Ang 512
1 ਹਰਿ ਸੁਖਦਾਤਾ ਮਨਿ ਵਸੈ ਹਉਮੈ ਜਾਇ ਗੁਮਾਨੁ ॥
2 ਨਾਨਕ ਨਦਰੀ ਪਾਈਐ ਤਾ ਅਨਦਿਨੁ ਲਾਗੈ ਧਿਆਨੁ ॥੨॥
3 ਪਉੜੀ ॥
4 ਸਤੁ ਸੰਤੋਖੁ ਸਭੁ ਸਚੁ ਹੈ ਗੁਰਮੁਖਿ ਪਵਿਤਾ ॥
5 ਅੰਦਰਹੁ ਕਪਟੁ ਵਿਕਾਰੁ ਗਇਆ ਮਨੁ ਸਹਜੇ ਜਿਤਾ ॥
6 ਤਹ ਜੋਤਿ ਪ੍ਰਗਾਸੁ ਅਨੰਦ ਰਸੁ ਅਗਿਆਨੁ ਗਵਿਤਾ ॥
7 ਅਨਦਿਨੁ ਹਰਿ ਕੇ ਗੁਣ ਰਵੈ ਗੁਣ ਪਰਗਟੁ ਕਿਤਾ ॥
8 ਸਭਨਾ ਦਾਤਾ ਏਕੁ ਹੈ ਇਕੋ ਹਰਿ ਮਿਤਾ ॥੯॥
9 ਸਲੋਕੁ ਮਃ ੩ ॥
10 ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਕਹੀਐ ਜਿ ਅਨਦਿਨੁ ਹਰਿ ਲਿਵ ਲਾਏ ॥
11 ਸਤਿਗੁਰ ਪੁਛੈ ਸਚੁ ਸੰਜਮੁ ਕਮਾਵੈ ਹਉਮੈ ਰੋਗੁ ਤਿਸੁ ਜਾਏ ॥
12 ਹਰਿ ਗੁਣ ਗਾਵੈ ਗੁਣ ਸੰਗ੍ਰਹੈ ਜੋਤੀ ਜੋਤਿ ਮਿਲਾਏ ॥
13 ਇਸੁ ਜੁਗ ਮਹਿ ਕੋ ਵਿਰਲਾ ਬ੍ਰਹਮ ਗਿਆਨੀ ਜਿ ਹਉਮੈ ਮੇਟਿ ਸਮਾਏ ॥
14 ਨਾਨਕ ਤਿਸ ਨੋ ਮਿਲਿਆ ਸਦਾ ਸੁਖੁ ਪਾਈਐ ਜਿ ਅਨਦਿਨੁ ਹਰਿ ਨਾਮੁ ਧਿਆਏ ॥੧॥
15 ਮਃ ੩ ॥
16 ਅੰਤਰਿ ਕਪਟੁ ਮਨਮੁਖ ਅਗਿਆਨੀ ਰਸਨਾ ਝੂਠੁ ਬੋਲਾਇ ॥
17 ਕਪਟਿ ਕੀਤੈ ਹਰਿ ਪੁਰਖੁ ਨ ਭੀਜੈ ਨਿਤ ਵੇਖੈ ਸੁਣੈ ਸੁਭਾਇ ॥
18 ਦੂਜੈ ਭਾਇ ਜਾਇ ਜਗੁ ਪਰਬੋਧੈ ਬਿਖੁ ਮਾਇਆ ਮੋਹ ਸੁਆਇ ॥
19 ਇਤੁ ਕਮਾਣੈ ਸਦਾ ਦੁਖੁ ਪਾਵੈ ਜੰਮੈ ਮਰੈ ਫਿਰਿ ਆਵੈ ਜਾਇ ॥
20 ਸਹਸਾ ਮੂਲਿ ਨ ਚੁਕਈ ਵਿਚਿ ਵਿਸਟਾ ਪਚੈ ਪਚਾਇ ॥
21 ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਤਿਸੁ ਗੁਰ ਕੀ ਸਿਖ ਸੁਣਾਇ ॥
22 ਹਰਿ ਨਾਮੁ ਧਿਆਵੈ ਹਰਿ ਨਾਮੋ ਗਾਵੈ ਹਰਿ ਨਾਮੋ ਅੰਤਿ ਛਡਾਇ ॥੨॥
23 ਪਉੜੀ ॥
24 ਜਿਨਾ ਹੁਕਮੁ ਮਨਾਇਓਨੁ ਤੇ ਪੂਰੇ ਸੰਸਾਰਿ ॥
25 ਸਾਹਿਬੁ ਸੇਵਨੑਿ ਆਪਣਾ ਪੂਰੈ ਸਬਦਿ ਵੀਚਾਰਿ ॥
26 ਹਰਿ ਕੀ ਸੇਵਾ ਚਾਕਰੀ ਸਚੈ ਸਬਦਿ ਪਿਆਰਿ ॥
27 ਹਰਿ ਕਾ ਮਹਲੁ ਤਿਨੑੀ ਪਾਇਆ ਜਿਨੑ ਹਉਮੈ ਵਿਚਹੁ ਮਾਰਿ ॥
28 ਨਾਨਕ ਗੁਰਮੁਖਿ ਮਿਲਿ ਰਹੇ ਜਪਿ ਹਰਿ ਨਾਮਾ ਉਰ ਧਾਰਿ ॥੧੦॥
29 ਸਲੋਕੁ ਮਃ ੩ ॥
30 ਗੁਰਮੁਖਿ ਧਿਆਨ ਸਹਜ ਧੁਨਿ ਉਪਜੈ ਸਚਿ ਨਾਮਿ ਚਿਤੁ ਲਾਇਆ ॥
31 ਗੁਰਮੁਖਿ ਅਨਦਿਨੁ ਰਹੈ ਰੰਗਿ ਰਾਤਾ ਹਰਿ ਕਾ ਨਾਮੁ ਮਨਿ ਭਾਇਆ ॥
32 ਗੁਰਮੁਖਿ ਹਰਿ ਵੇਖਹਿ ਗੁਰਮੁਖਿ ਹਰਿ ਬੋਲਹਿ ਗੁਰਮੁਖਿ ਹਰਿ ਸਹਜਿ ਰੰਗੁ ਲਾਇਆ ॥
33 ਨਾਨਕ ਗੁਰਮੁਖਿ ਗਿਆਨੁ ਪਰਾਪਤਿ ਹੋਵੈ ਤਿਮਰ ਅਗਿਆਨੁ ਅਧੇਰੁ ਚੁਕਾਇਆ ॥
34 ਜਿਸ ਨੋ ਕਰਮੁ ਹੋਵੈ ਧੁਰਿ ਪੂਰਾ ਤਿਨਿ ਗੁਰਮੁਖਿ ਹਰਿ ਨਾਮੁ ਧਿਆਇਆ ॥੧॥
35 ਮਃ ੩ ॥
36 ਸਤਿਗੁਰੁ ਜਿਨਾ ਨ ਸੇਵਿਓ ਸਬਦਿ ਨ ਲਗੋ ਪਿਆਰੁ ॥
37 ਸਹਜੇ ਨਾਮੁ ਨ ਧਿਆਇਆ ਕਿਤੁ ਆਇਆ ਸੰਸਾਰਿ ॥
38 ਫਿਰਿ ਫਿਰਿ ਜੂਨੀ ਪਾਈਐ ਵਿਸਟਾ ਸਦਾ ਖੁਆਰੁ ॥
39 ਕੂੜੈ ਲਾਲਚਿ ਲਗਿਆ ਨਾ ਉਰਵਾਰੁ ਨ ਪਾਰੁ ॥