Sri Guru Granth Sahib Ji

Ang 481

เปลี่ยนคำแปล

1 ਇਹ ਸ੍ਰਪਨੀ ਤਾ ਕੀ ਕੀਤੀ ਹੋਈ ॥

2 ਬਲੁ ਅਬਲੁ ਕਿਆ ਇਸ ਤੇ ਹੋਈ ॥੪॥

3 ਇਹ ਬਸਤੀ ਤਾ ਬਸਤ ਸਰੀਰਾ ॥

4 ਗੁਰ ਪ੍ਰਸਾਦਿ ਸਹਜਿ ਤਰੇ ਕਬੀਰਾ ॥੫॥੬॥੧੯॥

5 ਆਸਾ ॥

6 ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥

7 ਕਹਾ ਸਾਕਤ ਪਹਿ ਹਰਿ ਗੁਨ ਗਾਏ ॥੧॥

8 ਰਾਮ ਰਾਮ ਰਾਮ ਰਮੇ ਰਮਿ ਰਹੀਐ ॥

9 ਸਾਕਤ ਸਿਉ ਭੂਲਿ ਨਹੀ ਕਹੀਐ ॥੧॥ ਰਹਾਉ ॥

10 ਕਊਆ ਕਹਾ ਕਪੂਰ ਚਰਾਏ ॥

11 ਕਹ ਬਿਸੀਅਰ ਕਉ ਦੂਧੁ ਪੀਆਏ ॥੨॥

12 ਸਤਸੰਗਤਿ ਮਿਲਿ ਬਿਬੇਕ ਬੁਧਿ ਹੋਈ ॥

13 ਪਾਰਸੁ ਪਰਸਿ ਲੋਹਾ ਕੰਚਨੁ ਸੋਈ ॥੩॥

14 ਸਾਕਤੁ ਸੁਆਨੁ ਸਭੁ ਕਰੇ ਕਰਾਇਆ ॥

15 ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥੪॥

16 ਅੰਮ੍ਰਿਤੁ ਲੈ ਲੈ ਨੀਮੁ ਸਿੰਚਾਈ ॥

17 ਕਹਤ ਕਬੀਰ ਉਆ ਕੋ ਸਹਜੁ ਨ ਜਾਈ ॥੫॥੭॥੨੦॥

18 ਆਸਾ ॥

19 ਲੰਕਾ ਸਾ ਕੋਟੁ ਸਮੁੰਦ ਸੀ ਖਾਈ ॥

20 ਤਿਹ ਰਾਵਨ ਘਰ ਖਬਰਿ ਨ ਪਾਈ ॥੧॥

21 ਕਿਆ ਮਾਗਉ ਕਿਛੁ ਥਿਰੁ ਨ ਰਹਾਈ ॥

22 ਦੇਖਤ ਨੈਨ ਚਲਿਓ ਜਗੁ ਜਾਈ ॥੧॥ ਰਹਾਉ ॥

23 ਇਕੁ ਲਖੁ ਪੂਤ ਸਵਾ ਲਖੁ ਨਾਤੀ ॥

24 ਤਿਹ ਰਾਵਨ ਘਰ ਦੀਆ ਨ ਬਾਤੀ ॥੨॥

25 ਚੰਦੁ ਸੂਰਜੁ ਜਾ ਕੇ ਤਪਤ ਰਸੋਈ ॥

26 ਬੈਸੰਤਰੁ ਜਾ ਕੇ ਕਪਰੇ ਧੋਈ ॥੩॥

27 ਗੁਰਮਤਿ ਰਾਮੈ ਨਾਮਿ ਬਸਾਈ ॥

28 ਅਸਥਿਰੁ ਰਹੈ ਨ ਕਤਹੂੰ ਜਾਈ ॥੪॥

29 ਕਹਤ ਕਬੀਰ ਸੁਨਹੁ ਰੇ ਲੋਈ ॥

30 ਰਾਮ ਨਾਮ ਬਿਨੁ ਮੁਕਤਿ ਨ ਹੋਈ ॥੫॥੮॥੨੧॥

31 ਆਸਾ ॥

32 ਪਹਿਲਾ ਪੂਤੁ ਪਿਛੈਰੀ ਮਾਈ ॥

33 ਗੁਰੁ ਲਾਗੋ ਚੇਲੇ ਕੀ ਪਾਈ ॥੧॥

34 ਏਕੁ ਅਚੰਭਉ ਸੁਨਹੁ ਤੁਮੑ ਭਾਈ ॥

35 ਦੇਖਤ ਸਿੰਘੁ ਚਰਾਵਤ ਗਾਈ ॥੧॥ ਰਹਾਉ ॥

36 ਜਲ ਕੀ ਮਛੁਲੀ ਤਰਵਰਿ ਬਿਆਈ ॥

37 ਦੇਖਤ ਕੁਤਰਾ ਲੈ ਗਈ ਬਿਲਾਈ ॥੨॥

38 ਤਲੈ ਰੇ ਬੈਸਾ ਊਪਰਿ ਸੂਲਾ ॥

39 ਤਿਸ ਕੈ ਪੇਡਿ ਲਗੇ ਫਲ ਫੂਲਾ ॥੩॥

40 ਘੋਰੈ ਚਰਿ ਭੈਸ ਚਰਾਵਨ ਜਾਈ ॥

41 ਬਾਹਰਿ ਬੈਲੁ ਗੋਨਿ ਘਰਿ ਆਈ ॥੪॥

42 ਕਹਤ ਕਬੀਰ ਜੁ ਇਸ ਪਦ ਬੂਝੈ ॥

43 ਰਾਮ ਰਮਤ ਤਿਸੁ ਸਭੁ ਕਿਛੁ ਸੂਝੈ ॥੫॥੯॥੨੨॥

44 ਬਾਈਸ ਚਉਪਦੇ ਤਥਾ ਪੰਚਪਦੇ

45 ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ॥

46 ੴ ਸਤਿਗੁਰ ਪ੍ਰਸਾਦਿ ॥

47 ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥

48 ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥

49 ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥

50 ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥

51 ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥

52 ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์