Ang 411
1 ਸਭ ਕਉ ਤਜਿ ਗਏ ਹਾਂ ॥
2 ਸੁਪਨਾ ਜਿਉ ਭਏ ਹਾਂ ॥
3 ਹਰਿ ਨਾਮੁ ਜਿਨੑਿ ਲਏ ॥੧॥
4 ਹਰਿ ਤਜਿ ਅਨ ਲਗੇ ਹਾਂ ॥
5 ਜਨਮਹਿ ਮਰਿ ਭਗੇ ਹਾਂ ॥
6 ਹਰਿ ਹਰਿ ਜਨਿ ਲਹੇ ਹਾਂ ॥
7 ਜੀਵਤ ਸੇ ਰਹੇ ਹਾਂ ॥
8 ਜਿਸਹਿ ਕ੍ਰਿਪਾਲੁ ਹੋਇ ਹਾਂ ॥
9 ਨਾਨਕ ਭਗਤੁ ਸੋਇ ॥੨॥੭॥੧੬੩॥੨੩੨॥
10 ੴ ਸਤਿਗੁਰ ਪ੍ਰਸਾਦਿ ॥
11 ਰਾਗੁ ਆਸਾ ਮਹਲਾ ੯ ॥
12 ਬਿਰਥਾ ਕਹਉ ਕਉਨ ਸਿਉ ਮਨ ਕੀ ॥
13 ਲੋਭਿ ਗ੍ਰਸਿਓ ਦਸ ਹੂ ਦਿਸ ਧਾਵਤ ਆਸਾ ਲਾਗਿਓ ਧਨ ਕੀ ॥੧॥ ਰਹਾਉ ॥
14 ਸੁਖ ਕੈ ਹੇਤਿ ਬਹੁਤੁ ਦੁਖੁ ਪਾਵਤ ਸੇਵ ਕਰਤ ਜਨ ਜਨ ਕੀ ॥
15 ਦੁਆਰਹਿ ਦੁਆਰਿ ਸੁਆਨ ਜਿਉ ਡੋਲਤ ਨਹ ਸੁਧ ਰਾਮ ਭਜਨ ਕੀ ॥੧॥
16 ਮਾਨਸ ਜਨਮ ਅਕਾਰਥ ਖੋਵਤ ਲਾਜ ਨ ਲੋਕ ਹਸਨ ਕੀ ॥
17 ਨਾਨਕ ਹਰਿ ਜਸੁ ਕਿਉ ਨਹੀ ਗਾਵਤ ਕੁਮਤਿ ਬਿਨਾਸੈ ਤਨ ਕੀ ॥੨॥੧॥੨੩੩॥
18 ਰਾਗੁ ਆਸਾ ਮਹਲਾ ੧ ਅਸਟਪਦੀਆ ਘਰੁ ੨ ॥
19 ੴ ਸਤਿਗੁਰ ਪ੍ਰਸਾਦਿ ॥
20 ਉਤਰਿ ਅਵਘਟਿ ਸਰਵਰਿ ਨੑਾਵੈ ॥
21 ਬਕੈ ਨ ਬੋਲੈ ਹਰਿ ਗੁਣ ਗਾਵੈ ॥
22 ਜਲੁ ਆਕਾਸੀ ਸੁੰਨਿ ਸਮਾਵੈ ॥
23 ਰਸੁ ਸਤੁ ਝੋਲਿ ਮਹਾ ਰਸੁ ਪਾਵੈ ॥੧॥
24 ਐਸਾ ਗਿਆਨੁ ਸੁਨਹੁ ਅਭ ਮੋਰੇ ॥
25 ਭਰਿਪੁਰਿ ਧਾਰਿ ਰਹਿਆ ਸਭ ਠਉਰੇ ॥੧॥ ਰਹਾਉ ॥
26 ਸਚੁ ਬ੍ਰਤੁ ਨੇਮੁ ਨ ਕਾਲੁ ਸੰਤਾਵੈ ॥
27 ਸਤਿਗੁਰ ਸਬਦਿ ਕਰੋਧੁ ਜਲਾਵੈ ॥
28 ਗਗਨਿ ਨਿਵਾਸਿ ਸਮਾਧਿ ਲਗਾਵੈ ॥
29 ਪਾਰਸੁ ਪਰਸਿ ਪਰਮ ਪਦੁ ਪਾਵੈ ॥੨॥
30 ਸਚੁ ਮਨ ਕਾਰਣਿ ਤਤੁ ਬਿਲੋਵੈ ॥
31 ਸੁਭਰ ਸਰਵਰਿ ਮੈਲੁ ਨ ਧੋਵੈ ॥
32 ਜੈ ਸਿਉ ਰਾਤਾ ਤੈਸੋ ਹੋਵੈ ॥
33 ਆਪੇ ਕਰਤਾ ਕਰੇ ਸੁ ਹੋਵੈ ॥੩॥
34 ਗੁਰ ਹਿਵ ਸੀਤਲੁ ਅਗਨਿ ਬੁਝਾਵੈ ॥
35 ਸੇਵਾ ਸੁਰਤਿ ਬਿਭੂਤ ਚੜਾਵੈ ॥
36 ਦਰਸਨੁ ਆਪਿ ਸਹਜ ਘਰਿ ਆਵੈ ॥
37 ਨਿਰਮਲ ਬਾਣੀ ਨਾਦੁ ਵਜਾਵੈ ॥੪॥
38 ਅੰਤਰਿ ਗਿਆਨੁ ਮਹਾ ਰਸੁ ਸਾਰਾ ॥
39 ਤੀਰਥ ਮਜਨੁ ਗੁਰ ਵੀਚਾਰਾ ॥
40 ਅੰਤਰਿ ਪੂਜਾ ਥਾਨੁ ਮੁਰਾਰਾ ॥
41 ਜੋਤੀ ਜੋਤਿ ਮਿਲਾਵਣਹਾਰਾ ॥੫॥
42 ਰਸਿ ਰਸਿਆ ਮਤਿ ਏਕੈ ਭਾਇ ॥
43 ਤਖਤ ਨਿਵਾਸੀ ਪੰਚ ਸਮਾਇ ॥
44 ਕਾਰ ਕਮਾਈ ਖਸਮ ਰਜਾਇ ॥
45 ਅਵਿਗਤ ਨਾਥੁ ਨ ਲਖਿਆ ਜਾਇ ॥੬॥
46 ਜਲ ਮਹਿ ਉਪਜੈ ਜਲ ਤੇ ਦੂਰਿ ॥
47 ਜਲ ਮਹਿ ਜੋਤਿ ਰਹਿਆ ਭਰਪੂਰਿ ॥
48 ਕਿਸੁ ਨੇੜੈ ਕਿਸੁ ਆਖਾ ਦੂਰਿ ॥
49 ਨਿਧਿ ਗੁਣ ਗਾਵਾ ਦੇਖਿ ਹਦੂਰਿ ॥੭॥
50 ਅੰਤਰਿ ਬਾਹਰਿ ਅਵਰੁ ਨ ਕੋਇ ॥