Ang 359
1 ਆਸਾ ਘਰੁ ੫ ਮਹਲਾ ੧ ॥
2 ੴ ਸਤਿਗੁਰ ਪ੍ਰਸਾਦਿ ॥
3 ਭੀਤਰਿ ਪੰਚ ਗੁਪਤ ਮਨਿ ਵਾਸੇ ॥
4 ਥਿਰੁ ਨ ਰਹਹਿ ਜੈਸੇ ਭਵਹਿ ਉਦਾਸੇ ॥੧॥
5 ਮਨੁ ਮੇਰਾ ਦਇਆਲ ਸੇਤੀ ਥਿਰੁ ਨ ਰਹੈ ॥
6 ਲੋਭੀ ਕਪਟੀ ਪਾਪੀ ਪਾਖੰਡੀ ਮਾਇਆ ਅਧਿਕ ਲਗੈ ॥੧॥ ਰਹਾਉ ॥
7 ਫੂਲ ਮਾਲਾ ਗਲਿ ਪਹਿਰਉਗੀ ਹਾਰੋ ॥
8 ਮਿਲੈਗਾ ਪ੍ਰੀਤਮੁ ਤਬ ਕਰਉਗੀ ਸੀਗਾਰੋ ॥੨॥
9 ਪੰਚ ਸਖੀ ਹਮ ਏਕੁ ਭਤਾਰੋ ॥
10 ਪੇਡਿ ਲਗੀ ਹੈ ਜੀਅੜਾ ਚਾਲਣਹਾਰੋ ॥੩॥
11 ਪੰਚ ਸਖੀ ਮਿਲਿ ਰੁਦਨੁ ਕਰੇਹਾ ॥
12 ਸਾਹੁ ਪਜੂਤਾ ਪ੍ਰਣਵਤਿ ਨਾਨਕ ਲੇਖਾ ਦੇਹਾ ॥੪॥੧॥੩੪॥
13 ੴ ਸਤਿਗੁਰ ਪ੍ਰਸਾਦਿ ॥
14 ਆਸਾ ਘਰੁ ੬ ਮਹਲਾ ੧ ॥
15 ਮਨੁ ਮੋਤੀ ਜੇ ਗਹਣਾ ਹੋਵੈ ਪਉਣੁ ਹੋਵੈ ਸੂਤ ਧਾਰੀ ॥
16 ਖਿਮਾ ਸੀਗਾਰੁ ਕਾਮਣਿ ਤਨਿ ਪਹਿਰੈ ਰਾਵੈ ਲਾਲ ਪਿਆਰੀ ॥੧॥
17 ਲਾਲ ਬਹੁ ਗੁਣਿ ਕਾਮਣਿ ਮੋਹੀ ॥
18 ਤੇਰੇ ਗੁਣ ਹੋਹਿ ਨ ਅਵਰੀ ॥੧॥ ਰਹਾਉ ॥
19 ਹਰਿ ਹਰਿ ਹਾਰੁ ਕੰਠਿ ਲੇ ਪਹਿਰੈ ਦਾਮੋਦਰੁ ਦੰਤੁ ਲੇਈ ॥
20 ਕਰ ਕਰਿ ਕਰਤਾ ਕੰਗਨ ਪਹਿਰੈ ਇਨ ਬਿਧਿ ਚਿਤੁ ਧਰੇਈ ॥੨॥
21 ਮਧੁਸੂਦਨੁ ਕਰ ਮੁੰਦਰੀ ਪਹਿਰੈ ਪਰਮੇਸਰੁ ਪਟੁ ਲੇਈ ॥
22 ਧੀਰਜੁ ਧੜੀ ਬੰਧਾਵੈ ਕਾਮਣਿ ਸ੍ਰੀਰੰਗੁ ਸੁਰਮਾ ਦੇਈ ॥੩॥
23 ਮਨ ਮੰਦਰਿ ਜੇ ਦੀਪਕੁ ਜਾਲੇ ਕਾਇਆ ਸੇਜ ਕਰੇਈ ॥
24 ਗਿਆਨ ਰਾਉ ਜਬ ਸੇਜੈ ਆਵੈ ਤ ਨਾਨਕ ਭੋਗੁ ਕਰੇਈ ॥੪॥੧॥੩੫॥
25 ਆਸਾ ਮਹਲਾ ੧ ॥
26 ਕੀਤਾ ਹੋਵੈ ਕਰੇ ਕਰਾਇਆ ਤਿਸੁ ਕਿਆ ਕਹੀਐ ਭਾਈ ॥
27 ਜੋ ਕਿਛੁ ਕਰਣਾ ਸੋ ਕਰਿ ਰਹਿਆ ਕੀਤੇ ਕਿਆ ਚਤੁਰਾਈ ॥੧॥
28 ਤੇਰਾ ਹੁਕਮੁ ਭਲਾ ਤੁਧੁ ਭਾਵੈ ॥
29 ਨਾਨਕ ਤਾ ਕਉ ਮਿਲੈ ਵਡਾਈ ਸਾਚੇ ਨਾਮਿ ਸਮਾਵੈ ॥੧॥ ਰਹਾਉ ॥
30 ਕਿਰਤੁ ਪਇਆ ਪਰਵਾਣਾ ਲਿਖਿਆ ਬਾਹੁੜਿ ਹੁਕਮੁ ਨ ਹੋਈ ॥
31 ਜੈਸਾ ਲਿਖਿਆ ਤੈਸਾ ਪੜਿਆ ਮੇਟਿ ਨ ਸਕੈ ਕੋਈ ॥੨॥
32 ਜੇ ਕੋ ਦਰਗਹ ਬਹੁਤਾ ਬੋਲੈ ਨਾਉ ਪਵੈ ਬਾਜਾਰੀ ॥
33 ਸਤਰੰਜ ਬਾਜੀ ਪਕੈ ਨਾਹੀ ਕਚੀ ਆਵੈ ਸਾਰੀ ॥੩॥
34 ਨਾ ਕੋ ਪੜਿਆ ਪੰਡਿਤੁ ਬੀਨਾ ਨਾ ਕੋ ਮੂਰਖੁ ਮੰਦਾ ॥
35 ਬੰਦੀ ਅੰਦਰਿ ਸਿਫਤਿ ਕਰਾਏ ਤਾ ਕਉ ਕਹੀਐ ਬੰਦਾ ॥੪॥੨॥੩੬॥
36 ਆਸਾ ਮਹਲਾ ੧ ॥
37 ਗੁਰ ਕਾ ਸਬਦੁ ਮਨੈ ਮਹਿ ਮੁੰਦ੍ਰਾ ਖਿੰਥਾ ਖਿਮਾ ਹਢਾਵਉ ॥
38 ਜੋ ਕਿਛੁ ਕਰੈ ਭਲਾ ਕਰਿ ਮਾਨਉ ਸਹਜ ਜੋਗ ਨਿਧਿ ਪਾਵਉ ॥੧॥