Sri Guru Granth Sahib Ji

Ang 211

เปลี่ยนคำแปล

1 ਪ੍ਰਭ ਕੇ ਚਾਕਰ ਸੇ ਭਲੇ ॥

2 ਨਾਨਕ ਤਿਨ ਮੁਖ ਊਜਲੇ ॥੪॥੩॥੧੪੧॥

3 ਗਉੜੀ ਮਹਲਾ ੫ ॥

4 ਜੀਅਰੇ ਓਲੑਾ ਨਾਮ ਕਾ ॥

5 ਅਵਰੁ ਜਿ ਕਰਨ ਕਰਾਵਨੋ ਤਿਨ ਮਹਿ ਭਉ ਹੈ ਜਾਮ ਕਾ ॥੧॥ ਰਹਾਉ ॥

6 ਅਵਰ ਜਤਨਿ ਨਹੀ ਪਾਈਐ ॥

7 ਵਡੈ ਭਾਗਿ ਹਰਿ ਧਿਆਈਐ ॥੧॥

8 ਲਾਖ ਹਿਕਮਤੀ ਜਾਨੀਐ ॥

9 ਆਗੈ ਤਿਲੁ ਨਹੀ ਮਾਨੀਐ ॥੨॥

10 ਅਹੰਬੁਧਿ ਕਰਮ ਕਮਾਵਨੇ ॥

11 ਗ੍ਰਿਹ ਬਾਲੂ ਨੀਰਿ ਬਹਾਵਨੇ ॥੩॥

12 ਪ੍ਰਭੁ ਕ੍ਰਿਪਾਲੁ ਕਿਰਪਾ ਕਰੈ ॥

13 ਨਾਮੁ ਨਾਨਕ ਸਾਧੂ ਸੰਗਿ ਮਿਲੈ ॥੪॥੪॥੧੪੨॥

14 ਗਉੜੀ ਮਹਲਾ ੫ ॥

15 ਬਾਰਨੈ ਬਲਿਹਾਰਨੈ ਲਖ ਬਰੀਆ ॥

16 ਨਾਮੋ ਹੋ ਨਾਮੁ ਸਾਹਿਬ ਕੋ ਪ੍ਰਾਨ ਅਧਰੀਆ ॥੧॥ ਰਹਾਉ ॥

17 ਕਰਨ ਕਰਾਵਨ ਤੁਹੀ ਏਕ ॥

18 ਜੀਅ ਜੰਤ ਕੀ ਤੁਹੀ ਟੇਕ ॥੧॥

19 ਰਾਜ ਜੋਬਨ ਪ੍ਰਭ ਤੂੰ ਧਨੀ ॥

20 ਤੂੰ ਨਿਰਗੁਨ ਤੂੰ ਸਰਗੁਨੀ ॥੨॥

21 ਈਹਾ ਊਹਾ ਤੁਮ ਰਖੇ ॥

22 ਗੁਰ ਕਿਰਪਾ ਤੇ ਕੋ ਲਖੇ ॥੩॥

23 ਅੰਤਰਜਾਮੀ ਪ੍ਰਭ ਸੁਜਾਨੁ ॥

24 ਨਾਨਕ ਤਕੀਆ ਤੁਹੀ ਤਾਣੁ ॥੪॥੫॥੧੪੩॥

25 ਗਉੜੀ ਮਹਲਾ ੫ ॥

26 ਹਰਿ ਹਰਿ ਹਰਿ ਆਰਾਧੀਐ ॥

27 ਸੰਤਸੰਗਿ ਹਰਿ ਮਨਿ ਵਸੈ ਭਰਮੁ ਮੋਹੁ ਭਉ ਸਾਧੀਐ ॥੧॥ ਰਹਾਉ ॥

28 ਬੇਦ ਪੁਰਾਣ ਸਿਮ੍ਰਿਤਿ ਭਨੇ ॥

29 ਸਭ ਊਚ ਬਿਰਾਜਿਤ ਜਨ ਸੁਨੇ ॥੧॥

30 ਸਗਲ ਅਸਥਾਨ ਭੈ ਭੀਤ ਚੀਨ ॥

31 ਰਾਮ ਸੇਵਕ ਭੈ ਰਹਤ ਕੀਨ ॥੨॥

32 ਲਖ ਚਉਰਾਸੀਹ ਜੋਨਿ ਫਿਰਹਿ ॥

33 ਗੋਬਿੰਦ ਲੋਕ ਨਹੀ ਜਨਮਿ ਮਰਹਿ ॥੩॥

34 ਬਲ ਬੁਧਿ ਸਿਆਨਪ ਹਉਮੈ ਰਹੀ ॥

35 ਹਰਿ ਸਾਧ ਸਰਣਿ ਨਾਨਕ ਗਹੀ ॥੪॥੬॥੧੪੪॥

36 ਗਉੜੀ ਮਹਲਾ ੫ ॥

37 ਮਨ ਰਾਮ ਨਾਮ ਗੁਨ ਗਾਈਐ ॥

38 ਨੀਤ ਨੀਤ ਹਰਿ ਸੇਵੀਐ ਸਾਸਿ ਸਾਸਿ ਹਰਿ ਧਿਆਈਐ ॥੧॥ ਰਹਾਉ ॥

39 ਸੰਤਸੰਗਿ ਹਰਿ ਮਨਿ ਵਸੈ ॥

40 ਦੁਖੁ ਦਰਦੁ ਅਨੇਰਾ ਭ੍ਰਮੁ ਨਸੈ ॥੧॥

41 ਸੰਤ ਪ੍ਰਸਾਦਿ ਹਰਿ ਜਾਪੀਐ ॥

42 ਸੋ ਜਨੁ ਦੂਖਿ ਨ ਵਿਆਪੀਐ ॥੨॥

43 ਜਾ ਕਉ ਗੁਰੁ ਹਰਿ ਮੰਤ੍ਰੁ ਦੇ ॥

44 ਸੋ ਉਬਰਿਆ ਮਾਇਆ ਅਗਨਿ ਤੇ ॥੩॥

45 ਨਾਨਕ ਕਉ ਪ੍ਰਭ ਮਇਆ ਕਰਿ ॥

46 ਮੇਰੈ ਮਨਿ ਤਨਿ ਵਾਸੈ ਨਾਮੁ ਹਰਿ ॥੪॥੭॥੧੪੫॥

47 ਗਉੜੀ ਮਹਲਾ ੫ ॥

48 ਰਸਨਾ ਜਪੀਐ ਏਕੁ ਨਾਮ ॥

49 ਈਹਾ ਸੁਖੁ ਆਨੰਦੁ ਘਨਾ ਆਗੈ ਜੀਅ ਕੈ ਸੰਗਿ ਕਾਮ ॥੧॥ ਰਹਾਉ ॥

50 ਕਟੀਐ ਤੇਰਾ ਅਹੰ ਰੋਗੁ ॥

51 ਤੂੰ ਗੁਰ ਪ੍ਰਸਾਦਿ ਕਰਿ ਰਾਜ ਜੋਗੁ ॥੧॥

52 ਹਰਿ ਰਸੁ ਜਿਨਿ ਜਨਿ ਚਾਖਿਆ ॥

53 ਤਾ ਕੀ ਤ੍ਰਿਸਨਾ ਲਾਥੀਆ ॥੨॥

54 ਹਰਿ ਬਿਸ੍ਰਾਮ ਨਿਧਿ ਪਾਇਆ ॥

55 ਸੋ ਬਹੁਰਿ ਨ ਕਤ ਹੀ ਧਾਇਆ ॥੩॥

56 ਹਰਿ ਹਰਿ ਨਾਮੁ ਜਾ ਕਉ ਗੁਰਿ ਦੀਆ ॥

57 ਨਾਨਕ ਤਾ ਕਾ ਭਉ ਗਇਆ ॥੪॥੮॥੧੪੬॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์