ ਸਦਾ ਸਚਿਆਰੁ ਸਚਿ ਸਮਾਈਐ ॥੧੫॥
22 ਸਲੋਕੁ ਮਃ ੧ ॥
23 ਕਲਿ ਕਾਤੀ ਰਾਜੇ ਕਾਸਾਈ ਧਰਮੁ ਪੰਖ ਕਰਿ ਉਡਰਿਆ ॥
24 ਕੂੜੁ ਅਮਾਵਸ ਸਚੁ ਚੰਦ੍ਰਮਾ ਦੀਸੈ ਨਾਹੀ ਕਹ ਚੜਿਆ ॥
25 ਹਉ ਭਾਲਿ ਵਿਕੁੰਨੀ ਹੋਈ ॥
26 ਆਧੇਰੈ ਰਾਹੁ ਨ ਕੋਈ ॥
27 ਵਿਚਿ ਹਉਮੈ ਕਰਿ ਦੁਖੁ ਰੋਈ ॥
28 ਕਹੁ ਨਾਨਕ ਕਿਨਿ ਬਿਧਿ ਗਤਿ ਹੋਈ ॥੧॥
29 ਮਃ ੩ ॥
30 ਕਲਿ ਕੀਰਤਿ ਪਰਗਟੁ ਚਾਨਣੁ ਸੰਸਾਰਿ ॥
31 ਗੁਰਮੁਖਿ ਕੋਈ ਉਤਰੈ ਪਾਰਿ ॥
32 ਜਿਸ ਨੋ ਨਦਰਿ ਕਰੇ ਤਿਸੁ ਦੇਵੈ ॥
33 ਨਾਨਕ ਗੁਰਮੁਖਿ ਰਤਨੁ ਸੋ ਲੇਵੈ ॥੨॥
34 ਪਉੜੀ ॥
35 ਭਗਤਾ ਤੈ ਸੈਸਾਰੀਆ ਜੋੜੁ ਕਦੇ ਨ ਆਇਆ ॥
36 ਕਰਤਾ ਆਪਿ ਅਭੁਲੁ ਹੈ ਨ ਭੁਲੈ ਕਿਸੈ ਦਾ ਭੁਲਾਇਆ ॥
37 ਭਗਤ ਆਪੇ ਮੇਲਿਅਨੁ ਜਿਨੀ ਸਚੋ ਸਚੁ ਕਮਾਇਆ ॥
38 ਸੈਸਾਰੀ ਆਪਿ ਖੁਆਇਅਨੁ ਜਿਨੀ ਕੂੜੁ ਬੋਲਿ ਬੋਲਿ ਬਿਖੁ ਖਾਇਆ ॥
39 ਚਲਣ ਸਾਰ ਨ ਜਾਣਨੀ ਕਾਮੁ ਕਰੋਧੁ ਵਿਸੁ ਵਧਾਇਆ ॥
40 ਭਗਤ ਕਰਨਿ ਹਰਿ ਚਾਕਰੀ ਜਿਨੀ ਅਨਦਿਨੁ ਨਾਮੁ ਧਿਆਇਆ ॥
41 ਦਾਸਨਿ ਦਾਸ ਹੋਇ ਕੈ ਜਿਨੀ ਵਿਚਹੁ ਆਪੁ ਗਵਾਇਆ ॥
42 ਓਨਾ ਖਸਮੈ ਕੈ ਦਰਿ ਮੁਖ ਉਜਲੇ ਸਚੈ ਸਬਦਿ ਸੁਹਾਇਆ ॥੧੬॥
43 ਸਲੋਕੁ ਮਃ ੧ ॥
44 ਸਬਾਹੀ ਸਾਲਾਹ ਜਿਨੀ ਧਿਆਇਆ ਇਕ ਮਨਿ ॥
45 ਸੇਈ ਪੂਰੇ ਸਾਹ ਵਖਤੈ ਉਪਰਿ ਲੜਿ ਮੁਏ ॥
46 ਦੂਜੈ ਬਹੁਤੇ ਰਾਹ ਮਨ ਕੀਆ ਮਤੀ ਖਿੰਡੀਆ ॥
47 ਬਹੁਤੁ ਪਏ ਅਸਗਾਹ ਗੋਤੇ ਖਾਹਿ ਨ ਨਿਕਲਹਿ ॥