Sri Guru Granth Sahib Ji

Ang 363

เปลี่ยนคำแปล

1 ਤਨੁ ਮਨੁ ਅਰਪੇ ਸਤਿਗੁਰ ਸਰਣਾਈ ॥

2 ਹਿਰਦੈ ਨਾਮੁ ਵਡੀ ਵਡਿਆਈ ॥

3 ਸਦਾ ਪ੍ਰੀਤਮੁ ਪ੍ਰਭੁ ਹੋਇ ਸਖਾਈ ॥੧॥

4 ਸੋ ਲਾਲਾ ਜੀਵਤੁ ਮਰੈ ॥

5 ਸੋਗੁ ਹਰਖੁ ਦੁਇ ਸਮ ਕਰਿ ਜਾਣੈ ਗੁਰ ਪਰਸਾਦੀ ਸਬਦਿ ਉਧਰੈ ॥੧॥ ਰਹਾਉ ॥

6 ਕਰਣੀ ਕਾਰ ਧੁਰਹੁ ਫੁਰਮਾਈ ॥

7 ਬਿਨੁ ਸਬਦੈ ਕੋ ਥਾਇ ਨ ਪਾਈ ॥

8 ਕਰਣੀ ਕੀਰਤਿ ਨਾਮੁ ਵਸਾਈ ॥

9 ਆਪੇ ਦੇਵੈ ਢਿਲ ਨ ਪਾਈ ॥੨॥

10 ਮਨਮੁਖਿ ਭਰਮਿ ਭੁਲੈ ਸੰਸਾਰੁ ॥

11 ਬਿਨੁ ਰਾਸੀ ਕੂੜਾ ਕਰੇ ਵਾਪਾਰੁ ॥

12 ਵਿਣੁ ਰਾਸੀ ਵਖਰੁ ਪਲੈ ਨ ਪਾਇ ॥

13 ਮਨਮੁਖਿ ਭੁਲਾ ਜਨਮੁ ਗਵਾਇ ॥੩॥

14 ਸਤਿਗੁਰੁ ਸੇਵੇ ਸੁ ਲਾਲਾ ਹੋਇ ॥

15 ਊਤਮ ਜਾਤੀ ਊਤਮੁ ਸੋਇ ॥

16 ਗੁਰ ਪਉੜੀ ਸਭ ਦੂ ਊਚਾ ਹੋਇ ॥

17 ਨਾਨਕ ਨਾਮਿ ਵਡਾਈ ਹੋਇ ॥੪॥੭॥੪੬॥

18 ਆਸਾ ਮਹਲਾ ੩ ॥

19 ਮਨਮੁਖਿ ਝੂਠੋ ਝੂਠੁ ਕਮਾਵੈ ॥

20 ਖਸਮੈ ਕਾ ਮਹਲੁ ਕਦੇ ਨ ਪਾਵੈ ॥

21 ਦੂਜੈ ਲਗੀ ਭਰਮਿ ਭੁਲਾਵੈ ॥

22 ਮਮਤਾ ਬਾਧਾ ਆਵੈ ਜਾਵੈ ॥੧॥

23 ਦੋਹਾਗਣੀ ਕਾ ਮਨ ਦੇਖੁ ਸੀਗਾਰੁ ॥

24 ਪੁਤ੍ਰ ਕਲਤਿ ਧਨਿ ਮਾਇਆ ਚਿਤੁ ਲਾਏ ਝੂਠੁ ਮੋਹੁ ਪਾਖੰਡ ਵਿਕਾਰੁ ॥੧॥ ਰਹਾਉ ॥

25 ਸਦਾ ਸੋਹਾਗਣਿ ਜੋ ਪ੍ਰਭ ਭਾਵੈ ॥

26 ਗੁਰਸਬਦੀ ਸੀਗਾਰੁ ਬਣਾਵੈ ॥

27 ਸੇਜ ਸੁਖਾਲੀ ਅਨਦਿਨੁ ਹਰਿ ਰਾਵੈ ॥

28 ਮਿਲਿ ਪ੍ਰੀਤਮ ਸਦਾ ਸੁਖੁ ਪਾਵੈ ॥੨॥

29 ਸਾ ਸੋਹਾਗਣਿ ਸਾਚੀ ਜਿਸੁ ਸਾਚਿ ਪਿਆਰੁ ॥

30 ਅਪਣਾ ਪਿਰੁ ਰਾਖੈ ਸਦਾ ਉਰ ਧਾਰਿ ॥

31 ਨੇੜੈ ਵੇਖੈ ਸਦਾ ਹਦੂਰਿ ॥

32 ਮੇਰਾ ਪ੍ਰਭੁ ਸਰਬ ਰਹਿਆ ਭਰਪੂਰਿ ॥੩॥

33 ਆਗੈ ਜਾਤਿ ਰੂਪੁ ਨ ਜਾਇ ॥

34 ਤੇਹਾ ਹੋਵੈ ਜੇਹੇ ਕਰਮ ਕਮਾਇ ॥

35 ਸਬਦੇ ਊਚੋ ਊਚਾ ਹੋਇ ॥

36 ਨਾਨਕ ਸਾਚਿ ਸਮਾਵੈ ਸੋਇ ॥੪॥੮॥੪੭॥

37 ਆਸਾ ਮਹਲਾ ੩ ॥

38 ਭਗਤਿ ਰਤਾ ਜਨੁ ਸਹਜਿ ਸੁਭਾਇ ॥

39 ਗੁਰ ਕੈ ਭੈ ਸਾਚੈ ਸਾਚਿ ਸਮਾਇ ॥

40 ਬਿਨੁ ਗੁਰ ਪੂਰੇ ਭਗਤਿ ਨ ਹੋਇ ॥

41 ਮਨਮੁਖ ਰੁੰਨੇ ਅਪਨੀ ਪਤਿ ਖੋਇ ॥੧॥

42 ਮੇਰੇ ਮਨ ਹਰਿ ਜਪਿ ਸਦਾ ਧਿਆਇ ॥

43 ਸਦਾ ਅਨੰਦੁ ਹੋਵੈ ਦਿਨੁ ਰਾਤੀ ਜੋ ਇਛੈ ਸੋਈ ਫਲੁ ਪਾਇ ॥੧॥ ਰਹਾਉ ॥

44 ਗੁਰ ਪੂਰੇ ਤੇ ਪੂਰਾ ਪਾਏ ॥

45 ਹਿਰਦੈ ਸਬਦੁ ਸਚੁ ਨਾਮੁ ਵਸਾਏ ॥

46 ਅੰਤਰੁ ਨਿਰਮਲੁ ਅੰਮ੍ਰਿਤ ਸਰਿ ਨਾਏ ॥

47 ਸਦਾ ਸੂਚੇ ਸਾਚਿ ਸਮਾਏ ॥੨॥

48 ਹਰਿ ਪ੍ਰਭੁ ਵੇਖੈ ਸਦਾ ਹਜੂਰਿ ॥

49 ਗੁਰ ਪਰਸਾਦਿ ਰਹਿਆ ਭਰਪੂਰਿ ॥

50 ਜਹਾ ਜਾਉ ਤਹ ਵੇਖਾ ਸੋਇ ॥

51 ਗੁਰ ਬਿਨੁ ਦਾਤਾ ਅਵਰੁ ਨ ਕੋਇ ॥੩॥

52 ਗੁਰੁ ਸਾਗਰੁ ਪੂਰਾ ਭੰਡਾਰ ॥

53 ਊਤਮ ਰਤਨ ਜਵਾਹਰ ਅਪਾਰ ॥

54 ਗੁਰ ਪਰਸਾਦੀ ਦੇਵਣਹਾਰੁ ॥

55 ਨਾਨਕ ਬਖਸੇ ਬਖਸਣਹਾਰੁ ॥੪॥੯॥੪੮॥

56 ਆਸਾ ਮਹਲਾ ੩ ॥

57 ਗੁਰੁ ਸਾਇਰੁ ਸਤਿਗੁਰੁ ਸਚੁ ਸੋਇ ॥

58 ਪੂਰੈ ਭਾਗਿ ਗੁਰ ਸੇਵਾ ਹੋਇ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์