Sri Guru Granth Sahib Ji

Ang 509

เปลี่ยนคำแปล

1 ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥

2 ਪਉੜੀ ॥

3 ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥

4 ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥

5 ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥

6 ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥

7 ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥

8 ਸਲੋਕੁ ਮਃ ੩ ॥

9 ਸਾਹਿਬੁ ਮੇਰਾ ਸਦਾ ਹੈ ਦਿਸੈ ਸਬਦੁ ਕਮਾਇ ॥

10 ਓਹੁ ਅਉਹਾਣੀ ਕਦੇ ਨਾਹਿ ਨਾ ਆਵੈ ਨਾ ਜਾਇ ॥

11 ਸਦਾ ਸਦਾ ਸੋ ਸੇਵੀਐ ਜੋ ਸਭ ਮਹਿ ਰਹੈ ਸਮਾਇ ॥

12 ਅਵਰੁ ਦੂਜਾ ਕਿਉ ਸੇਵੀਐ ਜੰਮੈ ਤੈ ਮਰਿ ਜਾਇ ॥

13 ਨਿਹਫਲੁ ਤਿਨ ਕਾ ਜੀਵਿਆ ਜਿ ਖਸਮੁ ਨ ਜਾਣਹਿ ਆਪਣਾ ਅਵਰੀ ਕਉ ਚਿਤੁ ਲਾਇ ॥

14 ਨਾਨਕ ਏਵ ਨ ਜਾਪਈ ਕਰਤਾ ਕੇਤੀ ਦੇਇ ਸਜਾਇ ॥੧॥

15 ਮਃ ੩ ॥

16 ਸਚਾ ਨਾਮੁ ਧਿਆਈਐ ਸਭੋ ਵਰਤੈ ਸਚੁ ॥

17 ਨਾਨਕ ਹੁਕਮੁ ਬੁਝਿ ਪਰਵਾਣੁ ਹੋਇ ਤਾ ਫਲੁ ਪਾਵੈ ਸਚੁ ॥

18 ਕਥਨੀ ਬਦਨੀ ਕਰਤਾ ਫਿਰੈ ਹੁਕਮੈ ਮੂਲਿ ਨ ਬੁਝਈ ਅੰਧਾ ਕਚੁ ਨਿਕਚੁ ॥੨॥

19 ਪਉੜੀ ॥

20 ਸੰਜੋਗੁ ਵਿਜੋਗੁ ਉਪਾਇਓਨੁ ਸ੍ਰਿਸਟੀ ਕਾ ਮੂਲੁ ਰਚਾਇਆ ॥

21 ਹੁਕਮੀ ਸ੍ਰਿਸਟਿ ਸਾਜੀਅਨੁ ਜੋਤੀ ਜੋਤਿ ਮਿਲਾਇਆ ॥

22 ਜੋਤੀ ਹੂੰ ਸਭੁ ਚਾਨਣਾ ਸਤਿਗੁਰਿ ਸਬਦੁ ਸੁਣਾਇਆ ॥

23 ਬ੍ਰਹਮਾ ਬਿਸਨੁ ਮਹੇਸੁ ਤ੍ਰੈ ਗੁਣ ਸਿਰਿ ਧੰਧੈ ਲਾਇਆ ॥

24 ਮਾਇਆ ਕਾ ਮੂਲੁ ਰਚਾਇਓਨੁ ਤੁਰੀਆ ਸੁਖੁ ਪਾਇਆ ॥੨॥

25 ਸਲੋਕੁ ਮਃ ੩ ॥

26 ਸੋ ਜਪੁ ਸੋ ਤਪੁ ਜਿ ਸਤਿਗੁਰ ਭਾਵੈ ॥

27 ਸਤਿਗੁਰ ਕੈ ਭਾਣੈ ਵਡਿਆਈ ਪਾਵੈ ॥

28 ਨਾਨਕ ਆਪੁ ਛੋਡਿ ਗੁਰ ਮਾਹਿ ਸਮਾਵੈ ॥੧॥

29 ਮਃ ੩ ॥

30 ਗੁਰ ਕੀ ਸਿਖ ਕੋ ਵਿਰਲਾ ਲੇਵੈ ॥

31 ਨਾਨਕ ਜਿਸੁ ਆਪਿ ਵਡਿਆਈ ਦੇਵੈ ॥੨॥

32 ਪਉੜੀ ॥

33 ਮਾਇਆ ਮੋਹੁ ਅਗਿਆਨੁ ਹੈ ਬਿਖਮੁ ਅਤਿ ਭਾਰੀ ॥

34 ਪਥਰ ਪਾਪ ਬਹੁ ਲਦਿਆ ਕਿਉ ਤਰੀਐ ਤਾਰੀ ॥

35 ਅਨਦਿਨੁ ਭਗਤੀ ਰਤਿਆ ਹਰਿ ਪਾਰਿ ਉਤਾਰੀ ॥

36 ਗੁਰਸਬਦੀ ਮਨੁ ਨਿਰਮਲਾ ਹਉਮੈ ਛਡਿ ਵਿਕਾਰੀ ॥

37 ਹਰਿ ਹਰਿ ਨਾਮੁ ਧਿਆਈਐ ਹਰਿ ਹਰਿ ਨਿਸਤਾਰੀ ॥੩॥

38 ਸਲੋਕੁ ॥

39 ਕਬੀਰ ਮੁਕਤਿ ਦੁਆਰਾ ਸੰਕੁੜਾ ਰਾਈ ਦਸਵੈ ਭਾਇ ॥

40 ਮਨੁ ਤਉ ਮੈਗਲੁ ਹੋਇ ਰਹਾ ਨਿਕਸਿਆ ਕਿਉ ਕਰਿ ਜਾਇ ॥

41 ਐਸਾ ਸਤਿਗੁਰੁ ਜੇ ਮਿਲੈ ਤੁਠਾ ਕਰੇ ਪਸਾਉ ॥

42 ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ॥੧॥

43 ਮਃ ੩ ॥

44 ਨਾਨਕ ਮੁਕਤਿ ਦੁਆਰਾ ਅਤਿ ਨੀਕਾ ਨਾਨੑਾ ਹੋਇ ਸੁ ਜਾਇ ॥

45 ਹਉਮੈ ਮਨੁ ਅਸਥੂਲੁ ਹੈ ਕਿਉ ਕਰਿ ਵਿਚੁ ਦੇ ਜਾਇ ॥

46 ਸਤਿਗੁਰ ਮਿਲਿਐ ਹਉਮੈ ਗਈ ਜੋਤਿ ਰਹੀ ਸਭ ਆਇ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์