Ang 510
1 ਇਹੁ ਜੀਉ ਸਦਾ ਮੁਕਤੁ ਹੈ ਸਹਜੇ ਰਹਿਆ ਸਮਾਇ ॥੨॥
2 ਪਉੜੀ ॥
3 ਪ੍ਰਭਿ ਸੰਸਾਰੁ ਉਪਾਇ ਕੈ ਵਸਿ ਆਪਣੈ ਕੀਤਾ ॥
4 ਗਣਤੈ ਪ੍ਰਭੂ ਨ ਪਾਈਐ ਦੂਜੈ ਭਰਮੀਤਾ ॥
5 ਸਤਿਗੁਰ ਮਿਲਿਐ ਜੀਵਤੁ ਮਰੈ ਬੁਝਿ ਸਚਿ ਸਮੀਤਾ ॥
6 ਸਬਦੇ ਹਉਮੈ ਖੋਈਐ ਹਰਿ ਮੇਲਿ ਮਿਲੀਤਾ ॥
7 ਸਭ ਕਿਛੁ ਜਾਣੈ ਕਰੇ ਆਪਿ ਆਪੇ ਵਿਗਸੀਤਾ ॥੪॥
8 ਸਲੋਕੁ ਮਃ ੩ ॥
9 ਸਤਿਗੁਰ ਸਿਉ ਚਿਤੁ ਨ ਲਾਇਓ ਨਾਮੁ ਨ ਵਸਿਓ ਮਨਿ ਆਇ ॥
10 ਧ੍ਰਿਗੁ ਇਵੇਹਾ ਜੀਵਿਆ ਕਿਆ ਜੁਗ ਮਹਿ ਪਾਇਆ ਆਇ ॥
11 ਮਾਇਆ ਖੋਟੀ ਰਾਸਿ ਹੈ ਏਕ ਚਸੇ ਮਹਿ ਪਾਜੁ ਲਹਿ ਜਾਇ ॥
12 ਹਥਹੁ ਛੁੜਕੀ ਤਨੁ ਸਿਆਹੁ ਹੋਇ ਬਦਨੁ ਜਾਇ ਕੁਮਲਾਇ ॥
13 ਜਿਨ ਸਤਿਗੁਰ ਸਿਉ ਚਿਤੁ ਲਾਇਆ ਤਿਨੑ ਸੁਖੁ ਵਸਿਆ ਮਨਿ ਆਇ ॥
14 ਹਰਿ ਨਾਮੁ ਧਿਆਵਹਿ ਰੰਗ ਸਿਉ ਹਰਿ ਨਾਮਿ ਰਹੇ ਲਿਵ ਲਾਇ ॥
15 ਨਾਨਕ ਸਤਿਗੁਰ ਸੋ ਧਨੁ ਸਉਪਿਆ ਜਿ ਜੀਅ ਮਹਿ ਰਹਿਆ ਸਮਾਇ ॥
16 ਰੰਗੁ ਤਿਸੈ ਕਉ ਅਗਲਾ ਵੰਨੀ ਚੜੈ ਚੜਾਇ ॥੧॥
17 ਮਃ ੩ ॥
18 ਮਾਇਆ ਹੋਈ ਨਾਗਨੀ ਜਗਤਿ ਰਹੀ ਲਪਟਾਇ ॥
19 ਇਸ ਕੀ ਸੇਵਾ ਜੋ ਕਰੇ ਤਿਸ ਹੀ ਕਉ ਫਿਰਿ ਖਾਇ ॥
20 ਗੁਰਮੁਖਿ ਕੋਈ ਗਾਰੜੂ ਤਿਨਿ ਮਲਿ ਦਲਿ ਲਾਈ ਪਾਇ ॥
21 ਨਾਨਕ ਸੇਈ ਉਬਰੇ ਜਿ ਸਚਿ ਰਹੇ ਲਿਵ ਲਾਇ ॥੨॥
22 ਪਉੜੀ ॥
23 ਢਾਢੀ ਕਰੇ ਪੁਕਾਰ ਪ੍ਰਭੂ ਸੁਣਾਇਸੀ ॥
24 ਅੰਦਰਿ ਧੀਰਕ ਹੋਇ ਪੂਰਾ ਪਾਇਸੀ ॥
25 ਜੋ ਧੁਰਿ ਲਿਖਿਆ ਲੇਖੁ ਸੇ ਕਰਮ ਕਮਾਇਸੀ ॥
26 ਜਾ ਹੋਵੈ ਖਸਮੁ ਦਇਆਲੁ ਤਾ ਮਹਲੁ ਘਰੁ ਪਾਇਸੀ ॥
27 ਸੋ ਪ੍ਰਭੁ ਮੇਰਾ ਅਤਿ ਵਡਾ ਗੁਰਮੁਖਿ ਮੇਲਾਇਸੀ ॥੫॥
28 ਸਲੋਕ ਮਃ ੩ ॥
29 ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥
30 ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥
31 ਹੁਕਮੁ ਭੀ ਤਿਨੑਾ ਮਨਾਇਸੀ ਜਿਨੑ ਕਉ ਨਦਰਿ ਕਰੇਇ ॥
32 ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥੧॥
33 ਮਃ ੩ ॥
34 ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥
35 ਨਾਨਕ ਸੁਖਿ ਵਸਨਿ ਸੋੁਹਾਗਣੀ ਜਿਨੑ ਪਿਆਰਾ ਪੁਰਖੁ ਹਰਿ ਰਾਉ ॥੨॥
36 ਪਉੜੀ ॥
37 ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥
38 ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥
39 ਗੁਰਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥
40 ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤ ਸਰਿ ਨਾਤਾ ॥
41 ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥੬॥
42 ਸਲੋਕੁ ਮਃ ੩ ॥
43 ਕਾਇਆ ਹੰਸ ਕਿਆ ਪ੍ਰੀਤਿ ਹੈ ਜਿ ਪਇਆ ਹੀ ਛਡਿ ਜਾਇ ॥
44 ਏਸ ਨੋ ਕੂੜੁ ਬੋਲਿ ਕਿ ਖਵਾਲੀਐ ਜਿ ਚਲਦਿਆ ਨਾਲਿ ਨ ਜਾਇ ॥