Sri Guru Granth Sahib Ji

Ang 249

เปลี่ยนคำแปล

1 ਭਗਤਿ ਵਛਲ ਪੁਰਖ ਪੂਰਨ ਮਨਹਿ ਚਿੰਦਿਆ ਪਾਈਐ ॥

2 ਤਮ ਅੰਧ ਕੂਪ ਤੇ ਉਧਾਰੈ ਨਾਮੁ ਮੰਨਿ ਵਸਾਈਐ ॥

3 ਸੁਰ ਸਿਧ ਗਣ ਗੰਧਰਬ ਮੁਨਿ ਜਨ ਗੁਣ ਅਨਿਕ ਭਗਤੀ ਗਾਇਆ ॥

4 ਬਿਨਵੰਤਿ ਨਾਨਕ ਕਰਹੁ ਕਿਰਪਾ ਪਾਰਬ੍ਰਹਮ ਹਰਿ ਰਾਇਆ ॥੨॥

5 ਚੇਤਿ ਮਨਾ ਪਾਰਬ੍ਰਹਮੁ ਪਰਮੇਸਰੁ ਸਰਬ ਕਲਾ ਜਿਨਿ ਧਾਰੀ ॥

6 ਕਰੁਣਾ ਮੈ ਸਮਰਥੁ ਸੁਆਮੀ ਘਟ ਘਟ ਪ੍ਰਾਣ ਅਧਾਰੀ ॥

7 ਪ੍ਰਾਣ ਮਨ ਤਨ ਜੀਅ ਦਾਤਾ ਬੇਅੰਤ ਅਗਮ ਅਪਾਰੋ ॥

8 ਸਰਣਿ ਜੋਗੁ ਸਮਰਥੁ ਮੋਹਨੁ ਸਰਬ ਦੋਖ ਬਿਦਾਰੋ ॥

9 ਰੋਗ ਸੋਗ ਸਭਿ ਦੋਖ ਬਿਨਸਹਿ ਜਪਤ ਨਾਮੁ ਮੁਰਾਰੀ ॥

10 ਬਿਨਵੰਤਿ ਨਾਨਕ ਕਰਹੁ ਕਿਰਪਾ ਸਮਰਥ ਸਭ ਕਲ ਧਾਰੀ ॥੩॥

11 ਗੁਣ ਗਾਉ ਮਨਾ ਅਚੁਤ ਅਬਿਨਾਸੀ ਸਭ ਤੇ ਊਚ ਦਇਆਲਾ ॥

12 ਬਿਸੰਭਰੁ ਦੇਵਨ ਕਉ ਏਕੈ ਸਰਬ ਕਰੈ ਪ੍ਰਤਿਪਾਲਾ ॥

13 ਪ੍ਰਤਿਪਾਲ ਮਹਾ ਦਇਆਲ ਦਾਨਾ ਦਇਆ ਧਾਰੇ ਸਭ ਕਿਸੈ ॥

14 ਕਾਲੁ ਕੰਟਕੁ ਲੋਭੁ ਮੋਹੁ ਨਾਸੈ ਜੀਅ ਜਾ ਕੈ ਪ੍ਰਭੁ ਬਸੈ ॥

15 ਸੁਪ੍ਰਸੰਨ ਦੇਵਾ ਸਫਲ ਸੇਵਾ ਭਈ ਪੂਰਨ ਘਾਲਾ ॥

16 ਬਿਨਵੰਤ ਨਾਨਕ ਇਛ ਪੁਨੀ ਜਪਤ ਦੀਨ ਦੈਆਲਾ ॥੪॥੩॥

17 ਗਉੜੀ ਮਹਲਾ ੫ ॥

18 ਸੁਣਿ ਸਖੀਏ ਮਿਲਿ ਉਦਮੁ ਕਰੇਹਾ ਮਨਾਇ ਲੈਹਿ ਹਰਿ ਕੰਤੈ ॥

19 ਮਾਨੁ ਤਿਆਗਿ ਕਰਿ ਭਗਤਿ ਠਗਉਰੀ ਮੋਹਹ ਸਾਧੂ ਮੰਤੈ ॥

20 ਸਖੀ ਵਸਿ ਆਇਆ ਫਿਰਿ ਛੋਡਿ ਨ ਜਾਈ ਇਹ ਰੀਤਿ ਭਲੀ ਭਗਵੰਤੈ ॥

21 ਨਾਨਕ ਜਰਾ ਮਰਣ ਭੈ ਨਰਕ ਨਿਵਾਰੈ ਪੁਨੀਤ ਕਰੈ ਤਿਸੁ ਜੰਤੈ ॥੧॥

22 ਸੁਣਿ ਸਖੀਏ ਇਹ ਭਲੀ ਬਿਨੰਤੀ ਏਹੁ ਮਤਾਂਤੁ ਪਕਾਈਐ ॥

23 ਸਹਜਿ ਸੁਭਾਇ ਉਪਾਧਿ ਰਹਤ ਹੋਇ ਗੀਤ ਗੋਵਿੰਦਹਿ ਗਾਈਐ ॥

24 ਕਲਿ ਕਲੇਸ ਮਿਟਹਿ ਭ੍ਰਮ ਨਾਸਹਿ ਮਨਿ ਚਿੰਦਿਆ ਫਲੁ ਪਾਈਐ ॥

25 ਪਾਰਬ੍ਰਹਮ ਪੂਰਨ ਪਰਮੇਸਰ ਨਾਨਕ ਨਾਮੁ ਧਿਆਈਐ ॥੨॥

26 ਸਖੀ ਇਛ ਕਰੀ ਨਿਤ ਸੁਖ ਮਨਾਈ ਪ੍ਰਭ ਮੇਰੀ ਆਸ ਪੁਜਾਏ ॥

27 ਚਰਨ ਪਿਆਸੀ ਦਰਸ ਬੈਰਾਗਨਿ ਪੇਖਉ ਥਾਨ ਸਬਾਏ ॥

28 ਖੋਜਿ ਲਹਉ ਹਰਿ ਸੰਤ ਜਨਾ ਸੰਗੁ ਸੰਮ੍ਰਿਥ ਪੁਰਖ ਮਿਲਾਏ ॥

29 ਨਾਨਕ ਤਿਨ ਮਿਲਿਆ ਸੁਰਿਜਨੁ ਸੁਖਦਾਤਾ ਸੇ ਵਡਭਾਗੀ ਮਾਏ ॥੩॥

30 ਸਖੀ ਨਾਲਿ ਵਸਾ ਅਪੁਨੇ ਨਾਹ ਪਿਆਰੇ ਮੇਰਾ ਮਨੁ ਤਨੁ ਹਰਿ ਸੰਗਿ ਹਿਲਿਆ ॥

31 ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ ॥

32 ਭ੍ਰਮੁ ਖੋਇਓ ਸਾਂਤਿ ਸਹਜਿ ਸੁਆਮੀ ਪਰਗਾਸੁ ਭਇਆ ਕਉਲੁ ਖਿਲਿਆ ॥

33 ਵਰੁ ਪਾਇਆ ਪ੍ਰਭੁ ਅੰਤਰਜਾਮੀ ਨਾਨਕ ਸੋਹਾਗੁ ਨ ਟਲਿਆ ॥੪॥੪॥੨॥੫॥੧੧॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์