Sri Guru Granth Sahib Ji

Ang 330

เปลี่ยนคำแปล

1 ਜਬ ਨ ਹੋਇ ਰਾਮ ਨਾਮ ਅਧਾਰਾ ॥੧॥ ਰਹਾਉ ॥

2 ਕਹੁ ਕਬੀਰ ਖੋਜਉ ਅਸਮਾਨ ॥

3 ਰਾਮ ਸਮਾਨ ਨ ਦੇਖਉ ਆਨ ॥੨॥੩੪॥

4 ਗਉੜੀ ਕਬੀਰ ਜੀ ॥

5 ਜਿਹ ਸਿਰਿ ਰਚਿ ਰਚਿ ਬਾਧਤ ਪਾਗ ॥

6 ਸੋ ਸਿਰੁ ਚੁੰਚ ਸਵਾਰਹਿ ਕਾਗ ॥੧॥

7 ਇਸੁ ਤਨ ਧਨ ਕੋ ਕਿਆ ਗਰਬਈਆ ॥

8 ਰਾਮ ਨਾਮੁ ਕਾਹੇ ਨ ਦ੍ਰਿੜੑੀਆ ॥੧॥ ਰਹਾਉ ॥

9 ਕਹਤ ਕਬੀਰ ਸੁਨਹੁ ਮਨ ਮੇਰੇ ॥

10 ਇਹੀ ਹਵਾਲ ਹੋਹਿਗੇ ਤੇਰੇ ॥੨॥੩੫॥

11 ਗਉੜੀ ਗੁਆਰੇਰੀ ਕੇ ਪਦੇ ਪੈਤੀਸ ॥

12 ਰਾਗੁ ਗਉੜੀ ਗੁਆਰੇਰੀ ਅਸਟਪਦੀ ਕਬੀਰ ਜੀ ਕੀ ॥

13 ੴ ਸਤਿਗੁਰ ਪ੍ਰਸਾਦਿ ॥

14 ਸੁਖੁ ਮਾਂਗਤ ਦੁਖੁ ਆਗੈ ਆਵੈ ॥

15 ਸੋ ਸੁਖੁ ਹਮਹੁ ਨ ਮਾਂਗਿਆ ਭਾਵੈ ॥੧॥

16 ਬਿਖਿਆ ਅਜਹੁ ਸੁਰਤਿ ਸੁਖ ਆਸਾ ॥

17 ਕੈਸੇ ਹੋਈ ਹੈ ਰਾਜਾ ਰਾਮ ਨਿਵਾਸਾ ॥੧॥ ਰਹਾਉ ॥

18 ਇਸੁ ਸੁਖ ਤੇ ਸਿਵ ਬ੍ਰਹਮ ਡਰਾਨਾ ॥

19 ਸੋ ਸੁਖੁ ਹਮਹੁ ਸਾਚੁ ਕਰਿ ਜਾਨਾ ॥੨॥

20 ਸਨਕਾਦਿਕ ਨਾਰਦ ਮੁਨਿ ਸੇਖਾ ॥

21 ਤਿਨ ਭੀ ਤਨ ਮਹਿ ਮਨੁ ਨਹੀ ਪੇਖਾ ॥੩॥

22 ਇਸੁ ਮਨ ਕਉ ਕੋਈ ਖੋਜਹੁ ਭਾਈ ॥

23 ਤਨ ਛੂਟੇ ਮਨੁ ਕਹਾ ਸਮਾਈ ॥੪॥

24 ਗੁਰ ਪਰਸਾਦੀ ਜੈਦੇਉ ਨਾਮਾਂ ॥

25 ਭਗਤਿ ਕੈ ਪ੍ਰੇਮਿ ਇਨ ਹੀ ਹੈ ਜਾਨਾਂ ॥੫॥

26 ਇਸੁ ਮਨ ਕਉ ਨਹੀ ਆਵਨ ਜਾਨਾ ॥

27 ਜਿਸ ਕਾ ਭਰਮੁ ਗਇਆ ਤਿਨਿ ਸਾਚੁ ਪਛਾਨਾ ॥੬॥

28 ਇਸੁ ਮਨ ਕਉ ਰੂਪੁ ਨ ਰੇਖਿਆ ਕਾਈ ॥

29 ਹੁਕਮੇ ਹੋਇਆ ਹੁਕਮੁ ਬੂਝਿ ਸਮਾਈ ॥੭॥

30 ਇਸ ਮਨ ਕਾ ਕੋਈ ਜਾਨੈ ਭੇਉ ॥

31 ਇਹ ਮਨਿ ਲੀਣ ਭਏ ਸੁਖਦੇਉ ॥੮॥

32 ਜੀਉ ਏਕੁ ਅਰੁ ਸਗਲ ਸਰੀਰਾ ॥

33 ਇਸੁ ਮਨ ਕਉ ਰਵਿ ਰਹੇ ਕਬੀਰਾ ॥੯॥੧॥੩੬॥

34 ਗਉੜੀ ਗੁਆਰੇਰੀ ॥

35 ਅਹਿਨਿਸਿ ਏਕ ਨਾਮ ਜੋ ਜਾਗੇ ॥

36 ਕੇਤਕ ਸਿਧ ਭਏ ਲਿਵ ਲਾਗੇ ॥੧॥ ਰਹਾਉ ॥

37 ਸਾਧਕ ਸਿਧ ਸਗਲ ਮੁਨਿ ਹਾਰੇ ॥

38 ਏਕ ਨਾਮ ਕਲਿਪ ਤਰ ਤਾਰੇ ॥੧॥

39 ਜੋ ਹਰਿ ਹਰੇ ਸੁ ਹੋਹਿ ਨ ਆਨਾ ॥

40 ਕਹਿ ਕਬੀਰ ਰਾਮ ਨਾਮ ਪਛਾਨਾ ॥੨॥੩੭॥

41 ਗਉੜੀ ਭੀ ਸੋਰਠਿ ਭੀ ॥

42 ਰੇ ਜੀਅ ਨਿਲਜ ਲਾਜ ਤੋੁਹਿ ਨਾਹੀ ॥

43 ਹਰਿ ਤਜਿ ਕਤ ਕਾਹੂ ਕੇ ਜਾਂਹੀ ॥੧॥ ਰਹਾਉ ॥

44 ਜਾ ਕੋ ਠਾਕੁਰੁ ਊਚਾ ਹੋਈ ॥

45 ਸੋ ਜਨੁ ਪਰ ਘਰ ਜਾਤ ਨ ਸੋਹੀ ॥੧॥

46 ਸੋ ਸਾਹਿਬੁ ਰਹਿਆ ਭਰਪੂਰਿ ॥

47 ਸਦਾ ਸੰਗਿ ਨਾਹੀ ਹਰਿ ਦੂਰਿ ॥੨॥

48 ਕਵਲਾ ਚਰਨ ਸਰਨ ਹੈ ਜਾ ਕੇ ॥

49 ਕਹੁ ਜਨ ਕਾ ਨਾਹੀ ਘਰ ਤਾ ਕੇ ॥੩॥

50 ਸਭੁ ਕੋਊ ਕਹੈ ਜਾਸੁ ਕੀ ਬਾਤਾ ॥

51 ਸੋ ਸੰਮ੍ਰਥੁ ਨਿਜ ਪਤਿ ਹੈ ਦਾਤਾ ॥੪॥

52 ਕਹੈ ਕਬੀਰੁ ਪੂਰਨ ਜਗ ਸੋਈ ॥

53 ਜਾ ਕੇ ਹਿਰਦੈ ਅਵਰੁ ਨ ਹੋਈ ॥੫॥੩੮॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์