Ang 438
1 ਰਾਗੁ ਆਸਾ ਮਹਲਾ ੧ ਛੰਤ ਘਰੁ ੨ ॥
2 ੴ ਸਤਿਗੁਰ ਪ੍ਰਸਾਦਿ ॥
3 ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥
4 ਸਭਨਾ ਕਾ ਦਾਤਾ ਕਰਮ ਬਿਧਾਤਾ ਦੂਖ ਬਿਸਾਰਣਹਾਰੁ ਜੀਉ ॥
5 ਦੂਖ ਬਿਸਾਰਣਹਾਰੁ ਸੁਆਮੀ ਕੀਤਾ ਜਾ ਕਾ ਹੋਵੈ ॥
6 ਕੋਟ ਕੋਟੰਤਰ ਪਾਪਾ ਕੇਰੇ ਏਕ ਘੜੀ ਮਹਿ ਖੋਵੈ ॥
7 ਹੰਸ ਸਿ ਹੰਸਾ ਬਗ ਸਿ ਬਗਾ ਘਟ ਘਟ ਕਰੇ ਬੀਚਾਰੁ ਜੀਉ ॥
8 ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥੧॥
9 ਜਿਨੑ ਇਕ ਮਨਿ ਧਿਆਇਆ ਤਿਨੑ ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ ॥
10 ਤਿਨ ਜਮੁ ਨੇੜਿ ਨ ਆਵੈ ਗੁਰਸਬਦੁ ਕਮਾਵੈ ਕਬਹੁ ਨ ਆਵਹਿ ਹਾਰਿ ਜੀਉ ॥
11 ਤੇ ਕਬਹੁ ਨ ਹਾਰਹਿ ਹਰਿ ਹਰਿ ਗੁਣ ਸਾਰਹਿ ਤਿਨੑ ਜਮੁ ਨੇੜਿ ਨ ਆਵੈ ॥
12 ਜੰਮਣੁ ਮਰਣੁ ਤਿਨੑਾ ਕਾ ਚੂਕਾ ਜੋ ਹਰਿ ਲਾਗੇ ਪਾਵੈ ॥
13 ਗੁਰਮਤਿ ਹਰਿ ਰਸੁ ਹਰਿ ਫਲੁ ਪਾਇਆ ਹਰਿ ਹਰਿ ਨਾਮੁ ਉਰ ਧਾਰਿ ਜੀਉ ॥
14 ਜਿਨੑ ਇਕ ਮਨਿ ਧਿਆਇਆ ਤਿਨੑ ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ ॥੨॥
15 ਜਿਨਿ ਜਗਤੁ ਉਪਾਇਆ ਧੰਧੈ ਲਾਇਆ ਤਿਸੈ ਵਿਟਹੁ ਕੁਰਬਾਣੁ ਜੀਉ ॥
16 ਤਾ ਕੀ ਸੇਵ ਕਰੀਜੈ ਲਾਹਾ ਲੀਜੈ ਹਰਿ ਦਰਗਹ ਪਾਈਐ ਮਾਣੁ ਜੀਉ ॥
17 ਹਰਿ ਦਰਗਹ ਮਾਨੁ ਸੋਈ ਜਨੁ ਪਾਵੈ ਜੋ ਨਰੁ ਏਕੁ ਪਛਾਣੈ ॥
18 ਓਹੁ ਨਵ ਨਿਧਿ ਪਾਵੈ ਗੁਰਮਤਿ ਹਰਿ ਧਿਆਵੈ ਨਿਤ ਹਰਿ ਗੁਣ ਆਖਿ ਵਖਾਣੈ ॥
19 ਅਹਿਨਿਸਿ ਨਾਮੁ ਤਿਸੈ ਕਾ ਲੀਜੈ ਹਰਿ ਊਤਮੁ ਪੁਰਖੁ ਪਰਧਾਨੁ ਜੀਉ ॥
20 ਜਿਨਿ ਜਗਤੁ ਉਪਾਇਆ ਧੰਧੈ ਲਾਇਆ ਹਉ ਤਿਸੈ ਵਿਟਹੁ ਕੁਰਬਾਨੁ ਜੀਉ ॥੩॥
21 ਨਾਮੁ ਲੈਨਿ ਸਿ ਸੋਹਹਿ ਤਿਨ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ ॥
22 ਤਿਨ ਫਲ ਤੋਟਿ ਨ ਆਵੈ ਜਾ ਤਿਸੁ ਭਾਵੈ ਜੇ ਜੁਗ ਕੇਤੇ ਜਾਹਿ ਜੀਉ ॥
23 ਜੇ ਜੁਗ ਕੇਤੇ ਜਾਹਿ ਸੁਆਮੀ ਤਿਨ ਫਲ ਤੋਟਿ ਨ ਆਵੈ ॥
24 ਤਿਨੑ ਜਰਾ ਨ ਮਰਣਾ ਨਰਕਿ ਨ ਪਰਣਾ ਜੋ ਹਰਿ ਨਾਮੁ ਧਿਆਵੈ ॥
25 ਹਰਿ ਹਰਿ ਕਰਹਿ ਸਿ ਸੂਕਹਿ ਨਾਹੀ ਨਾਨਕ ਪੀੜ ਨ ਖਾਹਿ ਜੀਉ ॥
26 ਨਾਮੁ ਲੈਨੑਿ ਸਿ ਸੋਹਹਿ ਤਿਨੑ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ ॥੪॥੧॥੪॥
27 ੴ ਸਤਿਗੁਰ ਪ੍ਰਸਾਦਿ ॥
28 ਆਸਾ ਮਹਲਾ ੧ ਛੰਤ ਘਰੁ ੩ ॥
29 ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥
30 ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ ॥
31 ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ ॥