Ang 175
1 ਵਡਭਾਗੀ ਮਿਲੁ ਸੰਗਤੀ ਮੇਰੇ ਗੋਵਿੰਦਾ ਜਨ ਨਾਨਕ ਨਾਮ ਸਿਧਿ ਕਾਜੈ ਜੀਉ ॥੪॥੪॥੩੦॥੬੮॥
2 ਗਉੜੀ ਮਾਝ ਮਹਲਾ ੪ ॥
3 ਮੈ ਹਰਿ ਨਾਮੈ ਹਰਿ ਬਿਰਹੁ ਲਗਾਈ ਜੀਉ ॥
4 ਮੇਰਾ ਹਰਿ ਪ੍ਰਭੁ ਮਿਤੁ ਮਿਲੈ ਸੁਖੁ ਪਾਈ ਜੀਉ ॥
5 ਹਰਿ ਪ੍ਰਭੁ ਦੇਖਿ ਜੀਵਾ ਮੇਰੀ ਮਾਈ ਜੀਉ ॥
6 ਮੇਰਾ ਨਾਮੁ ਸਖਾ ਹਰਿ ਭਾਈ ਜੀਉ ॥੧॥
7 ਗੁਣ ਗਾਵਹੁ ਸੰਤ ਜੀਉ ਮੇਰੇ ਹਰਿ ਪ੍ਰਭ ਕੇਰੇ ਜੀਉ ॥
8 ਜਪਿ ਗੁਰਮੁਖਿ ਨਾਮੁ ਜੀਉ ਭਾਗ ਵਡੇਰੇ ਜੀਉ ॥
9 ਹਰਿ ਹਰਿ ਨਾਮੁ ਜੀਉ ਪ੍ਰਾਨ ਹਰਿ ਮੇਰੇ ਜੀਉ ॥
10 ਫਿਰਿ ਬਹੁੜਿ ਨ ਭਵਜਲ ਫੇਰੇ ਜੀਉ ॥੨॥
11 ਕਿਉ ਹਰਿ ਪ੍ਰਭ ਵੇਖਾ ਮੇਰੈ ਮਨਿ ਤਨਿ ਚਾਉ ਜੀਉ ॥
12 ਹਰਿ ਮੇਲਹੁ ਸੰਤ ਜੀਉ ਮਨਿ ਲਗਾ ਭਾਉ ਜੀਉ ॥
13 ਗੁਰਸਬਦੀ ਪਾਈਐ ਹਰਿ ਪ੍ਰੀਤਮ ਰਾਉ ਜੀਉ ॥
14 ਵਡਭਾਗੀ ਜਪਿ ਨਾਉ ਜੀਉ ॥੩॥
15 ਮੇਰੈ ਮਨਿ ਤਨਿ ਵਡੜੀ ਗੋਵਿੰਦ ਪ੍ਰਭ ਆਸਾ ਜੀਉ ॥
16 ਹਰਿ ਮੇਲਹੁ ਸੰਤ ਜੀਉ ਗੋਵਿਦ ਪ੍ਰਭ ਪਾਸਾ ਜੀਉ ॥
17 ਸਤਿਗੁਰ ਮਤਿ ਨਾਮੁ ਸਦਾ ਪਰਗਾਸਾ ਜੀਉ ॥
18 ਜਨ ਨਾਨਕ ਪੂਰਿਅੜੀ ਮਨਿ ਆਸਾ ਜੀਉ ॥੪॥੫॥੩੧॥੬੯॥
19 ਗਉੜੀ ਮਾਝ ਮਹਲਾ ੪ ॥
20 ਮੇਰਾ ਬਿਰਹੀ ਨਾਮੁ ਮਿਲੈ ਤਾ ਜੀਵਾ ਜੀਉ ॥
21 ਮਨ ਅੰਦਰਿ ਅੰਮ੍ਰਿਤੁ ਗੁਰਮਤਿ ਹਰਿ ਲੀਵਾ ਜੀਉ ॥
22 ਮਨੁ ਹਰਿ ਰੰਗਿ ਰਤੜਾ ਹਰਿ ਰਸੁ ਸਦਾ ਪੀਵਾ ਜੀਉ ॥
23 ਹਰਿ ਪਾਇਅੜਾ ਮਨਿ ਜੀਵਾ ਜੀਉ ॥੧॥
24 ਮੇਰੈ ਮਨਿ ਤਨਿ ਪ੍ਰੇਮੁ ਲਗਾ ਹਰਿ ਬਾਣੁ ਜੀਉ ॥
25 ਮੇਰਾ ਪ੍ਰੀਤਮੁ ਮਿਤ੍ਰੁ ਹਰਿ ਪੁਰਖੁ ਸੁਜਾਣੁ ਜੀਉ ॥
26 ਗੁਰੁ ਮੇਲੇ ਸੰਤ ਹਰਿ ਸੁਘੜੁ ਸੁਜਾਣੁ ਜੀਉ ॥
27 ਹਉ ਨਾਮ ਵਿਟਹੁ ਕੁਰਬਾਣੁ ਜੀਉ ॥੨॥
28 ਹਉ ਹਰਿ ਹਰਿ ਸਜਣੁ ਹਰਿ ਮੀਤੁ ਦਸਾਈ ਜੀਉ ॥
29 ਹਰਿ ਦਸਹੁ ਸੰਤਹੁ ਜੀ ਹਰਿ ਖੋਜੁ ਪਵਾਈ ਜੀਉ ॥
30 ਸਤਿਗੁਰੁ ਤੁਠੜਾ ਦਸੇ ਹਰਿ ਪਾਈ ਜੀਉ ॥
31 ਹਰਿ ਨਾਮੇ ਨਾਮਿ ਸਮਾਈ ਜੀਉ ॥੩॥
32 ਮੈ ਵੇਦਨ ਪ੍ਰੇਮੁ ਹਰਿ ਬਿਰਹੁ ਲਗਾਈ ਜੀਉ ॥
33 ਗੁਰ ਸਰਧਾ ਪੂਰਿ ਅੰਮ੍ਰਿਤੁ ਮੁਖਿ ਪਾਈ ਜੀਉ ॥
34 ਹਰਿ ਹੋਹੁ ਦਇਆਲੁ ਹਰਿ ਨਾਮੁ ਧਿਆਈ ਜੀਉ ॥
35 ਜਨ ਨਾਨਕ ਹਰਿ ਰਸੁ ਪਾਈ ਜੀਉ ॥੪॥੬॥੨੦॥੧੮॥੩੨॥੭੦॥
36 ਮਹਲਾ ੫ ਰਾਗੁ ਗਉੜੀ ਗੁਆਰੇਰੀ ਚਉਪਦੇ ॥
37 ੴ ਸਤਿਗੁਰ ਪ੍ਰਸਾਦਿ ॥
38 ਕਿਨ ਬਿਧਿ ਕੁਸਲੁ ਹੋਤ ਮੇਰੇ ਭਾਈ ॥
39 ਕਿਉ ਪਾਈਐ ਹਰਿ ਰਾਮ ਸਹਾਈ ॥੧॥ ਰਹਾਉ ॥
40 ਕੁਸਲੁ ਨ ਗ੍ਰਿਹਿ ਮੇਰੀ ਸਭ ਮਾਇਆ ॥
41 ਊਚੇ ਮੰਦਰ ਸੁੰਦਰ ਛਾਇਆ ॥
42 ਝੂਠੇ ਲਾਲਚਿ ਜਨਮੁ ਗਵਾਇਆ ॥੧॥