Ang 435
1 ਪਹਿਲਾ ਫਾਹਾ ਪਇਆ ਪਾਧੇ ਪਿਛੋ ਦੇ ਗਲਿ ਚਾਟੜਿਆ ॥੫॥
2 ਸਸੈ ਸੰਜਮੁ ਗਇਓ ਮੂੜੇ ਏਕੁ ਦਾਨੁ ਤੁਧੁ ਕੁਥਾਇ ਲਇਆ ॥
3 ਸਾਈ ਪੁਤ੍ਰੀ ਜਜਮਾਨ ਕੀ ਸਾ ਤੇਰੀ ਏਤੁ ਧਾਨਿ ਖਾਧੈ ਤੇਰਾ ਜਨਮੁ ਗਇਆ ॥੬॥
4 ਮੰਮੈ ਮਤਿ ਹਿਰਿ ਲਈ ਤੇਰੀ ਮੂੜੇ ਹਉਮੈ ਵਡਾ ਰੋਗੁ ਪਇਆ ॥
5 ਅੰਤਰ ਆਤਮੈ ਬ੍ਰਹਮੁ ਨ ਚੀਨੑਿਆ ਮਾਇਆ ਕਾ ਮੁਹਤਾਜੁ ਭਇਆ ॥੭॥
6 ਕਕੈ ਕਾਮਿ ਕ੍ਰੋਧਿ ਭਰਮਿਓਹੁ ਮੂੜੇ ਮਮਤਾ ਲਾਗੇ ਤੁਧੁ ਹਰਿ ਵਿਸਰਿਆ ॥
7 ਪੜਹਿ ਗੁਣਹਿ ਤੂੰ ਬਹੁਤੁ ਪੁਕਾਰਹਿ ਵਿਣੁ ਬੂਝੇ ਤੂੰ ਡੂਬਿ ਮੁਆ ॥੮॥
8 ਤਤੈ ਤਾਮਸਿ ਜਲਿਓਹੁ ਮੂੜੇ ਥਥੈ ਥਾਨ ਭਰਿਸਟੁ ਹੋਆ ॥
9 ਘਘੈ ਘਰਿ ਘਰਿ ਫਿਰਹਿ ਤੂੰ ਮੂੜੇ ਦਦੈ ਦਾਨੁ ਨ ਤੁਧੁ ਲਇਆ ॥੯॥
10 ਪਪੈ ਪਾਰਿ ਨ ਪਵਹੀ ਮੂੜੇ ਪਰਪੰਚਿ ਤੂੰ ਪਲਚਿ ਰਹਿਆ ॥
11 ਸਚੈ ਆਪਿ ਖੁਆਇਓਹੁ ਮੂੜੇ ਇਹੁ ਸਿਰਿ ਤੇਰੈ ਲੇਖੁ ਪਇਆ ॥੧੦॥
12 ਭਭੈ ਭਵਜਲਿ ਡੁਬੋਹੁ ਮੂੜੇ ਮਾਇਆ ਵਿਚਿ ਗਲਤਾਨੁ ਭਇਆ ॥
13 ਗੁਰ ਪਰਸਾਦੀ ਏਕੋ ਜਾਣੈ ਏਕ ਘੜੀ ਮਹਿ ਪਾਰਿ ਪਇਆ ॥੧੧॥
14 ਵਵੈ ਵਾਰੀ ਆਈਆ ਮੂੜੇ ਵਾਸੁਦੇਉ ਤੁਧੁ ਵੀਸਰਿਆ ॥
15 ਏਹ ਵੇਲਾ ਨ ਲਹਸਹਿ ਮੂੜੇ ਫਿਰਿ ਤੂੰ ਜਮ ਕੈ ਵਸਿ ਪਇਆ ॥੧੨॥
16 ਝਝੈ ਕਦੇ ਨ ਝੂਰਹਿ ਮੂੜੇ ਸਤਿਗੁਰ ਕਾ ਉਪਦੇਸੁ ਸੁਣਿ ਤੂੰ ਵਿਖਾ ॥
17 ਸਤਿਗੁਰ ਬਾਝਹੁ ਗੁਰੁ ਨਹੀ ਕੋਈ ਨਿਗੁਰੇ ਕਾ ਹੈ ਨਾਉ ਬੁਰਾ ॥੧੩॥
18 ਧਧੈ ਧਾਵਤ ਵਰਜਿ ਰਖੁ ਮੂੜੇ ਅੰਤਰਿ ਤੇਰੈ ਨਿਧਾਨੁ ਪਇਆ ॥
19 ਗੁਰਮੁਖਿ ਹੋਵਹਿ ਤਾ ਹਰਿ ਰਸੁ ਪੀਵਹਿ ਜੁਗਾ ਜੁਗੰਤਰਿ ਖਾਹਿ ਪਇਆ ॥੧੪॥
20 ਗਗੈ ਗੋਬਿਦੁ ਚਿਤਿ ਕਰਿ ਮੂੜੇ ਗਲੀ ਕਿਨੈ ਨ ਪਾਇਆ ॥
21 ਗੁਰ ਕੇ ਚਰਨ ਹਿਰਦੈ ਵਸਾਇ ਮੂੜੇ ਪਿਛਲੇ ਗੁਨਹ ਸਭ ਬਖਸਿ ਲਇਆ ॥੧੫॥
22 ਹਾਹੈ ਹਰਿ ਕਥਾ ਬੂਝੁ ਤੂੰ ਮੂੜੇ ਤਾ ਸਦਾ ਸੁਖੁ ਹੋਈ ॥
23 ਮਨਮੁਖਿ ਪੜਹਿ ਤੇਤਾ ਦੁਖੁ ਲਾਗੈ ਵਿਣੁ ਸਤਿਗੁਰ ਮੁਕਤਿ ਨ ਹੋਈ ॥੧੬॥
24 ਰਾਰੈ ਰਾਮੁ ਚਿਤਿ ਕਰਿ ਮੂੜੇ ਹਿਰਦੈ ਜਿਨੑ ਕੈ ਰਵਿ ਰਹਿਆ ॥
25 ਗੁਰ ਪਰਸਾਦੀ ਜਿਨੑੀ ਰਾਮੁ ਪਛਾਤਾ ਨਿਰਗੁਣ ਰਾਮੁ ਤਿਨੑੀ ਬੂਝਿ ਲਹਿਆ ॥੧੭॥
26 ਤੇਰਾ ਅੰਤੁ ਨ ਜਾਈ ਲਖਿਆ ਅਕਥੁ ਨ ਜਾਈ ਹਰਿ ਕਥਿਆ ॥
27 ਨਾਨਕ ਜਿਨੑ ਕਉ ਸਤਿਗੁਰੁ ਮਿਲਿਆ ਤਿਨੑ ਕਾ ਲੇਖਾ ਨਿਬੜਿਆ ॥੧੮॥੧॥੨॥
28 ਰਾਗੁ ਆਸਾ ਮਹਲਾ ੧ ਛੰਤ ਘਰੁ ੧ ॥
29 ੴ ਸਤਿਗੁਰ ਪ੍ਰਸਾਦਿ ॥
30 ਮੁੰਧ ਜੋਬਨਿ ਬਾਲੜੀਏ ਮੇਰਾ ਪਿਰੁ ਰਲੀਆਲਾ ਰਾਮ ॥
31 ਧਨ ਪਿਰ ਨੇਹੁ ਘਣਾ ਰਸਿ ਪ੍ਰੀਤਿ ਦਇਆਲਾ ਰਾਮ ॥