Ang 349
1 ਕੀਮਤਿ ਪਾਇ ਨ ਕਹਿਆ ਜਾਇ ॥
2 ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥
3 ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥
4 ਕੋਈ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥
5 ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥
6 ਸਭ ਕੀਮਤਿ ਮਿਲਿ ਕੀਮਤਿ ਪਾਈ ॥
7 ਗਿਆਨੀ ਧਿਆਨੀ ਗੁਰ ਗੁਰ ਹਾਈ ॥
8 ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥
9 ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥
10 ਸਿਧਾ ਪੁਰਖਾ ਕੀਆ ਵਡਿਆਈਆਂ ॥
11 ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥
12 ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥
13 ਆਖਣ ਵਾਲਾ ਕਿਆ ਬੇਚਾਰਾ ॥
14 ਸਿਫਤੀ ਭਰੇ ਤੇਰੇ ਭੰਡਾਰਾ ॥
15 ਜਿਸੁ ਤੂੰ ਦੇਹਿ ਤਿਸੈ ਕਿਆ ਚਾਰਾ ॥
16 ਨਾਨਕ ਸਚੁ ਸਵਾਰਣਹਾਰਾ ॥੪॥੧॥
17 ਆਸਾ ਮਹਲਾ ੧ ॥
18 ਆਖਾ ਜੀਵਾ ਵਿਸਰੈ ਮਰਿ ਜਾਉ ॥
19 ਆਖਣਿ ਅਉਖਾ ਸਾਚਾ ਨਾਉ ॥
20 ਸਾਚੇ ਨਾਮ ਕੀ ਲਾਗੈ ਭੂਖ ॥
21 ਤਿਤੁ ਭੂਖੈ ਖਾਇ ਚਲੀਅਹਿ ਦੂਖ ॥੧॥
22 ਸੋ ਕਿਉ ਵਿਸਰੈ ਮੇਰੀ ਮਾਇ ॥
23 ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥
24 ਸਾਚੇ ਨਾਮ ਕੀ ਤਿਲੁ ਵਡਿਆਈ ॥
25 ਆਖਿ ਥਕੇ ਕੀਮਤਿ ਨਹੀ ਪਾਈ ॥
26 ਜੇ ਸਭਿ ਮਿਲਿ ਕੈ ਆਖਣ ਪਾਹਿ ॥
27 ਵਡਾ ਨ ਹੋਵੈ ਘਾਟਿ ਨ ਜਾਇ ॥੨॥
28 ਨਾ ਓਹੁ ਮਰੈ ਨ ਹੋਵੈ ਸੋਗੁ ॥
29 ਦੇਂਦਾ ਰਹੈ ਨ ਚੂਕੈ ਭੋਗੁ ॥
30 ਗੁਣੁ ਏਹੋ ਹੋਰੁ ਨਾਹੀ ਕੋਇ ॥
31 ਨਾ ਕੋ ਹੋਆ ਨਾ ਕੋ ਹੋਇ ॥੩॥
32 ਜੇਵਡੁ ਆਪਿ ਤੇਵਡ ਤੇਰੀ ਦਾਤਿ ॥
33 ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥
34 ਖਸਮੁ ਵਿਸਾਰਹਿ ਤੇ ਕਮਜਾਤਿ ॥
35 ਨਾਨਕ ਨਾਵੈ ਬਾਝੁ ਸਨਾਤਿ ॥੪॥੨॥
36 ਆਸਾ ਮਹਲਾ ੧ ॥
37 ਜੇ ਦਰਿ ਮਾਂਗਤੁ ਕੂਕ ਕਰੇ ਮਹਲੀ ਖਸਮੁ ਸੁਣੇ ॥
38 ਭਾਵੈ ਧੀਰਕ ਭਾਵੈ ਧਕੇ ਏਕ ਵਡਾਈ ਦੇਇ ॥੧॥
39 ਜਾਣਹੁ ਜੋਤਿ ਨ ਪੂਛਹੁ ਜਾਤੀ ਆਗੈ ਜਾਤਿ ਨ ਹੇ ॥੧॥ ਰਹਾਉ ॥
40 ਆਪਿ ਕਰਾਏ ਆਪਿ ਕਰੇਇ ॥
41 ਆਪਿ ਉਲਾਮੑੇ ਚਿਤਿ ਧਰੇਇ ॥
42 ਜਾ ਤੂੰ ਕਰਣਹਾਰੁ ਕਰਤਾਰੁ ॥
43 ਕਿਆ ਮੁਹਤਾਜੀ ਕਿਆ ਸੰਸਾਰੁ ॥੨॥
44 ਆਪਿ ਉਪਾਏ ਆਪੇ ਦੇਇ ॥
45 ਆਪੇ ਦੁਰਮਤਿ ਮਨਹਿ ਕਰੇਇ ॥
46 ਗੁਰ ਪਰਸਾਦਿ ਵਸੈ ਮਨਿ ਆਇ ॥
47 ਦੁਖੁ ਅਨੑੇਰਾ ਵਿਚਹੁ ਜਾਇ ॥੩॥
48 ਸਾਚੁ ਪਿਆਰਾ ਆਪਿ ਕਰੇਇ ॥
49 ਅਵਰੀ ਕਉ ਸਾਚੁ ਨ ਦੇਇ ॥
50 ਜੇ ਕਿਸੈ ਦੇਇ ਵਖਾਣੈ ਨਾਨਕੁ ਆਗੈ ਪੂਛ ਨ ਲੇਇ ॥੪॥੩॥
51 ਆਸਾ ਮਹਲਾ ੧ ॥
52 ਤਾਲ ਮਦੀਰੇ ਘਟ ਕੇ ਘਾਟ ॥
53 ਦੋਲਕ ਦੁਨੀਆ ਵਾਜਹਿ ਵਾਜ ॥
54 ਨਾਰਦੁ ਨਾਚੈ ਕਲਿ ਕਾ ਭਾਉ ॥
55 ਜਤੀ ਸਤੀ ਕਹ ਰਾਖਹਿ ਪਾਉ ॥੧॥
56 ਨਾਨਕ ਨਾਮ ਵਿਟਹੁ ਕੁਰਬਾਣੁ ॥
57 ਅੰਧੀ ਦੁਨੀਆ ਸਾਹਿਬੁ ਜਾਣੁ ॥੧॥ ਰਹਾਉ ॥
58 ਗੁਰੂ ਪਾਸਹੁ ਫਿਰਿ ਚੇਲਾ ਖਾਇ ॥
59 ਤਾਮਿ ਪਰੀਤਿ ਵਸੈ ਘਰਿ ਆਇ ॥