Ang 184
1 ਜਨ ਕੀ ਟੇਕ ਏਕ ਗੋਪਾਲ ॥
2 ਏਕਾ ਲਿਵ ਏਕੋ ਮਨਿ ਭਾਉ ॥
3 ਸਰਬ ਨਿਧਾਨ ਜਨ ਕੈ ਹਰਿ ਨਾਉ ॥੩॥
4 ਪਾਰਬ੍ਰਹਮ ਸਿਉ ਲਾਗੀ ਪ੍ਰੀਤਿ ॥
5 ਨਿਰਮਲ ਕਰਣੀ ਸਾਚੀ ਰੀਤਿ ॥
6 ਗੁਰਿ ਪੂਰੈ ਮੇਟਿਆ ਅੰਧਿਆਰਾ ॥
7 ਨਾਨਕ ਕਾ ਪ੍ਰਭੁ ਅਪਰ ਅਪਾਰਾ ॥੪॥੨੪॥੯੩॥
8 ਗਉੜੀ ਗੁਆਰੇਰੀ ਮਹਲਾ ੫ ॥
9 ਜਿਸੁ ਮਨਿ ਵਸੈ ਤਰੈ ਜਨੁ ਸੋਇ ॥
10 ਜਾ ਕੈ ਕਰਮਿ ਪਰਾਪਤਿ ਹੋਇ ॥
11 ਦੂਖੁ ਰੋਗੁ ਕਛੁ ਭਉ ਨ ਬਿਆਪੈ ॥
12 ਅੰਮ੍ਰਿਤ ਨਾਮੁ ਰਿਦੈ ਹਰਿ ਜਾਪੈ ॥੧॥
13 ਪਾਰਬ੍ਰਹਮੁ ਪਰਮੇਸੁਰੁ ਧਿਆਈਐ ॥
14 ਗੁਰ ਪੂਰੇ ਤੇ ਇਹ ਮਤਿ ਪਾਈਐ ॥੧॥ ਰਹਾਉ ॥
15 ਕਰਣ ਕਰਾਵਨਹਾਰ ਦਇਆਲ ॥
16 ਜੀਅ ਜੰਤ ਸਗਲੇ ਪ੍ਰਤਿਪਾਲ ॥
17 ਅਗਮ ਅਗੋਚਰ ਸਦਾ ਬੇਅੰਤਾ ॥
18 ਸਿਮਰਿ ਮਨਾ ਪੂਰੇ ਗੁਰ ਮੰਤਾ ॥੨॥
19 ਜਾ ਕੀ ਸੇਵਾ ਸਰਬ ਨਿਧਾਨੁ ॥
20 ਪ੍ਰਭ ਕੀ ਪੂਜਾ ਪਾਈਐ ਮਾਨੁ ॥
21 ਜਾ ਕੀ ਟਹਲ ਨ ਬਿਰਥੀ ਜਾਇ ॥
22 ਸਦਾ ਸਦਾ ਹਰਿ ਕੇ ਗੁਣ ਗਾਇ ॥੩॥
23 ਕਰਿ ਕਿਰਪਾ ਪ੍ਰਭ ਅੰਤਰਜਾਮੀ ॥
24 ਸੁਖ ਨਿਧਾਨ ਹਰਿ ਅਲਖ ਸੁਆਮੀ ॥
25 ਜੀਅ ਜੰਤ ਤੇਰੀ ਸਰਣਾਈ ॥
26 ਨਾਨਕ ਨਾਮੁ ਮਿਲੈ ਵਡਿਆਈ ॥੪॥੨੫॥੯੪॥
27 ਗਉੜੀ ਗੁਆਰੇਰੀ ਮਹਲਾ ੫ ॥
28 ਜੀਅ ਜੁਗਤਿ ਜਾ ਕੈ ਹੈ ਹਾਥ ॥
29 ਸੋ ਸਿਮਰਹੁ ਅਨਾਥ ਕੋ ਨਾਥੁ ॥
30 ਪ੍ਰਭ ਚਿਤਿ ਆਏ ਸਭੁ ਦੁਖੁ ਜਾਇ ॥
31 ਭੈ ਸਭ ਬਿਨਸਹਿ ਹਰਿ ਕੈ ਨਾਇ ॥੧॥
32 ਬਿਨੁ ਹਰਿ ਭਉ ਕਾਹੇ ਕਾ ਮਾਨਹਿ ॥
33 ਹਰਿ ਬਿਸਰਤ ਕਾਹੇ ਸੁਖੁ ਜਾਨਹਿ ॥੧॥ ਰਹਾਉ ॥
34 ਜਿਨਿ ਧਾਰੇ ਬਹੁ ਧਰਣਿ ਅਗਾਸ ॥
35 ਜਾ ਕੀ ਜੋਤਿ ਜੀਅ ਪਰਗਾਸ ॥
36 ਜਾ ਕੀ ਬਖਸ ਨ ਮੇਟੈ ਕੋਇ ॥
37 ਸਿਮਰਿ ਸਿਮਰਿ ਪ੍ਰਭੁ ਨਿਰਭਉ ਹੋਇ ॥੨॥
38 ਆਠ ਪਹਰ ਸਿਮਰਹੁ ਪ੍ਰਭ ਨਾਮੁ ॥
39 ਅਨਿਕ ਤੀਰਥ ਮਜਨੁ ਇਸਨਾਨੁ ॥
40 ਪਾਰਬ੍ਰਹਮ ਕੀ ਸਰਣੀ ਪਾਹਿ ॥
41 ਕੋਟਿ ਕਲੰਕ ਖਿਨ ਮਹਿ ਮਿਟਿ ਜਾਹਿ ॥੩॥
42 ਬੇਮੁਹਤਾਜੁ ਪੂਰਾ ਪਾਤਿਸਾਹੁ ॥
43 ਪ੍ਰਭ ਸੇਵਕ ਸਾਚਾ ਵੇਸਾਹੁ ॥
44 ਗੁਰਿ ਪੂਰੈ ਰਾਖੇ ਦੇ ਹਾਥ ॥
45 ਨਾਨਕ ਪਾਰਬ੍ਰਹਮ ਸਮਰਾਥ ॥੪॥੨੬॥੯੫॥
46 ਗਉੜੀ ਗੁਆਰੇਰੀ ਮਹਲਾ ੫ ॥
47 ਗੁਰ ਪਰਸਾਦਿ ਨਾਮਿ ਮਨੁ ਲਾਗਾ ॥
48 ਜਨਮ ਜਨਮ ਕਾ ਸੋਇਆ ਜਾਗਾ ॥
49 ਅੰਮ੍ਰਿਤ ਗੁਣ ਉਚਰੈ ਪ੍ਰਭ ਬਾਣੀ ॥
50 ਪੂਰੇ ਗੁਰ ਕੀ ਸੁਮਤਿ ਪਰਾਣੀ ॥੧॥
51 ਪ੍ਰਭ ਸਿਮਰਤ ਕੁਸਲ ਸਭਿ ਪਾਏ ॥
52 ਘਰਿ ਬਾਹਰਿ ਸੁਖ ਸਹਜ ਸਬਾਏ ॥੧॥ ਰਹਾਉ ॥
53 ਸੋਈ ਪਛਾਤਾ ਜਿਨਹਿ ਉਪਾਇਆ ॥
54 ਕਰਿ ਕਿਰਪਾ ਪ੍ਰਭਿ ਆਪਿ ਮਿਲਾਇਆ ॥
55 ਬਾਹ ਪਕਰਿ ਲੀਨੋ ਕਰਿ ਅਪਨਾ ॥
56 ਹਰਿ ਹਰਿ ਕਥਾ ਸਦਾ ਜਪੁ ਜਪਨਾ ॥੨॥
57 ਮੰਤ੍ਰੁ ਤੰਤ੍ਰੁ ਅਉਖਧੁ ਪੁਨਹਚਾਰੁ ॥