Ang 426
1 ਆਸਾ ਮਹਲਾ ੩ ॥
2 ਆਪੈ ਆਪੁ ਪਛਾਣਿਆ ਸਾਦੁ ਮੀਠਾ ਭਾਈ ॥
3 ਹਰਿ ਰਸਿ ਚਾਖਿਐ ਮੁਕਤੁ ਭਏ ਜਿਨੑਾ ਸਾਚੋ ਭਾਈ ॥੧॥
4 ਹਰਿ ਜੀਉ ਨਿਰਮਲ ਨਿਰਮਲਾ ਨਿਰਮਲ ਮਨਿ ਵਾਸਾ ॥
5 ਗੁਰਮਤੀ ਸਾਲਾਹੀਐ ਬਿਖਿਆ ਮਾਹਿ ਉਦਾਸਾ ॥੧॥ ਰਹਾਉ ॥
6 ਬਿਨੁ ਸਬਦੈ ਆਪੁ ਨ ਜਾਪਈ ਸਭ ਅੰਧੀ ਭਾਈ ॥
7 ਗੁਰਮਤੀ ਘਟਿ ਚਾਨਣਾ ਨਾਮੁ ਅੰਤਿ ਸਖਾਈ ॥੨॥
8 ਨਾਮੇ ਹੀ ਨਾਮਿ ਵਰਤਦੇ ਨਾਮੇ ਵਰਤਾਰਾ ॥
9 ਅੰਤਰਿ ਨਾਮੁ ਮੁਖਿ ਨਾਮੁ ਹੈ ਨਾਮੇ ਸਬਦਿ ਵੀਚਾਰਾ ॥੩॥
10 ਨਾਮੁ ਸੁਣੀਐ ਨਾਮੁ ਮੰਨੀਐ ਨਾਮੇ ਵਡਿਆਈ ॥
11 ਨਾਮੁ ਸਲਾਹੇ ਸਦਾ ਸਦਾ ਨਾਮੇ ਮਹਲੁ ਪਾਈ ॥੪॥
12 ਨਾਮੇ ਹੀ ਘਟਿ ਚਾਨਣਾ ਨਾਮੇ ਸੋਭਾ ਪਾਈ ॥
13 ਨਾਮੇ ਹੀ ਸੁਖੁ ਊਪਜੈ ਨਾਮੇ ਸਰਣਾਈ ॥੫॥
14 ਬਿਨੁ ਨਾਵੈ ਕੋਇ ਨ ਮੰਨੀਐ ਮਨਮੁਖਿ ਪਤਿ ਗਵਾਈ ॥
15 ਜਮ ਪੁਰਿ ਬਾਧੇ ਮਾਰੀਅਹਿ ਬਿਰਥਾ ਜਨਮੁ ਗਵਾਈ ॥੬॥
16 ਨਾਮੈ ਕੀ ਸਭ ਸੇਵਾ ਕਰੈ ਗੁਰਮੁਖਿ ਨਾਮੁ ਬੁਝਾਈ ॥
17 ਨਾਮਹੁ ਹੀ ਨਾਮੁ ਮੰਨੀਐ ਨਾਮੇ ਵਡਿਆਈ ॥੭॥
18 ਜਿਸ ਨੋ ਦੇਵੈ ਤਿਸੁ ਮਿਲੈ ਗੁਰਮਤੀ ਨਾਮੁ ਬੁਝਾਈ ॥
19 ਨਾਨਕ ਸਭ ਕਿਛੁ ਨਾਵੈ ਕੈ ਵਸਿ ਹੈ ਪੂਰੈ ਭਾਗਿ ਕੋ ਪਾਈ ॥੮॥੭॥੨੯॥
20 ਆਸਾ ਮਹਲਾ ੩ ॥
21 ਦੋਹਾਗਣੀ ਮਹਲੁ ਨ ਪਾਇਨੑੀ ਨ ਜਾਣਨਿ ਪਿਰ ਕਾ ਸੁਆਉ ॥
22 ਫਿਕਾ ਬੋਲਹਿ ਨਾ ਨਿਵਹਿ ਦੂਜਾ ਭਾਉ ਸੁਆਉ ॥੧॥
23 ਇਹੁ ਮਨੂਆ ਕਿਉ ਕਰਿ ਵਸਿ ਆਵੈ ॥
24 ਗੁਰ ਪਰਸਾਦੀ ਠਾਕੀਐ ਗਿਆਨ ਮਤੀ ਘਰਿ ਆਵੈ ॥੧॥ ਰਹਾਉ ॥
25 ਸੋਹਾਗਣੀ ਆਪਿ ਸਵਾਰੀਓਨੁ ਲਾਇ ਪ੍ਰੇਮ ਪਿਆਰੁ ॥
26 ਸਤਿਗੁਰ ਕੈ ਭਾਣੈ ਚਲਦੀਆ ਨਾਮੇ ਸਹਜਿ ਸੀਗਾਰੁ ॥੨॥
27 ਸਦਾ ਰਾਵਹਿ ਪਿਰੁ ਆਪਣਾ ਸਚੀ ਸੇਜ ਸੁਭਾਇ ॥
28 ਪਿਰ ਕੈ ਪ੍ਰੇਮਿ ਮੋਹੀਆ ਮਿਲਿ ਪ੍ਰੀਤਮ ਸੁਖੁ ਪਾਇ ॥੩॥
29 ਗਿਆਨ ਅਪਾਰੁ ਸੀਗਾਰੁ ਹੈ ਸੋਭਾਵੰਤੀ ਨਾਰਿ ॥
30 ਸਾ ਸਭਰਾਈ ਸੁੰਦਰੀ ਪਿਰ ਕੈ ਹੇਤਿ ਪਿਆਰਿ ॥੪॥
31 ਸੋਹਾਗਣੀ ਵਿਚਿ ਰੰਗੁ ਰਖਿਓਨੁ ਸਚੈ ਅਲਖਿ ਅਪਾਰਿ ॥
32 ਸਤਿਗੁਰੁ ਸੇਵਨਿ ਆਪਣਾ ਸਚੈ ਭਾਇ ਪਿਆਰਿ ॥੫॥
33 ਸੋਹਾਗਣੀ ਸੀਗਾਰੁ ਬਣਾਇਆ ਗੁਣ ਕਾ ਗਲਿ ਹਾਰੁ ॥
34 ਪ੍ਰੇਮ ਪਿਰਮਲੁ ਤਨਿ ਲਾਵਣਾ ਅੰਤਰਿ ਰਤਨੁ ਵੀਚਾਰੁ ॥੬॥
35 ਭਗਤਿ ਰਤੇ ਸੇ ਊਤਮਾ ਜਤਿ ਪਤਿ ਸਬਦੇ ਹੋਇ ॥
36 ਬਿਨੁ ਨਾਵੈ ਸਭ ਨੀਚ ਜਾਤਿ ਹੈ ਬਿਸਟਾ ਕਾ ਕੀੜਾ ਹੋਇ ॥੭॥
37 ਹਉ ਹਉ ਕਰਦੀ ਸਭ ਫਿਰੈ ਬਿਨੁ ਸਬਦੈ ਹਉ ਨ ਜਾਇ ॥
38 ਨਾਨਕ ਨਾਮਿ ਰਤੇ ਤਿਨ ਹਉਮੈ ਗਈ ਸਚੈ ਰਹੇ ਸਮਾਇ ॥੮॥੮॥੩੦॥
39 ਆਸਾ ਮਹਲਾ ੩ ॥
40 ਸਚੇ ਰਤੇ ਸੇ ਨਿਰਮਲੇ ਸਦਾ ਸਚੀ ਸੋਇ ॥
41 ਐਥੈ ਘਰਿ ਘਰਿ ਜਾਪਦੇ ਆਗੈ ਜੁਗਿ ਜੁਗਿ ਪਰਗਟੁ ਹੋਇ ॥੧॥