Ang 176
1 ਹਸਤੀ ਘੋੜੇ ਦੇਖਿ ਵਿਗਾਸਾ ॥
2 ਲਸਕਰ ਜੋੜੇ ਨੇਬ ਖਵਾਸਾ ॥
3 ਗਲਿ ਜੇਵੜੀ ਹਉਮੈ ਕੇ ਫਾਸਾ ॥੨॥
4 ਰਾਜੁ ਕਮਾਵੈ ਦਹ ਦਿਸ ਸਾਰੀ ॥
5 ਮਾਣੈ ਰੰਗ ਭੋਗ ਬਹੁ ਨਾਰੀ ॥
6 ਜਿਉ ਨਰਪਤਿ ਸੁਪਨੈ ਭੇਖਾਰੀ ॥੩॥
7 ਏਕੁ ਕੁਸਲੁ ਮੋ ਕਉ ਸਤਿਗੁਰੂ ਬਤਾਇਆ ॥
8 ਹਰਿ ਜੋ ਕਿਛੁ ਕਰੇ ਸੁ ਹਰਿ ਕਿਆ ਭਗਤਾ ਭਾਇਆ ॥
9 ਜਨ ਨਾਨਕ ਹਉਮੈ ਮਾਰਿ ਸਮਾਇਆ ॥੪॥
10 ਇਨਿ ਬਿਧਿ ਕੁਸਲ ਹੋਤ ਮੇਰੇ ਭਾਈ ॥
11 ਇਉ ਪਾਈਐ ਹਰਿ ਰਾਮ ਸਹਾਈ ॥੧॥ ਰਹਾਉ ਦੂਜਾ ॥
12 ਗਉੜੀ ਗੁਆਰੇਰੀ ਮਹਲਾ ੫ ॥
13 ਕਿਉ ਭ੍ਰਮੀਐ ਭ੍ਰਮੁ ਕਿਸ ਕਾ ਹੋਈ ॥
14 ਜਾ ਜਲਿ ਥਲਿ ਮਹੀਅਲਿ ਰਵਿਆ ਸੋਈ ॥
15 ਗੁਰਮੁਖਿ ਉਬਰੇ ਮਨਮੁਖ ਪਤਿ ਖੋਈ ॥੧॥
16 ਜਿਸੁ ਰਾਖੈ ਆਪਿ ਰਾਮੁ ਦਇਆਰਾ ॥
17 ਤਿਸੁ ਨਹੀ ਦੂਜਾ ਕੋ ਪਹੁਚਨਹਾਰਾ ॥੧॥ ਰਹਾਉ ॥
18 ਸਭ ਮਹਿ ਵਰਤੈ ਏਕੁ ਅਨੰਤਾ ॥
19 ਤਾ ਤੂੰ ਸੁਖਿ ਸੋਉ ਹੋਇ ਅਚਿੰਤਾ ॥
20 ਓਹੁ ਸਭੁ ਕਿਛੁ ਜਾਣੈ ਜੋ ਵਰਤੰਤਾ ॥੨॥
21 ਮਨਮੁਖ ਮੁਏ ਜਿਨ ਦੂਜੀ ਪਿਆਸਾ ॥
22 ਬਹੁ ਜੋਨੀ ਭਵਹਿ ਧੁਰਿ ਕਿਰਤਿ ਲਿਖਿਆਸਾ ॥
23 ਜੈਸਾ ਬੀਜਹਿ ਤੈਸਾ ਖਾਸਾ ॥੩॥
24 ਦੇਖਿ ਦਰਸੁ ਮਨਿ ਭਇਆ ਵਿਗਾਸਾ ॥
25 ਸਭੁ ਨਦਰੀ ਆਇਆ ਬ੍ਰਹਮੁ ਪਰਗਾਸਾ ॥
26 ਜਨ ਨਾਨਕ ਕੀ ਹਰਿ ਪੂਰਨ ਆਸਾ ॥੪॥੨॥੭੧॥
27 ਗਉੜੀ ਗੁਆਰੇਰੀ ਮਹਲਾ ੫ ॥
28 ਕਈ ਜਨਮ ਭਏ ਕੀਟ ਪਤੰਗਾ ॥
29 ਕਈ ਜਨਮ ਗਜ ਮੀਨ ਕੁਰੰਗਾ ॥
30 ਕਈ ਜਨਮ ਪੰਖੀ ਸਰਪ ਹੋਇਓ ॥
31 ਕਈ ਜਨਮ ਹੈਵਰ ਬ੍ਰਿਖ ਜੋਇਓ ॥੧॥
32 ਮਿਲੁ ਜਗਦੀਸ ਮਿਲਨ ਕੀ ਬਰੀਆ ॥
33 ਚਿਰੰਕਾਲ ਇਹ ਦੇਹ ਸੰਜਰੀਆ ॥੧॥ ਰਹਾਉ ॥
34 ਕਈ ਜਨਮ ਸੈਲ ਗਿਰਿ ਕਰਿਆ ॥
35 ਕਈ ਜਨਮ ਗਰਭ ਹਿਰਿ ਖਰਿਆ ॥
36 ਕਈ ਜਨਮ ਸਾਖ ਕਰਿ ਉਪਾਇਆ ॥
37 ਲਖ ਚਉਰਾਸੀਹ ਜੋਨਿ ਭ੍ਰਮਾਇਆ ॥੨॥
38 ਸਾਧਸੰਗਿ ਭਇਓ ਜਨਮੁ ਪਰਾਪਤਿ ॥
39 ਕਰਿ ਸੇਵਾ ਭਜੁ ਹਰਿ ਹਰਿ ਗੁਰਮਤਿ ॥
40 ਤਿਆਗਿ ਮਾਨੁ ਝੂਠੁ ਅਭਿਮਾਨੁ ॥
41 ਜੀਵਤ ਮਰਹਿ ਦਰਗਹ ਪਰਵਾਨੁ ॥੩॥
42 ਜੋ ਕਿਛੁ ਹੋਆ ਸੁ ਤੁਝ ਤੇ ਹੋਗੁ ॥
43 ਅਵਰੁ ਨ ਦੂਜਾ ਕਰਣੈ ਜੋਗੁ ॥
44 ਤਾ ਮਿਲੀਐ ਜਾ ਲੈਹਿ ਮਿਲਾਇ ॥
45 ਕਹੁ ਨਾਨਕ ਹਰਿ ਹਰਿ ਗੁਣ ਗਾਇ ॥੪॥੩॥੭੨॥
46 ਗਉੜੀ ਗੁਆਰੇਰੀ ਮਹਲਾ ੫ ॥
47 ਕਰਮ ਭੂਮਿ ਮਹਿ ਬੋਅਹੁ ਨਾਮੁ ॥
48 ਪੂਰਨ ਹੋਇ ਤੁਮਾਰਾ ਕਾਮੁ ॥
49 ਫਲ ਪਾਵਹਿ ਮਿਟੈ ਜਮ ਤ੍ਰਾਸ ॥
50 ਨਿਤ ਗਾਵਹਿ ਹਰਿ ਹਰਿ ਗੁਣ ਜਾਸ ॥੧॥
51 ਹਰਿ ਹਰਿ ਨਾਮੁ ਅੰਤਰਿ ਉਰਿ ਧਾਰਿ ॥
52 ਸੀਘਰ ਕਾਰਜੁ ਲੇਹੁ ਸਵਾਰਿ ॥੧॥ ਰਹਾਉ ॥
53 ਅਪਨੇ ਪ੍ਰਭ ਸਿਉ ਹੋਹੁ ਸਾਵਧਾਨੁ ॥
54 ਤਾ ਤੂੰ ਦਰਗਹ ਪਾਵਹਿ ਮਾਨੁ ॥